ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਗਰ ਨਿਗਮ ਵੱਲੋਂ ਗੈਰ-ਕਾਨੂੰਨੀ ਉਸਾਰੀਆਂ ਸੀਲ

06:51 AM Jul 10, 2024 IST
ਨਾਜਾਇਜ਼ ਉਸਾਰੀ ਨੂੰ ਤਾਲਾ ਲਾਉਂਦੇ ਹੋਏ ਨਿਗਮ ਦੇ ਅਧਿਕਾਰੀ। -ਫੋਟੋ: ਹਿਮਾਂਸ਼ੂ

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 9 ਜੁਲਾਈ
ਸ਼ਹਿਰ ਵਿੱਚ ਬਿਨਾਂ ਮਨਜ਼ੂਰੀ ਤੋਂ ਬਣ ਰਹੀਆਂ ਇਮਾਰਤਾਂ ਤੇ ਹੋਰ ਉਸਾਰੀਆਂ ਖ਼ਿਲਾਫ਼ ਕਾਰਵਾਈ ਨੂੰ ਤੇਜ਼ ਕਰਦਿਆਂ ਅੱਜ ਨਗਰ ਨਿਗਮ ਦੀ ਟੀਮ ਨੇ ਸ਼ੇਰਪੁਰ ਇਲਾਕੇ ਅਤੇ ਚੰਡੀਗੜ੍ਹ ਰੋਡ ’ਤੇ ਅੱਠ ਨਾਜਾਇਜ਼ ਉਸਾਰੀਆਂ ਵਿਰੁੱਧ ਕਾਰਵਾਈ ਕੀਤੀ ਹੈ। ਡਿਪਟੀ ਕਮਿਸ਼ਨਰ-ਕਮ-ਨਗਰ ਨਿਗਮ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਗਰ ਨਿਗਮ ਜ਼ੋਨ-ਬੀ ਦੀ ਬਿਲਡਿੰਗ ਬਰਾਂਚ ਵੱਲੋਂ ਨਾਜਾਇਜ਼ ਉਸਾਰੀਆਂ ਵਿਰੁੱਧ ਇਹ ਮੁਹਿੰਮ ਚਲਾਈ ਗਈ ਹੈ। ਨਿਗਮ ਦੀ ਟੀਮ ਨੇ ਇੱਕ ਬਿਲਡਿੰਗ ਨੂੰ ਜੇਸੀਬੀ ਮਸ਼ੀਨ ਨਾਲ ਢਹਿ-ਢੇਰੀ ਕਰ ਦਿੱਤਾ, ਜਦੋਂਕਿ ਬਾਕੀ ਨਾਜਾਇਜ਼ ਉਸਾਰੀਆਂ ਨੂੰ ਤਾਲਾ ਲਗਾ ਕੇ ਸੀਲ ਕਰ ਦਿੱਤਾ ਹੈ। ਇਸ ਕਾਰਵਾਈ ਨੂੰ ਨੇਪਰੇ ਚਾੜ੍ਹਨ ਵਾਲੇ ਸਹਾਇਕ ਟਾਊਨ ਪਲਾਨਰ (ਏਟੀਪੀ) ਹਰਵਿੰਦਰ ਸਿੰਘ ਹਨੀ ਨੇ ਦੱਸਿਆ ਕਿ ਨਗਰ ਨਿਗਮ ਦੀਆਂ ਟੀਮਾਂ ਨੇ ਸ਼ੇਰਪੁਰ ਇਲਾਕੇ ਵਿੱਚ ਦੋ ਗੈਰ-ਕਾਨੂੰਨੀ ਲੇਬਰ ਕੁਆਟਰਾਂ ਦੀਆਂ ਇਮਾਰਤਾਂ ਅਤੇ ਚਾਰ ਦੁਕਾਨਾਂ ਨੂੰ ਸੀਲ ਕੀਤਾ ਹੈ। ਇਸ ਤੋਂ ਇਲਾਵਾ ਨਗਰ ਨਿਗਮ ਦੀ ਟੀਮ ਨੇ ਸ਼ੇਰਪੁਰ ਇਲਾਕੇ ਵਿੱਚ ਇੱਕ ਉਸਾਰੀ ਅਧੀਨ ਗੈਰ-ਕਾਨੂੰਨੀ ਕਮਰਸ਼ੀਅਲ ਬਿਲਡਿੰਗ ਨੂੰ ਜੇਸੀਬੀ ਮਸ਼ੀਨ ਦੇ ਨਾਲ ਢਾਹ ਦਿੱਤਾ ਅਤੇ ਚੰਡੀਗੜ੍ਹ ਰੋਡ ’ਤੇ ਇੱਕ ਨਾਜਾਇਜ਼ ਸ਼ਰਾਬ ਦੇ ਠੇਕੇ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ।
