ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਯਮੂਨਾ ਨੇੜੇ ਨਾਜਾਇਜ਼ ਉਸਾਰੀਆਂ ਹਟਾਈਆਂ ਜਾਣ: ਦਿੱਲੀ ਹਾਈ ਕੋਰਟ

03:51 PM Jul 11, 2024 IST

ਨਵੀਂ ਦਿੱਲੀ, 11 ਜੁਲਾਈ
ਦਿੱਲੀ ਹਾਈ ਕੋਰਟ ਨੇ ਡੀਡੀਏ ਦੇ ਉਪ ਚੇਅਰਮੈਨ ਨੂੰ ਯਮੂਨਾ ਦੇ ਕੰਢੇ ਤੋਂ ਨਾਜਾਇਜ਼ ਉਸਾਰੀਆਂ ਅਤੇ ਨਦੀ ਵਿਚ ਵਹਿਣ ਵਾਲੇ ਨਾਲਿਆਂ 'ਤੇ ਹੋਏ ਨਾਜਾਇਜ਼ ਕਬਜ਼ੇ ਹਟਾਉਣ ਦੇ ਹੁਕਮ ਦਿੱਤੇ ਹਨ। ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਨੇ ਡੀਡੀਏ ਦੇ ਉਪ ਚੇਅਰਮੈਨ ਨੂੰ ਵੱਖ ਵੱਖ ਵਿਭਾਗਾਂ ਨਾਲ ਤਾਲਮੇਲ ਕਰਨ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਹੈ ਅਤੇ ਇੱਕ ਹਫ਼ਤੇ ਵਿੱਚ ਸਬੰਧਤ ਅਧਿਕਾਰੀਆਂ ਦੀ ਮੀਟਿੰਗ ਬੁਲਾਉਣ ਲਈ ਕਿਹਾ ਹੈ।

Advertisement

ਅਦਾਲਤ ਨੇ ਸ਼ਾਹੀਨ ਬਾਗ ਨੇੜੇ ਯਮੁਨਾ ਨਦੀ ਦੇ ਕੰਢੇ ਕੁਝ ਅਣਅਧਿਕਾਰਤ ਉਸਾਰੀਆਂ ਨੂੰ ਢਾਹੁਣ ਦੇ ਨਿਰਦੇਸ਼ਾਂ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ 8 ਜੁਲਾਈ ਨੂੰ ਇਹ ਹੁਕਮ ਜਾਰੀ ਕੀਤੇ ਸਨ।
ਪਟੀਸ਼ਨ ਵਿੱਚ ਅਧਿਕਾਰੀਆਂ ਨੂੰ ਭਵਿੱਖ ਵਿੱਚ ਯਮੁਨਾ ਨਦੀ ਦੇ ਕਿਨਾਰੇ ਗ਼ੈਰ ਕਾਨੂੰਨੀ ਉਸਾਰੀਆਂ ਨੂੰ ਰੋਕਣ ਲਈ ਕਦਮ ਚੁੱਕਣ ਲਈ ਵੀ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਅਦਾਲਤ ਨੇ ਡੀਡੀਏ ਦੇ ਉਪ ਚੇਅਰਮੈਨ ਨੂੰ ਛੇ ਹਫ਼ਤਿਆਂ ਅੰਦਰ ਕਾਰਵਾਈ ਦੀ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਹੈ। -ਪੀਟੀਆਈ
Advertisement
Advertisement