ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੋ ਕਲੋਨੀਆਂ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

08:56 AM Jun 24, 2024 IST
ਨਾਜਾਇਜ਼ ਕਲੋਨੀ ਵਿੱਚ ਗ਼ੈਰਕਾਨੂੰਨੀ ਉਸਾਰੀਆਂ ਢਾਹ ਰਹੀ ਜੇਸੀਬੀ।

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 23 ਜੂਨ
ਡਿਪਟੀ ਕਮਿਸ਼ਨਰ ਦੇ ਹੁਕਮਾਂ ’ਤੇ ਜ਼ਿਲ੍ਹਾ ਟਾਊਨ ਪਲਾਨਰ ਦੀ ਟੀਮ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਾਡਵਾ ਸਬ ਡਿਵੀਜ਼ਨ ਦੇ ਪਿੰਡ ਬਨ ਵਿੱਚ ਰੈਵੇਨਿਊ ਅਸਟੇਟ ਦੀਆਂ ਦੋ ਕਲੋਨੀਆਂ ਵਿੱਚ ਨਾਜਾਇਜ਼ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਕੀਤੀ। ਜ਼ਿਲ੍ਹਾ ਟਾਊਨ ਪਲਾਨਰ ਅਧਿਕਾਰੀ ਅਸ਼ੋਕ ਗਰਗ ਨੇ ਦੱਸਿਆ ਕਿ ਰੈਵੇਨਿਊ ਅਸਟੇਟ ਪਿੰਡ ਬਨ ਵਿੱਚ ਦੋ ਨਾਜਾਇਜ਼ ਕਲੋਨੀਆਂ ਵਿੱਚ ਡੀਸੀ ਦੇ ਹੁਕਮਾਂ ਮਗਰੋਂ ਪ੍ਰਸ਼ਾਸਨ ਨੇ ਭੰਨ ਤੋੜ ਦੀ ਕਾਰਵਾਈ ਕੀਤੀ। ਡੀਟੀਪੀ ਅਸ਼ੋਕ ਗਰਗ ਨੇ ਦੱਸਿਆ ਕਿ ਇਸ ਸਬੰਧੀ ਮਾਰਕੀਟ ਕਮੇਟੀ ਦੇ ਸਕੱਤਰ ਸੰਤ ਕੁਮਾਰ ਨੂੰ ਡਿਊਟੀ ਮੈਜਿਸਟਰੇਟ ਨਿਯੁਕਤ ਕੀਤਾ ਗਿਆ ਸੀ। ਡਿਊਟੀ ਮੈਜਿਸਟਰੇਟ ਦੀ ਅਗਵਾਈ ਵਿੱਚ ਟੀਮ ਨੇ ਪੁਲੀਸ ਫੋਰਸ ਨਾਲ ਮਿਲ ਕੇ ਪਿੰਡ ਬਨ ਵਿਚ 3 ਏਕੜ ’ਤੇ 2.2 ਏਕੜ ਰਕਬੇ ਵਿੱਚ ਬਣ ਰਹੀਆਂ ਦੋ ਗੈਰਕਾਨੂੰਨੀ ਕਲੋਨੀਆਂ ਵਿੱਚ ਕੱਚੇ ਰਸਤੇ, ਦੁਕਾਨ, ਡੀਪੀਸੀ ਵਿੱਚ ਗੈਰਕਾਨੂੰਨੀ ਉਸਾਰੀ ਨੂੰ ਪੀਲੇ ਪੰਜੇ ਨਾਲ ਢਾਹਿਆ।
ਉਨ੍ਹਾਂ ਆਖਿਆ ਕਿ ਜ਼ਮੀਨ ਖਰੀਦਣ ਤੋਂ ਪਹਿਲਾਂ ਡੀਟੀਪੀ ਦਫਤਰ ਤੋਂ ਕਲੋਨੀ ਦੀ ਕਾਨੂੰਨੀ ਤੇ ਗੈਰ ਕਾਨੂੰਨੀ ਮਾਨਤਾ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇ। ਸਾਰੇ ਤਹਿਸੀਲਦਾਰ ਵੀ ਰਜਿਸਟਰੀ ਕਰਨ ਤੋਂ ਪਹਿਲਾਂ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ। ਜੇ ਕੋਈ ਵਿਅਕਤੀ ਨਾਜਾਇਜ਼ ਕਲੋਨੀ ਵਿੱਚ ਪਲਾਟ ਖਰੀਦਦਾ ਹੈ ਤਾਂ ਉਸ ਖਿਲਾਫ ਵੀ ਕਾਰਵਾਈ ਕੀਤੀ ਜਾਏਗੀ ਜਿਸ ਵਿੱਚ 50 ਹਜ਼ਾਰ ਰੁਪਏ ਜੁਰਮਾਨਾ ਤੇ ਤਿੰਨ ਸਾਲ ਦੀ ਕੈਦ ਹੋ ਸਕਦੀ ਹੈ।

Advertisement

Advertisement
Advertisement