ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਜਾਇਜ਼ ਮਾਈਨਿੰਗ: ਪੁਲੀਸ ਨੇ 11 ਟਿੱਪਰ ਤੇ 3 ਖੁਦਾਈ ਵਾਲੀਆਂ ਮਸ਼ੀਨਾਂ ਕਬਜ਼ੇ ’ਚ ਲਈਆਂ

04:40 PM May 28, 2024 IST

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 28 ਮਈ

Advertisement

ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵੱਲੋਂ ਦੇਰ ਰਾਤ ਸ੍ਰੀ ਆਨੰਦਪੁਰ ਸਾਹਿਬ ਦੇ ਨਜ਼ਦੀਕ ਸਤਲੁਜ ਦਰਿਆ ’ਤੇ ਹੋ ਰਹੀ ਨਾਜਾਇਜ਼ ਮਾਈਨਿੰਗ ਸਬੰਧੀ ਇਕ ਵੀਡੀਓ ਬਣਾ ਕੇ ਪੋਸਟ ਕੀਤੀ ਸੀ ਅਤੇ ਇਲਜ਼ਾਮ ਲਗਾਏ ਗਏ ਕੇ ਇਸ ਇਲਾਕੇ ਵਿੱਚ ਸ਼ਰ੍ਹੇਆਮ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ। ਇਸ ਵਿਡੀਓ ਦੇ ਸੋਸ਼ਲ ਮੀਡੀਆ ਤੇ ਆਉਣ ਤੋਂ ਬਾਅਦ ਪ੍ਰਸ਼ਾਸਨ ਇਕਦਮ ਹਰਕਤ ਵਿੱਚ ਆਇਆ ਅਤੇ 11 ਟਿੱਪਰ ਅਤੇ ਤਿੰਨ ਖੁਦਾਈ ਕਰਨ ਵਾਲੀਆਂ ਮਸ਼ੀਨਾਂ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਢਿੱਲੋਂ ਨੇ ਦੋਸ਼ ਲਾਇਆ ਕਿ ਇਹ ਗੈਰ ਕਾਨੂੰਨੀ ਮਾਈਨਿੰਗ ਸਰਕਾਰ ਅਤੇ ਪੁਲੀਸ ਦੀ ਸ਼ਹਿ ਤੋਂ ਬਿਨਾਂ ਨਹੀਂ ਹੋ ਸਕਦੀ। ਢਿੱਲੋ ਨੇ ਸਵਾਲ ਪੁੱਛਿਆ ਕਿ ਅਗੰਮਪੁਰ ਪੁਲ ਦੇ ਨਜ਼ਦੀਕ ਹੋ ਰਹੀ ਇਸ ਮਾਇਨਿੰਗ ਦੇ ਨਾਲ ਦਰਿਆ ਅਤੇ ਪਿੰਡਾਂ ਲਈ ਪੈਦਾ ਹੋ ਰਹੇ ਖਤਰੇ ਲਈ ਕੌਣ ਜਿੰਮੇਵਾਰ ਹੈ?

Advertisement
Advertisement