ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲਾਲੜੂ ’ਚ ਨਾਜਾਇਜ਼ ਉਸਾਰੀਆਂ ਜ਼ੋਰਾਂ ’ਤੇ

06:15 AM Dec 21, 2024 IST
ਲਾਲੜੂ ਮੰਡੀ ਦੇ ਮੁੱਖ ਬਾਜ਼ਾਰ ਵਿੱਚ ਬਿਨਾਂ ਨਕਸ਼ਾ ਪਾਸ ਕਰਵਾਏ ਉਸਾਰੀ ਅਧੀਨ ਬਹੁ-ਮੰਜ਼ਲਾ ਸ਼ੋਅ ਰੂਮ।

ਸਰਬਜੀਤ ਸਿੰਘ ਭੱਟੀ
ਲਾਲੜੂ , 20 ਦਸੰਬਰ
ਨਗਰ ਕੌਂਸਲ ਲਾਲੜੂ ਵਿੱਚ ਬਿਨਾਂ ਸੀਐੱਲਯੂ ਤੇ ਕਮਰਸ਼ੀਅਲ ਨਕਸ਼ਾ ਪਾਸ ਕਰਵਾਏ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਨਾਜਾਇਜ਼ ਉਸਾਰੀਆਂ ਦਾ ਗੋਰਖ ਧੰਦਾ ਪੂਰੇ ਜ਼ੋਰਾਂ ’ਤੇ ਚੱਲ ਰਿਹਾ ਹੈ। ਇਸ ਮਾਮਲੇ ਸਬੰਧੀ ਸ਼ਹਿਰ ਵਾਸੀਆਂ ਨੇ ਚਿੰਤਾ ਪ੍ਰਗਟ ਕਰਦੇ ਹੋਏ ਦੱਸਿਆ ਕਿ ਸਬੰਧਤ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਨਗਰ ਕੌਂਸਲ ਦੇ ਕਰੋੜਾਂ ਰੁਪਏ ਦੇ ਟੈਕਸਾਂ ਨੂੰ ਦੋਵੇਂ ਹੱਥੀ ਲੁੱਟਿਆ ਜਾ ਰਿਹਾ ਹੈ, ਜਿਸ ਨਾਲ ਸ਼ਹਿਰ ਦੇ ਵਿਕਾਸ ਕੰਮਾਂ ਵਿੱਚ ਖੜੋਤ ਆ ਗਈ ਹੈ।
ਦੂਜੇ ਪਾਸੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਘੁੰਮ ਰਹੇ ਦਲਾਲ ਬਿਨਾਂ ਸੀਐੱਲਯੂ ਤੇ ਬਿਨਾਂ ਕਮਰਸ਼ੀਅਲ ਨਕਸ਼ਾ ਪਾਸ ਕਰਵਾਏ ਨਾਜਾਇਜ਼ ਉਸਾਰੀਆਂ ਕਰਾਉਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਵਸੂਲੀ ਕਰਕੇ ਕਥਿਤ ਤੌਰ ’ਤੇ ਅਧਿਕਾਰੀਆਂ ਅਤੇ ਸਿਆਸੀ ਆਗੂਆਂ ਨੂੰ ਦੇ ਰਹੇ ਹਨ।
ਸ਼ਹਿਰ ਵਾਸੀਆਂ ਨੇ ਆਪਣਾ ਨਾਂ ਅਖਬਾਰ ਵਿੱਚ ਨਾ ਪ੍ਰਕਾਸ਼ਿਤ ਕਰਨ ਦੀ ਸ਼ਰਤ ’ਤੇ ਦੱਸਿਆ ਕਿ ਅਧਿਕਾਰੀ ਭ੍ਰਿਸ਼ਟਾਚਾਰ ਦੀਆਂ ਸਾਰੀਆਂ ਹੱਦਾਂ ਪਾਰ ਕਰਦੇ ਹੋਏ ਰਿਹਾਇਸ਼ੀ ਮਕਾਨਾਂ ਵਿੱਚ ਬਹੁ-ਮੰਜ਼ਲੀ ਸ਼ੋਅ ਰੂਮ ਬਣਵਾ ਰਹੇ ਹਨ, ਹੁਣ ਤੱਕ ਲਾਲੜੂ ਸ਼ਹਿਰ ਵਿੱਚ ਦਰਜਨਾਂ ਦੇ ਕਰੀਬ ਸ਼ੋਅ ਰੂਮ ਗੈਰ ਕਾਨੂੰਨੀ ਢੰਗ ਨਾਲ ਉਸਰ ਚੁੱਕੇ ਹਨ, ਕਈ ਉਸਾਰੀ ਅਧੀਨ ਹਨ। ਉਨਾਂ ਦੱਸਿਆ ਕਿ ਨਾਜਾਇਜ਼ ਉਸਾਰੀਆਂ ਦੇ ਕਾਰਨ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਵੀ ਵੱਡਾ ਨੁਕਸਾਨ ਹੋ ਰਿਹਾ ਹੈ ਅਤੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਸ਼ਹਿਰ ਨਿਵਾਸੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਉਕਤ ਸਾਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਏ ਜਾਣ ਦੀ ਮੰਗ ਕਰਦੇ ਹੋਏ ਸਬੰਧਤ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

Advertisement

ਨਾਜਾਇਜ਼ ਕਾਰਜਾਂ ਬਾਰੇ ਜਾਣਕਾਰੀ ਨਹੀਂ: ਕਾਰਜਸਾਧਕ ਅਫਸਰ

ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਗੁਰਬਖਸ਼ੀਸ਼ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਦੇ ਅਧੀਨ ਕੰਮ ਕਰਨ ਵਾਲੇ ਜੂਨੀਅਰ ਅਧਿਕਾਰੀਆਂ ਨੇ ਇਸ ਤਰ੍ਹਾਂ ਦੇ ਗੈਰ ਕਾਨੂੰਨੀ ਕੰਮਾਂ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ, ਉਹ ਮਾਮਲੇ ਦੀ ਜਾਂਚ ਕਰਵਾ ਕੇ ਬਣਦੀ ਕਾਨੂੰਨੀ ਕਾਰਵਾਈ ਜ਼ਰੂਰ ਕਰਨਗੇ।

Advertisement
Advertisement