ਨਾਜਾਇਜ਼ ਮਾਈਨਿੰਗ: ਜੇਸੀਬੀ ਤੇ ਦੋ ਟਿੱਪਰ ਜ਼ਬਤ
10:40 AM Sep 06, 2024 IST
Advertisement
ਪੱਤਰ ਪ੍ਰੇਰਕ
ਪਠਾਨਕੋਟ, 5 ਸਤੰਬਰ
ਪੁਲੀਸ ਨੇ ਹਲਕਾ ਭੋਆ ਅਧੀਨ ਪੈਂਦੇ ਪਿੰਡ ਕੋਲੀਆਂ ਵਿੱਚ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਕਰਦਿਆਂ ਇੱਕ ਜੇਸੀਬੀ ਅਤੇ ਦੋ ਟਿੱਪਰ ਕਬਜ਼ੇ ਵਿੱਚ ਲਏ ਹਨ। ਛਾਪੇ ਦੌਰਾਨ ਪੁਲੀਸ ਅਤੇ ਮਾਈਨਿੰਗ ਵਿਭਾਗ ਦੀ ਟੀਮ ਨੂੰ ਦੇਖ ਕੇ ਮਾਈਨਿੰਗ ਮਾਫੀਆ ਦੇ ਤਿੰਨ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲੀਸ ਅਤੇ ਮਾਈਨਿੰਗ ਵਿਭਾਗ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੋਲੀਆਂ ਇਲਾਕੇ ਵਿੱਚ ਗੁਰੂ ਸਟੋਨ ਕਰੱਸ਼ਰ ਦੇ ਪਿਛਲੇ ਪਾਸੇ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ। ਪੁਲੀਸ ਨੇ ਜਦੋਂ ਛਾਪਾ ਮਾਰਿਆ ਤਾਂ ਮਾਈਨਿੰਗ ਮਾਫੀਆ ਦੇ ਲੋਕ ਮੌਕੇ ਤੋਂ ਫ਼ਰਾਰ ਹੋ ਗਏ। ਨਰੋਟ ਜੈਮਲ ਸਿੰਘ ਦੇ ਥਾਣਾ ਮੁਖੀ ਅੰਗਰੇਜ਼ ਸਿੰਘ ਨੇ ਦੱਸਿਆ ਕਿ ਨਾਜਾਇਜ਼ ਮਾਈਨਿੰਗ ਦੇ ਜੁਰਮ ਵਿੱਚ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਸ਼ੀਨਰੀ ਵੀ ਕਬਜ਼ੇ ਵਿੱਚ ਲੈ ਲਈ ਗਈ ਹੈ।
Advertisement
Advertisement
Advertisement