ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੇਰਾਬੱਸੀ ’ਚ ਨਾਜਾਇਜ਼ ਉਸਾਰੀਆਂ ਜਾਰੀ; ਪ੍ਰਸ਼ਾਸਨ ਬੇਖ਼ਬਰ

07:47 AM Jul 22, 2023 IST

ਅਤਰ ਸਿੰਘ
ਡੇਰਾਬੱਸੀ, 21 ਜੁਲਾਈ
ਡੇਰਾਬੱਸੀ ਇਲਾਕੇ ਵਿੱਚ ਕਥਿਤ ਨਾਜਾਇਜ਼ ਉਸਾਰੀਆਂ ਦਾ ਕੰਮ ਲਗਾਤਾਰ ਚੱਲ ਰਿਹਾ ਹੈ ਪਰ ਨਗਰ ਕੌਂਸਲ ਵੱਲੋਂ ਕਈਂ ਥਾਵਾਂ ‘ਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਲੋਕਾਂ ਅਤੇ ਬਿਲਡਰਾਂ ਵੱਲੋਂ ਬਗ਼ੈਰ ਨਕਸ਼ਾ ਪਾਸ ਕਰਵਾਏ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਨਾਲ ਨਗਰ ਕੌਂਸਲ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ ਪਰ ਨਾਜਾਇਜ਼ ਉਸਾਰੀਆ ਦਾ ਕੰਮ ਲਗਾਤਾਰ ਜਾਰੀ ਹੈ।
ਡੇਰਾਬੱਸੀ ਵਿੱਚ ਕਾਲਜ ਵਾਲੀ ਸੜਕ ’ਤੇ ਖੱਦਰ ਭੰਡਾਰ ਦੀ ਜ਼ਮੀਨ ’ਤੇ ਨਾਜਾਇਜ਼ ਉਸਾਰੀ ਚੱਲ ਰਹੀ ਸੀ ਜਿਸ ਦਾ ਸਥਾਨਕ ਵਾਸੀਆਂ ਨੇ ਇਸ ਉਸਾਰੀ ਦੇ ਵਿਰੋਧ ਵਿੱਚ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਹ ਨਾਜਾਇਜ਼ ਉਸਾਰੀ ਨਗਰ ਕੌਂਸਲ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਹੀ ਕੀਤੀ ਜਾ ਰਹੀ ਹੈ। ਇਲਾਕਾ ਵਾਸੀਆਂ ਵੱਲੋਂ ਵਿਰੋਧ ਅਤੇ ਸ਼ਿਕਾਇਤ ਕਰਨ ’ਤੇ ਉਸਾਰੀਆਂ ਜਾ ਰਹੀਆਂ ਦੀਵਾਰਾਂ ਨੂੰ ਢਾਹ ਦਿੱਤਾ ਗਿਆ।
ਜਾਣਕਾਰੀ ਦਿੰਦਿਆਂ ਇਲਾਕਾ ਵਾਸੀ ਕੁਲਬੀਰ ਸਿੰਘ, ਨਵਜੀਤ ਸਿੰਘ,ਅਵਤਾਰ ਸਿੰਘ ਅਤੇ ਮਹਾਂਦੇਵ ਸਿੰਘ ਸਮੇਤ ਵਾਸੀਆਂ ਨੇ ਦੱਸਿਆ ਕਿ ਪੁਲੀਸ ਸਟੇਸ਼ਨ ਦੇ ਪਿੱਛੇ ਖੱਦਰ ਭੰਡਾਰ ਦੀ ਜ਼ਮੀਨ ’ਤੇ ਨਾਜਾਇਜ਼ ਉਸਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਿਸ ਥਾਂ ’ਤੇ ਨਾਜਾਇਜ਼ ਉਸਾਰੀ ਹੋ ਰਹੀ ਹੈ ਉਸ ਥਾਂ ’ਤੇ ਨਗਰ ਕੌਂਸਲ ਦੇ ਅਧਿਕਾਰੀਆਂ ਦੀ ਮਿਲੀਭੁਗਤ ਤੋਂ ਬਗ਼ੈਰ ਕਮਰਸ਼ੀਅਲ ਉਸਾਰੀ ਹੋ ਹੀ ਨਹੀਂ ਸਕਦੀ। ਨਗਰ ਕੌਂਸਲ ਦੀ ਆਮਦਨ ਨੂੰ ਚੂਨਾ ਲਾਇਆ ਜਾ ਰਿਹਾ ਹੈ ਅਤੇ ਖੱਦਰ ਭੰਡਾਰ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡੇਰਾਬੱਸੀ ਵਿੱਚ ਹੋਰ ਕਈਂ ਥਾਵਾਂ ’ਤੇ ਨਾਜਾਇਜ਼ ਉਸਾਰੀਆਂ ਤੇ ਕਬਜ਼ੇ ਕੀਤੇ ਜਾ ਰਹੇ ਹਨ ਪਰ ਨਗਰ ਕੌਂਸਲ ਦੇ ਅਧਿਕਾਰੀ ਅੱਖਾਂ ਬੰਦ ਕਰ ਕੇ ਬੈਠੇ ਹਨ। ਇਸ ਸਬੰਧ ਵਿੱਚ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਵਰਿੰਦਰ ਜੈਨ ਨੇ ਕਿਹਾ ਕਿ ਇਸ ਨਾਜਾਇਜ਼ ਉਸਾਰੀ ਦੀ ਲੋਕਾਂ ਵਲੋਂ ਸ਼ਿਕਾਇਤ ਮਿਲਣ ਤੋਂ ਬਾਅਦ ਨਗਰ ਕੌਂਸਲ ਦੀ ਟੀਮ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਨਾਜਾਇਜ਼ ਉਸਾਰੀਆਂ ਜਾ ਰਹੀਆਂ ਕੰਧਾਂ ਨੂੰ ਤੁੜਵਾ ਦਿੱਤਾ ਗਿਆ ਸੀ। ਉਨ੍ਹਾਂ ਆਖਿਆ ਕਿ ਜੇ ਕੋਈ ਨਾਜਾਇਜ਼ ਉਸਾਰੀ ਕਰਦਾ ਪਾਇਆ ਗਿਆ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ।

Advertisement

Advertisement