ਏਟੀਪੀ ਹਨੀ ਨੇ ਦੱਸਿਆ ਕਿ ਉਨ੍ਹਾਂ ਨੂੰ ਨਿਯਮਤ ਨਿਰੀਖਣ ਦੌਰਾਨ ਗੈਰ-ਕਾਨੂੰਨੀ ਉਸਾਰੀਆਂ ਬਾਰੇ ਪਤਾ ਲੱਗਾ ਸੀ ਅਤੇ ਮੰਗਲਵਾਰ ਨੂੰ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਗਈ ਕਿਉਂਕਿ ਮਾਲਕ ਪਿਛਲੇ ਸਮੇਂ ਵਿੱਚ ਜਾਰੀ ਕੀਤੇ ਨੋਟਿਸਾਂ ਦੇ ਬਾਵਜੂਦ ਨਾਜਾਇਜ਼ ਉਸਾਰੀਆਂ ਨੂੰ ਰੋਕ ਨਹੀਂ ਰਹੇ ਸਨ। ਇਸ ਦੌਰਾਨ ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਬਿਲਡਿੰਗ ਬਰਾਂਚ ਦੇ ਸਟਾਫ਼ ਨੂੰ ਲਗਾਤਾਰ ਚੈਕਿੰਗ ਕਰਨ ਅਤੇ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ।
ਜ਼ਿਕਰਯੋਗ ਹੈ ਕਿ ਸਨਅਤੀ ਸ਼ਹਿਰ ਵਿੱਚ ਲਗਾਤਾਰ ਨਾਜਾਇਜ਼ ਉਸਾਰੀਆਂ ਦੀ ਭਰਮਾਰ ਹੋ ਰਹੀ ਹੈ। ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦੇ ਛੁੱਟੀ ’ਤੇ ਜਾਣ ਤੋਂ ਬਾਅਦ ਡੀਸੀ ਵੱਲੋਂ ਲਏ ਗਏ ਚਾਰਜ ਮਗਰੋਂ ਬਿਲਡਿੰਗ ਬਰਾਂਚ ਦੇ ਅਫ਼ਸਰਾਂ ਨੂੰ ਭਾਜੜਾਂ ਪਈਆਂ ਹੋਈਆਂ ਹਨ। ਡੀਸੀ ਨੇ ਨਗਰ ਨਿਗਮ ਦੇ ਅਫ਼ਸਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਸਭ ਤੋਂ ਵੱਧ ਕਲਾਸ ਬਿਲਡਿੰਗ ਬਰਾਂਚ ਦੇ ਅਫ਼ਸਰਾਂ ਦੀ ਲਗਾਈ ਤੇ ਬਿਨਾਂ ਮਨਜ਼ੂਰੀ ਇਮਾਰਤਾਂ ’ਤੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ, ਜਿਸ ਤੋਂ ਬਾਅਦ ਬਿਲਡਿੰਗ ਬਰਾਂਚ ਰੋਜ਼ਾਨਾ ਕੋਈ ਨਾ ਕੋਈ ਕਾਰਵਾਈ ਕਰ ਰਹੀ ਹੈ।

Advertisement

Advertisement