ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ
07:08 AM Jan 12, 2025 IST
ਪੱਤਰ ਪ੍ਰੇਰਕ
ਲਹਿਰਾਗਾਗਾ, 11 ਜਨਵਰੀ
ਇਥੇ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਥਾਣਾ ਸਦਰ ਦੇ ਐੱਸਐੱਚਓ ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਰਮੇਸ਼ਵਰ ਦਾਸ ਨੇ ਮੁਖਬਰੀ ਦੇ ਆਧਾਰ ’ਤੇ ਪਿੰਡ ਲਹਿਲ ਖੁਰਦ ਦੇ ਵਸਨੀਕ ਸੁਖਵਿੰਦਰ ਖਾਨ ਉਰਫ ਕਾਲਾ ਨੀਕ ਦੇ ਘਰ ਛਾਪਾ ਮਾਰ ਕੇ 200 ਲਿਟਰ ਲਾਹਣ ਬਰਾਮਦ ਕੀਤੀ ਅਤੇ ਮੁਲਜ਼ਮ ਸੁਖਵਿੰਦਰ ਖਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤਰ੍ਹਾਂ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਲਹਿਰਾਗਾਗਾ ਪਾਤੜਾਂ ਸੜਕ ’ਤੇ ਗਸ਼ਤ ਦੌਰਾਨ ਮੋਟਰਸਾਈਕਲ ਚਾਲਕ ਨੂੰ ਰੋਕ ਕੇ ਤਲਾਸ਼ੀ ਲਈ ਉਸ ਕੋਲੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ ਹੈ।
Advertisement
Advertisement