For the best experience, open
https://m.punjabitribuneonline.com
on your mobile browser.
Advertisement

ਨਾਜਾਇਜ਼ ਸ਼ਰਾਬ ਬਰਾਮਦ

07:03 AM Sep 27, 2024 IST
ਨਾਜਾਇਜ਼ ਸ਼ਰਾਬ ਬਰਾਮਦ
Advertisement

ਖਰੜ (ਪੱਤਰ ਪ੍ਰੇਰਕ):

Advertisement

ਐਕਸਾਈਜ ਇੰਸਪੈਕਟਰ ਵਿਕਾਸ ਭਟੇਜਾ ਵਲੋਂ ਪੁਲੀਸ ਦੀ ਮਦਦ ਨਾਲ ਖਰੜ ਦੇ ਲਾਂਡਰਾ ਰੋਡ ’ਤੇ ਸਥਿਤ ਇੱਕ ਨਿੱਕੀ ਰੈਸਟੋਰੈਂਟ ਵਿੱਚ ਜੈਨਰੇਟਰ ਵਿੱਚ ਛੁਪਾ ਕੇ ਰੱਖੀਆਂ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਗਈਆਂ ਹਨ। ਇਸ ਸਬੰਧ ਵਿਚ ਖਰੜ ਸਿਟੀ ਪੁਲੀਸ ਨੇ ਇਸ ਰੈਸਟੋਰੈਂਟ ਦੇ ਮਾਲਿਕ ਦੇ ਵਿਰੁੱਧ ਆਬਕਾਰੀ ਕਾਨੂੰਨ ਅਧੀਨ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਇੰਸਪੈਕਟਰ ਵਿਕਾਸ ਭਟੇਜਾ ਅਤੇ ਪੁਲੀਸ ਵਲੋਂ ਚੰਡੀਗੜ੍ਹ ਤੋਂ ਆਉਣ ਵਾਲੀ ਨਾਜਾਇਜ਼ ਸ਼ਰਾਬ ਦੀ ਚੈਕਿੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਇਸ ਰੈਸਟੋਰੈਂਟ ਵਿੱਚ ਚੰਡੀਗੜ੍ਹ ਤੋਂ ਸਸਤੇ ਭਾਅ ਤੇ ਸ਼ਰਾਬ ਲਿਆ ਕੇ ਮਹਿੰਗੇ ਭਾਅ ਵਿੱਚ ਵੇਚੀ ਜਾ ਰਹੀ ਹੈ। ਉਨ੍ਹਾਂ ਵੱਲੋਂ ਕੁਝ ਸ਼ਰਾਬ ਰੈਸਟੋਰੈਂਟ ਦੇ ਬਾਹਰ ਲੱਗੇ ਵੱਡੇ ਜੈਨਰੇਟਰ ਵਿਚ ਛੁਪਾ ਕੇ ਰੱਖੀ ਹੋਈ ਹੈ। ਇੰਸਪੈਕਟਰ ਵਿਕਾਸ ਭਟੇਜਾ ਨੇ ਦੱਸਿਆ ਕਿ ਉਥੋਂ 37 ਬੋਤਲਾਂ ਵਿਸਕੀ ਅਤੇ 105 ਡੀਐੱਸ ਬੋਤਲਾਂ ਬਰਾਮਦ ਕੀਤੀਆਂ ਗਈਆਂ ਹਨ।

Advertisement

Advertisement
Author Image

joginder kumar

View all posts

Advertisement