For the best experience, open
https://m.punjabitribuneonline.com
on your mobile browser.
Advertisement

ਘੁਸਪੈਠ ਨੂੰ ਨਾ ਰੋਕਿਆ ਤਾਂ 25-30 ਸਾਲਾਂ ਵਿੱਚ ਗ਼ੈਰਕਾਨੂੰਨੀ ਪਰਵਾਸ ਵਧੇਗਾ: ਸ਼ਾਹ

07:48 AM Sep 21, 2024 IST
ਘੁਸਪੈਠ ਨੂੰ ਨਾ ਰੋਕਿਆ ਤਾਂ 25 30 ਸਾਲਾਂ ਵਿੱਚ ਗ਼ੈਰਕਾਨੂੰਨੀ ਪਰਵਾਸ ਵਧੇਗਾ  ਸ਼ਾਹ
ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ। -ਫੋਟੋ: ਪੀਟੀਆਈ
Advertisement

ਗਿਰਡਿਹ, 20 ਸਤੰਬਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਝਾਰਖੰਡ ਦੀ ਜੇਐੱਮਐੱਮ ਦੀ ਅਗਵਾਈ ਵਾਲੀ ਗੱਠਜੋੜ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਉਸ ’ਤੇ ਘੁਸਪੈਠ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਇਆ ਅਤੇ ਚਿਤਾਵਨੀ ਦਿੱਤੀ ਕਿ ਜੇ ਰੋਕਿਆ ਨਾ ਗਿਆ ਤਾਂ ਸੂਬੇ ਵਿੱਚ ਅਗਲੇ 25-30 ਸਾਲਾਂ ’ਚ ਗੈਰ-ਕਾਨੂੰਨੀ ਪਰਵਾਸੀ ਬਹੁਗਿਣਤੀ ਹੋ ਜਾਣਗੇ। ਉਨ੍ਹਾਂ ਦੋਸ਼ ਲਾਇਆ ਕਿ ਘੁਸਪੈਠੀਏ ਕਬਾਇਲੀ ਸਭਿਆਚਾਰ ਨੂੰ ਤਬਾਹ ਕਰ ਰਹੇ ਹਨ। ਭਾਜਪਾ ਆਗੂ ਨੇ ਘੁਸਪੈਠੀਆਂ ਨੂੰ ਸੂਬੇ ਵਿੱਚੋਂ ਬਾਹਰ ਕੱਢਣ ਦਾ ਵਾਅਦਾ ਵੀ ਕੀਤਾ। ਉਹ ਸੂਬੇ ਵਿੱਚ ਇਸ ਸਾਲ ਦੇ ਅਖ਼ੀਰ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੂਜੀ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਭਾਜਪਾ ਨੇ ਸੂਬੇ ਵਿੱਚ ਇਸ ਸਾਲ ਦੇ ਅਖ਼ੀਰ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਪਰਿਵਰਤਨ ਯਾਤਰਾਵਾਂ’ ਕੱਢਣ ਦੀ ਯੋਜਨਾ ਬਣਾਈ ਹੈ। ਸ਼ਾਹ ਨੇ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੂਬੇ ਵਿੱਚ ਦੋ-ਤਿਹਾਈ ਬਹੁਮਤ ਨਾਲ ਸਰਕਾਰ ਬਣਾਏਗੀ। ਉਨ੍ਹਾਂ ਕਿਹਾ, ‘ਜੇ ਘੁਸਪੈਠ ਰੋਕੀ ਨਾ ਗਈ ਤਾਂ ਆਗਾਮੀ 25-30 ਸਾਲਾਂ ਵਿੱਚ ਝਾਰਖੰਡ ’ਚ ਘੁਸਪੈਠੀਏ ਬਹੁਗਿਣਤੀ ਵਿੱਚ ਹੋ ਜਾਣਗੇ। ਸੂਬੇ ਵਿੱਚ ਘੁਸਪੈਠੀਆਂ ਲਈ ਕੋਈ ਜਗ੍ਹਾ ਨਹੀਂ ਹੈ। ਉਹ ਸਾਡੀਆਂ ਧੀਆਂ ਨਾਲ ਵਿਆਹ ਕਰ ਰਹੇ ਹਨ, ਜ਼ਮੀਨਾਂ ’ਤੇ ਕਬਜ਼ੇ ਕਰ ਰਹੇ ਹਨ ਅਤੇ ਅਮੀਰ ਕਬਾਇਲੀ ਸਭਿਆਚਾਰ ਤੇ ਵਿਰਾਸਤ ਨੂੰ ਤਬਾਹ ਕਰ ਰਹੇ ਹਨ। ਅਸੀਂ ਉਨ੍ਹਾਂ ਵਿੱਚੋਂ ਹਰੇਕ ਨੂੰ ਬਾਹਰ ਕੱਢਾਂਗੇ। ਇੱਥੇ ਕਮਲ ਖਿੜਨ ਦਿਓ।’ -ਪੀਟੀਆਈ

Advertisement

ਨਕਸਲੀਆਂ ਨੂੰ ਹਥਿਆਰ ਨਾ ਛੱਡਣ ’ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਨਕਸਲੀਆਂ ਨੂੰ ਹਿੰਸਾ ਛੱਡਣ ਅਤੇ ਹਥਿਆਰ ਸੁੱਟ ਕੇ ਆਤਮ-ਸਮਰਪਣ ਕਰਨ ਦੀ ਅਪੀਲ ਕੀਤੀ। ਉਨ੍ਹਾਂ ਇਹ ਚਿਤਾਵਨੀ ਦਿੱਤੀ ਕਿ ਜੇ ਨਕਸਲੀਆਂ ਨੇ ਅਜਿਹਾ ਨਾ ਕੀਤਾ ਤਾਂ ਉਨ੍ਹਾਂ ਖ਼ਿਲਾਫ਼ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਸ਼ਾਹ ਨੇ ਛੱਤੀਸਗੜ੍ਹ ਵਿੱਚ ਨਕਸਲੀ ਹਮਲੇ ਦੇ 55 ਪੀੜਤਾਂ ਨੂੰ ਇੱਥੇ ਆਪਣੀ ਰਿਹਾਇਸ਼ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ 31 ਮਾਰਚ 2026 ਤੱਕ ਮਾਓਵਾਦ ਖ਼ਤਮ ਕਰ ਦਿੱਤਾ ਜਾਵੇਗਾ। -ਪੀਟੀਆਈ

Advertisement

Advertisement
Author Image

sukhwinder singh

View all posts

Advertisement