ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਰਾ ਖੇੜਾ ਦੀਆਂ ਦੋ ਕਲੋਨੀਆਂ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

06:42 AM Jun 27, 2024 IST

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 26 ਜੂਨ
ਡੀਸੀ ਦੇ ਹੁਕਮਾਂ ’ਤੇ ਜ਼ਿਲ੍ਹਾ ਟਾਊਨ ਪਲਾਨਰ ਦੀ ਟੀਮ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਿੰਡ ਦਰਾ ਖੇੜਾ ਦੇ ਮਾਲ ਅਸਟੇਟ ਦੇ ਨਰਕਾਤਾਰੀ ਰੋਡ ’ਤੇ ਸਥਿਤ ਦੋ ਼ ਕਲੋਨੀਆਂ ਵਿੱਚ ਨਾਜਾਇਜ਼ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਕੀਤੀ ਹੈ। ਜ਼ਿਲ੍ਹਾ ਟਾਊਨ ਪਲਾਨਿੰਗ ਅਧਿਕਾਰੀ ਅਸ਼ੋਕ ਗਰਗ ਨੇ ਪ੍ਰੈਸ ਨੂੰ ਜਾਰੀ ਬਿਆਨ ਵਿਚ ਦੱਸਿਆ ਹੈ ਕਿ ਰੈਵੇਨਿਊ ਅਸਟੇਟ ਪਿੰਡ ਦਰਾ ਖੇੜਾ ਵਿਚ ਨਰਕਾਤਾਰੀ ਰੋਡ ’ਤੇ ਸਥਿਤ ਦੋ ਨਾਜਾਇਜ਼ ਕਲੋਨੀਆਂ ’ਤੇ ਡਿਪਟੀ ਕਮਿਸ਼ਨਰ ਦੇ ਹੁਕਮਾਂ ’ਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਭੰਨ ਤੋੜ ਦੀ ਕਾਰਵਾਈ ਕੀਤੀ ਗਈ। ਗਰਗ ਨੇ ਦੱਸਿਆ ਕਿ ਡੀਟੀਪੀ ਦੀ ਟੀਮ ਨੇ ਡਿਊਟੀ ਮੈਜਿਸਟਰੇਟ ਦੀ ਅਗਵਾਈ ਵਿਚ ਪੁਲੀਸ ਫੋਰਸ ਨਾਲ ਮਿਲ ਕੇ ਨਰਕਾਤਾਰੀ ਰੋਡ ’ਤੇ ਉਸਾਰੀਆਂ ਜਾ ਰਹੀਆਂ ਪਿੰਡ ਦਰਾ ਖੇੜਾ ਵਿਚ ਦੋ ਕਲੋਨੀਆਂ ਵਿਚ ਕੱਚੀਆਂ ਸੜਕਾਂ, ਪਾਣੀ ਦੀ ਪਾਈਪਲਾਈਨ, ਸੀਵਰੇਜ ਤੇ ਸਾਈਨ ਬੋਰਡ ਆਦਿ ਦੇ ਨਾਜਾਇਜ਼ ਨਿਰਮਾਣ ਨੂੰ ਪੀਲੇ ਪੰਜੇ ਨਾਲ ਢਹਿ ਢੇਰੀ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਪਿੰਡ ਦਰਾ ਖੇੜਾ ਦਾ ਮਾਮਲਾ ਆਇਆ ਸੀ, ਜਿਸ ’ਤੇ ਉਨ੍ਹਾਂ ਨੇ ਜ਼ਮੀਨ ਮਾਲਕਾਂ ਤੇ ਪ੍ਰਾਪਰਟੀ ਡੀਲਰਾਂ ਨੂੰ ਐੱਚਡੀਆਰ ਐਕਟ 1975 ਦੀਆਂ ਧਾਰਾਵਾਂ ਤਹਿਤ ਨੋਟਿਸ ਜਾਰੀ ਕਰ ਕੇ ਹੁਕਮ ਦਿੱਤੇ ਸਨ ਪਰ ਜ਼ਮੀਨ ਮਾਲਕਾਂ ਤੇ ਡੀਲਰਾਂ ਨੇ ਨਾ ਤਾਂ ਨਾਜਾਇਜ਼ ਕਲੋਨੀਆਂ ਵਿਚ ਹੋ ਰਹੀ ਉਸਾਰੀ ਨੂੰ ਰੋਕਿਆ ਤੇ ਨਾ ਹੀ ਵਿਭਾਗੀ ਮਨਜ਼ੂਰੀ ਲਈ, ਜਿਸ ’ਤੇ ਵਿਭਾਗ ਨੇ ਕਾਰਵਾਈ ਕੀਤੀ ਹੈ। ਅਧਿਕਾਰੀ ਨੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਸਸਤੇ ਪਲਾਟਾਂ ਦੇ ਚੱਕਰ ਵਿਚ ਡੀਲਰਾਂ ਦੀਆਂ ਗੱਲਾਂ ਵਿਚ ਨਾ ਆਉਣ ਤੇ ਨਾ ਹੀ ਪਲਾਟ ਖਰੀਦਣ।

Advertisement

Advertisement
Advertisement