ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੰਸਾਲਾ ਦੀ ਪੰਚਾਇਤੀ ਜ਼ਮੀਨ ’ਚੋਂ ਨਾਜਾਇਜ਼ ਖਣਨ ਜ਼ੋਰਾਂ ’ਤੇ

06:36 AM Mar 29, 2024 IST
ਪਿੰਡ ਹੰਸਾਲਾ ਦੀ ਪੰਚਾਇਤੀ ਜ਼ਮੀਨ ਵਿੱਚੋਂ ਮਿੱਟੀ ਦੀ ਮਾਈਨਿੰਗ ਵਿੱਚ ਲੱਗੇ ਟਿੱਪਰ।

ਸਰਬਜੀਤ ਸਿੰਘ ਭੱਟੀ
ਲਾਲੜੂ , 28 ਮਾਰਚ
ਇਲਾਕੇ ਵਿੱਚ ਪਿਛਲੇ ਲੰਮੇ ਸਮੇਂ ਤੋਂ ਨਾਜਾਇਜ਼ ਮਾਈਨਿੰਗ ਦਾ ਗੋਰਖਧੰਦਾ ਜਾਰੀ ਹੈ। ਪੁਲੀਸ ਚੌਕੀ ਨਾਹਰ, ਲੈਹਲੀ ਅਧੀਨ ਪੈਂਦੇ ਪਿੰਡ ਹੰਸਾਲਾ ਵਿੱਚ ਪੰਚਾਇਤੀ ਜ਼ਮੀਨ ਵਿੱਚੋਂ ਨਾਜਾਇਜ਼ ਤਰੀਕੇ ਨਾਲ ਮਿੱਟੀ ਦੀ ਮਾਈਨਿੰਗ ਦਾ ਗੋਰਖਧੰਦਾ ਪਿਛਲੇ ਲੰਮੇ ਸਮੇਂ ਤੋਂ ਚੱਲ ਰਿਹਾ ਹੈ। ਇਸ ਕੰਮ ਵਿੱਚ ਲੱਗੇ ਓਵਰਲੋਡ ਟਿੱਪਰਾਂ ਨੇ ਹਲਕੇ ਦੀਆਂ ਲਿੰਕ ਸੜਕਾਂ ਦੀ ਹਾਲਤ ਵਿਗਾੜ ਕੇ ਰੱਖ ਦਿੱਤੀ ਹੈ।
ਪਿੰਡ ਹੰਸਾਲਾ ਵਿੱਚ ਪਿੰਡ ਦੀ ਪੰਚਾਇਤੀ ਜ਼ਮੀਨ ਵਿੱਚੋਂ ਮਾਈਨਿੰਗ ਮਾਫੀਏ ਵੱਲੋਂ ਉਸ ਦੇ ਦਸ ਫੁੱਟ ਤੱਕ ਜ਼ਮੀਨ ਪੁੱਟ ਦਿੱਤੀ ਹੈ। ਦੱਸਣਯੋਗ ਹੈ ਕਿ ਹਲਕੇ ਵਿੱਚ ਬਣ ਰਹੇ ਐਕਸਪ੍ਰੈਸ ਹਾਈਵੇਅ ਤੇ ਮਿੱਟੀ ਪਾਉਣ ਦੀ ਆੜ ਵਿੱਚ ਮਾਈਨਿੰਗ ਮਾਫੀਆ ਵੱਲੋਂ ਦਸ ਫੁੱਟ ਤੱਕ ਜੇਸੀਬੀ ਅਤੇ ਪੋਕਲੇਨ ਮਸ਼ੀਨਾਂ ਰਾਹੀ ਮਿੱਟੀ ਪੁੱਟੀ ਜਾ ਰਹੀ ਹੈ। ਇਸ ਕੰਮ ਵਿੱਚ ਲੱਗੇ ਬਿਨਾਂ ਨੰਬਰੀ ਟਿੱਪਰ ਵੀ ਹਲਕੇ ਦੀਆਂ ਲਿੰਕ ਸੜਕਾਂ ਤੇ ਦੌੜਦੇ ਆਮ ਨਜ਼ਰ ਆਉਂਦੇ ਹਨ। ਇਲਾਕੇ ਅੰਦਰ ਭਾਰਤ ਮਾਲਾ ਸਕੀਮ ਵਿੱਚ ਬਣੇ ਰਹੇ ਐਕਸਪ੍ਰੈਸ ਹਾਈਵੇਅ ਤੇ ਮਿੱਟੀ ਪਾਉਣ ਵਿੱਚ ਮਿੱਟੀ ਚੁੱਕਣ ਲਈ 3 ਫੁੱਟ ਦੀ ਪ੍ਰਵਾਨਗੀ ਮਿਲਦੀ ਹੈ ਪਰ ਮਾਈਨਿੰਗ ਮਾਫੀਆਂ ਜੇਸੀਬੀ ਅਤੇ ਪੋਕਲੇਨ ਮਸ਼ੀਨਾਂ ਰਾਹੀਂ 6 ਫੁੱਟ ਤੋਂ ਵੀ ਵੱਧ ਮਿੱਟੀ ਪੁੱਟ ਲੈਂਦੇ ਹਨ। ਦੱਸਣਯੋਗ ਹੈ ਕਿ ਪਿੰਡ ਹੰਸਾਲਾ ਦੇ ਲੋਕਾਂ ਨੇ ਸਥਾਨਕ ਪ੍ਰਸ਼ਾਸਨ ਨੂੰ ਸ਼ਿਕਾਇਤ ਵੀ ਕੀਤੀ ਸੀ ਪਰ ਅੱਜ ਤੱਕ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ। ਪਿੰਡ ਵਾਸੀਆਂ ਨੇ ਸਥਾਨਕ ਪ੍ਰਸ਼ਾਸਨ ਅਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਪਿੰਡ ਹੰਸਾਲਾ ਵਿੱਚ ਚਲਦੀ ਮਿੱਟੀ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਮਾਫੀਆ ਨੂੰ ਨੱਥ ਪਾਈ ਜਾਵੇ। ਨਾਜਾਇਜ਼ ਮਾਈਨਿੰਗ ਵਿੱਚ ਲੱਗੇ ਟਿੱਪਰਾਂ ਵਿੱਚ ਪਰਚੀ ਤੋਂ ਵੱਧ ਮਿੱਟੀ ਭਰਕੇ ਮਾਈਨਿੰਗ ਦੇ ਨਿਯਮਾਂ ਦੀ ਸ਼ਰੇਆਮ ਉਲੰਘਣਾ ਕੀਤੀ ਜਾ ਰਹੀ ਹੈ।‌ ਇਹ ਵੀ ਪਤਾ ਲੱਗਿਆ ਹੈ ਕਿ ਸਰਕਾਰੀ ਰਿਕਾਰਡ ਵਿਚ 600 ਰੁਪਏ ਦੀ ਮਿੱਟੀ ਦੀ ਰਸੀਦ ਕੱਟੀ ਜਾਂਦੀ ਹੈ।
ਦੂਜੇ ਪਾਸੇ ਪਿੰਡ ਦੀ ਪੰਚਾਇਤੀ ਜ਼ਮੀਨ ਵਿਚੋਂ ਨਾਜਾਇਜ਼ ਤਰੀਕੇ ਨਾਲ ਮਿੱਟੀ ਦੀ ਮਾਈਨਿੰਗ ਕਰਕੇ ਸਰਕਾਰ ਨੂੰ ਕਰੋੜਾਂ ਦਾ ਰੁਪਏ ਦਾ ਚੂਨਾ ਲਗਾਇਆ ਜਾ ਰਿਹਾ ਹੈ ਪਰ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਿਹਾ।

Advertisement

ਦੌਰਾ ਕਰਕੇ ਕਾਰਵਾਈ ਕਰਾਂਗੇ: ਐੱਸਡੀਐੱਮ

ਐੱਸਡੀਓ ਮਾਈਨਿੰਗ ਵਿਭਾਗ ਨਵਦੀਪ ਸਿੰਘ ਨੇ ਕਿਹਾ ਕਿ ਉਸ ਨੂੰ ਇਸ ਮਾਮਲੇ ਬਾਰੇ ਕੋਈ ਜਾਣਕਾਰੀ ਨਹੀਂ ਹੈ।‌ਉਹ ਪਿੰਡ ਹੰਸਾਲਾ ਵਿਖੇ ਚੱਲ ਰਹੀ ਨਾਜਾਇਜ਼ ਮਾਈਨਿੰਗ ਦਾ ਦੌਰਾ ਕਰਕੇ ਅਗਲੀ ਕਾਰਵਾਈ ਕਰਨਗੇ।

Advertisement
Advertisement
Advertisement