ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਬਾਲਾ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

06:31 PM Nov 02, 2024 IST

ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 2 ਨਵੰਬਰ
ਅੰਬਾਲਾ ਕੈਂਟ ਨਗਰ ਪਰਿਸ਼ਦ ਦੀ ਟੀਮ ਨੇ ਕਾਰਵਾਈ ਕਰਦਿਆਂ ਅੱਜ ਸਰਕਾਰੀ ਜ਼ਮੀਨ ’ਤੇ ਉਸਾਰੇ ਗਏ ਮੰਦਰ, ਮਜ਼ਾਰ ਅਤੇ ਦੁਕਾਨਾਂ ਤੇ ਬੁਲਡੋਜ਼ਰ ਚਲਾ ਕੇ ਨਾਜਾਇਜ਼ ਕਬਜ਼ੇ ਹਟਾ ਦਿੱਤੇ। ਕਾਰਵਾਈ ਦੌਰਾਨ ਭਾਰੀ ਪੁਲੀਸ ਬਲ ਤਾਇਨਾਤ ਰਿਹਾ। ਇੱਥੋਂ ਦੀ 12 ਕਰਾਸ ਰੋਡ ’ਤੇ ਸਰਕਾਰੀ ਜ਼ਮੀਨ ’ਤੇ ਬਣਾਏ ਗਏ ਮੰਦਰ ਅਤੇ ਮਜ਼ਾਰ ਸੜਕ ਅਤੇ ਨਾਲੇ ਦੀ ਉਸਾਰੀ ਵਿਚ ਅੜਿੱਕਾ ਬਣੇ ਹੋਏ ਸਨ ਜਿਨ੍ਹਾਂ ਨੂੰ ਢਾਹੁਣ ਲਈ ਪਰਿਸ਼ਦ ਨੇ ਬਕਾਇਦਾ ਅਦਾਲਤ ਰਾਹੀਂ ਆਗਿਆ ਲਈ ਹੈ। ਮੌਕੇ ’ਤੇ ਮੌਜੂਦ ਨਗਰ ਪਰਿਸ਼ਦ ਦੇ ਅਧਿਕਾਰੀ ਰਵਿੰਦਰ ਕੁਮਾਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਾਰੇ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਦਾ ਜ਼ਿਆਦਾ ਸਮਾ ਮੂਰਤੀਆਂ ਨੂੰ ਸੁਰੱਖਿਅਤ ਬਾਹਰ ਕੱਢਣ ’ਤੇ ਲੱਗਿਆ ਪਰ ਮੂਰਤੀਆਂ ਖੰਡਿਤ ਨਹੀਂ ਹੋਣ ਦਿੱਤੀਆਂ ਗਈਆਂ ਅਤੇ ਇਨ੍ਹਾਂ ਨੂੰ ਕਿਸੇ ਹੋਰ ਮੰਦਰ ਵਿਚ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਹਿਲਾਂ ਮੰਦਰ ਤੋੜਿਆ ਗਿਆ ਫਿਰ ਮਜ਼ਾਰ ਅਤੇ ਉਸ ਤੋਂ ਬਾਅਦ ਦੁਕਾਨਦਾਰਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਹਟਾਏ ਗਏ ਹਨ। ਮੌਕੇ ’ਤੇ ਮੌਜੂਦ ਐਸਐਚਓ ਸਤੀਸ਼ ਕੁਮਾਰ ਨੇ ਦੱਸਿਆ ਕਿ ਪੀਰ ਦਾ ਮਾਮਲਾ ਸੀ ਜਿਸ ਨਾਲ ਲੋਕਾਂ ਦੀ ਆਸਥਾ ਜੁੜੀ ਹੋਈ ਹੈ। ਇਸ ਨੂੰ ਲੈ ਕੇ ਭਾਰੀ ਪੁਲੀਸ ਬਲ ਤਾਇਨਾਤ ਕੀਤਾ ਗਿਆ ਸੀ ਅਤੇ ਸਾਰਾ ਕੰਮ ਸ਼ਾਂਤੀਪੂਰਵਕ ਸਿਰੇ ਚੜ੍ਹ ਗਿਆ ਹੈ। ਮੰਦਰ ਅਤੇ ਮਜ਼ਾਰ ਸੜਕ ਤੋਂ ਹਟਾ ਦਿੱਤੇ ਗਏ ਹਨ।

Advertisement

Advertisement