ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਜਾਇਜ਼ ਖਣਨ: 11 ਟਿੱਪਰ ਤੇ 3 ਖੁਦਾਈ ਮਸ਼ੀਨਾਂ ਜ਼ਬਤ

08:46 AM May 29, 2024 IST

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 28 ਮਈ
ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਦੇਰ ਰਾਤ ਸ੍ਰੀ ਆਨੰਦਪੁਰ ਸਾਹਿਬ ਦੇ ਨਜ਼ਦੀਕ ਸਤਲੁਜ ਦਰਿਆ ’ਤੇ ਨਾਜਾਇਜ਼ ਮਾਈਨਿੰਗ ਸਬੰਧੀ ਵੀਡੀਓ ’ਤੇ ਪੁਲੀਸ ਨੇ ਕਾਰਵਾਈ ਕੀਤੀ ਹੈ। ਬਰਿੰਦਰ ਢਿੱਲੋਂ ਆਪਣੇ ਸਾਥੀਆਂ ਸਮੇਤ ਅਗੰਮਪੁਰ ਦੇ ਨਜ਼ਦੀਕ ਸਤਲੁਜ ਦਰਿਆ ’ਤੇ ਪੁੱਜੇ ਸਨ। ਇਸ ਵੀਡੀਓ ਦੇ ਸੋਸ਼ਲ ਮੀਡੀਆ ’ਤੇ ਆਉਣ ਤੋਂ ਬਾਅਦ ਪ੍ਰਸ਼ਾਸਨ ਵੱਲੋਂ 11 ਟਿੱਪਰ ਅਤੇ ਤਿੰਨ ਖੁਦਾਈ ਵਾਲੀਆਂ ਮਸ਼ੀਨਾਂ ਆਪਣੇ ਕਬਜ਼ੇ ਵਿੱਚ ਲਈਆਂ ਗਈਆਂ ਸਨ। ਸ੍ਰੀ ਢਿੱਲੋਂ ਨੇ ਦੋਸ਼ ਲਾਇਆ ਕਿ ਇਹ ਗੈਰ ਕਾਨੂੰਨੀ ਮਾਈਨਿੰਗ ਸਰਕਾਰ ਅਤੇ ਪੁਲੀਸ ਦੀ ਸ਼ਹਿ ਤੋਂ ਬਿਨਾਂ ਨਹੀਂ ਹੋ ਸਕਦੀ। ਦੱਸਣਯੋਗ ਹੈ ਕਿ ਇਸ ਅਸਥਾਨ ਤੋਂ ਕੇਵਲ ਇਕ ਕਿਲੋਮੀਟਰ ਦੀ ਦੂਰੀ ਤੇ ਸ੍ਰੀ ਆਨੰਦਪੁਰ ਸਾਹਿਬ ਨੂੰ ਮਾਝੇ ਅਤੇ ਦੁਆਬੇ ਨਾਲ ਜੋੜਨ ਵਾਲਾ ਇੱਕ ਲੰਬਾ ਪੁਲ ਹੈ ਜਿਸਦੀ ਹਾਲਤ ਪਹਿਲਾਂ ਹੀ ਤਰਸਯੋਗ ਹੈ ਤੇ ਪਿਛਲੇ ਸਮਿਆਂ ਤੋਂ ਇਸ ਖੇਤਰ ਚ ਹੋ ਰਹੀ ਮਾਈਨਿੰਗ ਨਾਲ ਪੁੱਲ ਦੇ ਪਿੱਲਰ ਵੀ ਤਰਸਯੋਗ ਹਾਲਤ ਵਿੱਚ ਹਨ। ਮਾਈਨਿੰਗ ਵਿਭਾਗ ਦੇ ਐਕਸੀਅਨ ਵਿਸ਼ਵਪਾਲ ਗੋਇਲ ਨੇ ਕਿਹਾ ਕਿ ਉਹ ਇਸ ਮਾਮਲੇ ਸਬੰਧੀ ਸ਼ਿਕਾਇਤ ਦਰਜ ਕਰਵਾਈ ਗਈ ਹੈ । ਦੂਜੇ ਪਾਸੇ ਆਨੰਦਪੁਰ ਸਾਹਿਬ ਦੇ ਥਾਣਾ ਮੁਖੀ ਹਿੰਮਤ ਸਿੰਘ ਨੇ ਕਿਹਾ ਕਿ 11 ਟਿੱਪਰ ਅਤੇ ਤਿੰਨ ਖੁਦਾਈ ਕਰਨ ਵਾਲੀਆਂ ਮਸ਼ੀਨਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ।

Advertisement

Advertisement