For the best experience, open
https://m.punjabitribuneonline.com
on your mobile browser.
Advertisement

ਪਿੰਡ ਦਾਰਾ ਕਲਾਂ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

08:58 AM Feb 25, 2024 IST
ਪਿੰਡ ਦਾਰਾ ਕਲਾਂ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ
ਜੇਸੀਬੀ ਦੀ ਮਦਦ ਨਾਲ ਪੁੱਟੀ ਜਾ ਰਹੀ ਨਾਜਾਇਜ਼ ਕਲੋਨੀ ਦੀ ਸੜਕ।
Advertisement

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 24 ਫਰਵਰੀ
ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਟਾਊਨ ਪਲਾਨਰ ਦੀ ਟੀਮ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਰੈਵੇਨਿਊ ਐਸਟੇਟ ਪਿੰਡ ਦਾਰਾ ਕਲਾਂ ਵਿੱਚ ਸਥਿਤ ਨਾਜਾਇਜ਼ ਕਾਲੋਨੀ ’ਚ ਉਸਾਰੀਆਂ ਢਾਅ ਦਿੱਤੀਆਂ। ਜ਼ਿਲ੍ਹਾ ਟਾਊਨ ਪਲਾਨਿੰਗ ਅਫ਼ਸਰ ਅਸ਼ੋਕ ਗਰਗ ਨੇ ਦੱਸਿਆ ਕਿ ਡੀਟੀਪੀ ਟੀਮ ਨੇ ਡਿਊਟੀ ਮੈਜਿਸਟਰੇਟ ਦੀ ਅਗਵਾਈ ਹੇਠ ਪੁਲੀਸ ਫੋਰਸ ਸਮੇਤ ਪਿੰਡ ਦਾਰਾ ਵਿੱਚ 5.5 ਏਕੜ ਵਿੱਚ ਬਣ ਰਹੀ ਨਾਜਾਇਜ਼ ਕਲੋਨੀ ਵਿੱਚ ਬਣੇ ਕੱਚੇ ਰਸਤੇ ਦੇ ਜਾਲ ਨੂੰ ਹਟਾ ਦਿੱਤਾ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਡੀਟੀਪੀ ਵਿਭਾਗ ਦੇ ਧਿਆਨ ਵਿੱਚ ਆਇਆ ਸੀ, ਜਿਸ ਤੋਂ ਬਾਅਦ ਵਿਭਾਗ ਨੇ ਐੱਚਡੀਆਰ ਐਕਟ 1975 ਦੀਆਂ ਧਾਰਾਵਾਂ ਤਹਿਤ ਜ਼ਮੀਨ ਮਾਲਕਾਂ ਅਤੇ ਪ੍ਰਾਪਰਟੀ ਡੀਲਰਾਂ ਨੂੰ ਨੋਟਿਸ ਜਾਰੀ ਕਰ ਕੇ ਲੋੜੀਂਦੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ। ਜ਼ਮੀਨ ਮਾਲਕਾਂ ਅਤੇ ਪ੍ਰਾਪਰਟੀ ਡੀਲਰਾਂ ਨੇ ਨਾ ਤਾਂ ਨਾਜਾਇਜ਼ ਕਲੋਨੀਆਂ ਵਿੱਚ ਹੋ ਰਹੀ ਉਸਾਰੀ ਨੂੰ ਰੋਕਿਆ ਅਤੇ ਨਾ ਹੀ ਵਿਭਾਗ ਤੋਂ ਮਨਜ਼ੂਰੀ ਲਈ। ਇਸ ’ਤੇ ਕਾਰਵਾਈ ਕਰਦਿਆਂ ਵਿਭਾਗ ਨੇ ਇਨ੍ਹਾਂ ਨਾਜਾਇਜ਼ ਕਲੋਨੀਆਂ ਵਿੱਚ ਉਸਾਰੀਆਂ ਨੂੰ ਨਸ਼ਟ ਕਰਨ ਦਾ ਕੰਮ ਕੀਤਾ ਹੈ।
ਉਨ੍ਹਾਂ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਪ੍ਰਾਪਰਟੀ ਡੀਲਰਾਂ ਦੇ ਪ੍ਰਭਾਵ ਹੇਠ ਪਲਾਟ ਨਾ ਖਰੀਦਣ ਅਤੇ ਨਾ ਹੀ ਕਿਸੇ ਕਿਸਮ ਦਾ ਨਿਰਮਾਣ ਕਾਰਜ ਕਰਨ। ਜ਼ਮੀਨ ਖਰੀਦਣ ਤੋਂ ਪਹਿਲਾਂ ਡੀਟੀਪੀ ਦਫ਼ਤਰ ਤੋਂ ਕਲੋਨੀ ਦੀ ਕਾਨੂੰਨੀ ਅਤੇ ਗ਼ੈਰ-ਕਾਨੂੰਨੀਤਾ ਬਾਰੇ ਜਾਣਕਾਰੀ ਪ੍ਰਾਪਤ ਕਰੋ। ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ ਸਮੂਹ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਵੀ ਰਜਿਸਟਰੇਸ਼ਨ ਕਰਨ ਤੋਂ ਪਹਿਲਾਂ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ।

Advertisement

Advertisement
Author Image

sukhwinder singh

View all posts

Advertisement
Advertisement
×