For the best experience, open
https://m.punjabitribuneonline.com
on your mobile browser.
Advertisement

ਗੈਰਕਾਨੂੰਨੀ ਉਸਾਰੀਆਂ ਢਾਹੀਆਂ

08:31 AM Apr 10, 2024 IST
ਗੈਰਕਾਨੂੰਨੀ ਉਸਾਰੀਆਂ ਢਾਹੀਆਂ
ਗੈਰਕਾਨੂੰਨੀ ਉਸਾਰੀ ਢਾਹੁੰਦੇ ਹੋਏ ਜ਼ਿਲ੍ਹਾ ਟਾਊਨ ਪਲਾਨਰ ਦੇ ਮੁਲਾਜ਼ਮ।
Advertisement

ਪੱਤਰ ਪ੍ਰੇਰਕ
ਯਮੁਨਾਨਗਰ, 9 ਅਪਰੈਲ
ਜ਼ਿਲ੍ਹਾ ਟਾਊਨ ਪਲਾਨਰ ਡੀਆਰ ਪਚੀਸੀਆ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਕੈਪਟਨ ਮਨੋਜ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਨਾਜਾਇਜ਼ ਕਲੋਨੀਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਲੜੀ ਤਹਿਤ ਜ਼ਿਲ੍ਹੇ ਦੇ ਪਿੰਡ ਚੰਦਾ ਖੇੜੀ ਅਤੇ ਬਿਲਾਸਪੁਰ ਦੇ ਸ਼ਾਹਪੁਰ ਵਿੱਚ 4 ਏਕੜ ਵਿੱਚ ਫੈਲੀਆਂ ਗੈਰਕਾਨੂੰਨੀ ਕਲੋਨੀਆਂ ਵਿੱਚ 3 ਡੀਪੀਸੀ ਅਤੇ ਮਿੱਟੀ ਦੀਆਂ ਸੜਕਾਂ ਦਾ ਜਾਲ ਢਾਹਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਲਈ ਤਹਿਸੀਲਦਾਰ ਬਿਲਾਸਪੁਰ ਗੌਰਵ ਸੱਭਰਵਾਲ ਨੂੰ ਡਿਊਟੀ ਮੈਜਿਸਟਰੇਟ ਨਿਯੁਕਤ ਕੀਤਾ ਗਿਆ ਸੀ। ਇਸ ਮੌਕੇ ਪੁਲੀਸ ਫੋਰਸ ਬਿਲਾਸਪੁਰ ਦੇ ਐੱਸਐੱਚਓ ਅਤੇ ਜੇਈ ਸਮੀਰ ਸੈਣੀ ਵੀ ਹਾਜ਼ਰ ਸਨ। ਡੀਟੀਪੀ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੀਆਂ ਅਣਅਧਿਕਾਰਤ ਕਲੋਨੀਆਂ ਵਿੱਚ ਆਪਣੀ ਕਮਾਈ ਨਾ ਲਗਾਉਣ ਅਤੇ ਪਲਾਟ ਖਰੀਦਣ ਤੋਂ ਪਹਿਲਾਂ ਡੀਟੀਪੀ ਦਫ਼ਤਰ ਨਾਲ ਸੰਪਰਕ ਕਰ ਲੈਣ। ਉਨ੍ਹਾਂ ਇਹ ਵੀ ਕਿਹਾ ਕਿ ਨਿਯੰਤਰਤ ਖੇਤਰ ਵਿੱਚ ਕੋਈ ਵੀ ਉਸਾਰੀ ਕਰਨ ਤੋਂ ਪਹਿਲਾਂ ਟਾਊਨ ਐਂਡ ਕੰਟਰੀ ਪਲੈਨਿੰਗ ਵਿਭਾਗ ਦੇ ਪੋਰਟਲ ਵਿੱਚ ਲੈਂਡ ਯੂਜ਼ ਚੇਂਜ ਪਰਮਿਸ਼ਨ ਲਈ ਅਪਲਾਈ ਕਰਨ ਅਤੇ ਹੋਰ ਜਾਣਕਾਰੀ ਪ੍ਰਾਪਤ ਕਰਨ ਲਈ ਜੇਕਰ ਲੋੜ ਹੋਵੇ ਤਾਂ ਕਿਸੇ ਵੀ ਕੰਮ ਵਾਲੇ ਦਿਨ ਜ਼ਿਲ੍ਹਾ ਟਾਊਨ ਪਲਾਨਰ ਦੇ ਦਫ਼ਤਰ ਵਿੱਚ ਜਾ ਕੇ ਸੰਪਰਕ ਕੀਤਾ ਜਾ ਸਕਦਾ ਹੈ।

Advertisement

Advertisement
Author Image

joginder kumar

View all posts

Advertisement
Advertisement
×