For the best experience, open
https://m.punjabitribuneonline.com
on your mobile browser.
Advertisement

ਭਰਤਗੜ੍ਹ ਦੇ ਸਰਕਾਰੀ ਸਕੂਲ ਦੀ ਥਾਂ ’ਤੇ ਹੋ ਰਹੇ ਨੇ ਨਾਜਾਇਜ਼ ਕਬਜ਼ੇ

07:06 AM Aug 21, 2024 IST
ਭਰਤਗੜ੍ਹ ਦੇ ਸਰਕਾਰੀ ਸਕੂਲ ਦੀ ਥਾਂ ’ਤੇ ਹੋ ਰਹੇ ਨੇ ਨਾਜਾਇਜ਼ ਕਬਜ਼ੇ
ਸਕੂਲ ਦੀ ਜਗ੍ਹਾ ’ਤੇ ਨਾਜਾਇਜ਼ ਕਬਜ਼ਿਆਂ ਬਾਰੇ ਜਾਣਕਾਰੀ ‌ਦਿੰਦੇ ਹੋਏ ਪਤਵੰਤੇ।
Advertisement

ਜਗਮੋਹਨ ਸਿੰਘ
ਘਨੌਲੀ, 20 ਅਗਸਤ
ਸਿੱਖਿਆ ਮੰਤਰੀ ਦੇ ਆਪਣੇ ਹਲਕੇ ਅਧੀਨ ਪੈਂਦੇ ਭਰਤਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਜਗ੍ਹਾ ’ਤੇ ਲੋਕਾਂ ਵੱਲੋਂ ਧੜਾਧੜ ਨਾਜਾਇਜ਼ ਕਬਜ਼ੇ ਕੀਤੇ ਜਾ ਰਹੇ ਹਨ। ਇਸ ਸਬੰਧੀ ਸਕੂਲ ਪ੍ਰਬੰਧਕਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀਆਂ ਜਾ ਰਹੀਆਂ ਦਰਖਾਸਤਾਂ ’ਤੇ ਕੋਈ ਕਾਰਵਾਈ ਨਹੀਂ ਹੋ ਰਹੀ। ਪਿੰਡ ਦੇ ਨੰਬਰਦਾਰ ਉਜਾਗਰ ਸਿੰਘ ਅਤੇ ਸਕੂਲ ਮੁਖੀ ਰਮੇਸ਼ ਕੁਮਾਰ ਤੇ ਅਧਿਆਪਕਾਂ ਮਹਿੰਦਰ ਸਿੰਘ, ਅਮਰਜੀਤ ਸਿੰਘ, ਹਰਦੀਪ ਸਿੰਘ, ਸੰਤੋਖ ਸਿੰਘ ਆਦਿ ਨੇ ਦੱਸਿਆ ਕਿ ਸਕੂਲ ਦੀ ਪੁਰਾਣੀ ਇਮਾਰਤ ਦਾ ਕਾਫੀ ਹਿੱਸਾ ਕੌਮੀ ਮਾਰਗ ਦੀ ਉਸਾਰੀ ਸਮੇਂ ਐਕੁਆਇਰ ਕਰ ਲਈ ਗਈ ਅਤੇ ਹੁਣ ਪਿਛਲੇ ਕੁੱਝ ਸਾਲਾਂ ਤੋਂ ਸਕੂਲ ਦੀ ਜਗ੍ਹਾ ਦੇ ਆਲੇ-ਦੁਆਲੇ ਰਹਿਣ ਵਾਲੇ ਲੋਕ ਹੌਲੀ-ਹੌਲੀ ਸਕੂਲ ਦੀ ਜ਼ਮੀਨ ’ਤੇ ਕਬਜ਼ੇ ਕਰ ਰਹੇ ਹਨ। ਜਦੋਂ ਇਸ ਸਬੰਧੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ। ਜ਼ਿਲ੍ਹਾ ਸਿੱਖਿਆ ਅਫਸਰ ਸੰਜੀਵ ਕੁਮਾਰ ਗੌਤਮ ਨੇ ਭਰੋਸਾ ‌ਦਿੱਤਾ ਕਿ ਉਹ ਇਸ ਸਬੰਧੀ ਬਣਦੀ ਕਾਰਵਾਈ ਕਰਕੇ ਸਕੂਲ ਦੀ ਜਗ੍ਹਾ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾਵੇਗਾ।

Advertisement

Advertisement
Advertisement
Author Image

Advertisement