ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਾਜਾਇਜ਼ ਮਾਈਨਿੰਗ: ਪੋਕਲੇਨ ਮਸ਼ੀਨ ਤੇ ਮਿੱਟੀ ਨਾਲ ਭਰਿਆ ਟਿੱਪਰ ਕਾਬੂ

07:36 AM Jul 22, 2024 IST

ਪੱਤਰ ਪ੍ਰੇਰਕ
ਸਮਾਣਾ, 21 ਜੁਲਾਈ
ਮਾਈਨਿੰਗ ਵਿਭਾਗ ਵੱਲੋਂ ਇੱਕ ਰੇਡ ਦੌਰਾਨ ਪਿੰਡ ਧਰਮਗੜ੍ਹ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ ਦੌਰਾਨ ਮਿੱਟੀ ਨਾਲ ਭਰਿਆ ਟਿੱਪਰ ਅਤੇ ਇੱਕ ਪੋਕਲੈਨ ਮਸ਼ੀਨ ਨੂੰ ਕਾਬੂ ਕੀਤਾ ਗਿਆ ਹੈ, ਜਦੋਂਕਿ ਇਨ੍ਹਾਂ ਵਾਹਨਾਂ ਦੇ ਅਣਪਛਾਤੇ ਚਾਲਕ ਫਰਾਰ ਹੋ ਗਏ। ਸਦਰ ਪੁਲੀਸ ਨੇ ਅਣਪਛਾਤੇ ਵਾਹਨ ਚਾਲਕਾਂ ਅਤੇ ਜ਼ਮੀਨ ਮਾਲਕ ਲਖਵਿੰਦਰ ਸਿੰਘ ਵਾਸੀ ਪਿੰਡ ਧਰਮਗੜ੍ਹ ਦੇ ਖ਼ਿਲਾਫ਼ ਮਾਈਨਿੰਗ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮਵੀ ਕਲਾਂ ਪੁਲੀਸ ਮੁਖੀ ਏਐੱਸਆਈ ਹਰਦੀਪ ਸਿੰਘ ਵਿਰਕ ਨੇ ਦੱਸਿਆ ਕਿ ਮਾਈਨਿੰਗ ਵਿਭਾਗ ਪਟਿਆਲਾ ਦੇ ਇੰਸਪੈਕਟਰ ਰਕਵਿੰਦਰ ਸਿੰਘ ਨੇ ਪੁਲੀਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਦੱਸਿਆ ਕਿ ਵਿਭਾਗ ਦੀ ਟੀਮ ਨੇ ਪਿੰਡ ਧਰਮਗੜ੍ਹ ’ਚ ਛਾਪਿਆ ਮਾਰ ਕੇ ਮਾਈਨਿੰਗ ਕਰਦੀ ਇੱਕ ਪੋਕਲੇਨ ਮਸ਼ੀਨ ਅਤੇ ਮਿੱਟੀ ਨਾਲ ਭਰਿਆ ਟਿੱਪਰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ, ਜਦੋਂਕਿ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

Advertisement

Advertisement
Advertisement