ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਰਿਡਾ ਵਿੱਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ

06:22 AM Nov 04, 2024 IST
ਬਾਜ਼ਾਰ ਵਿੱਚ ਕੀਤਾ ਗਿਆ ਨਾਜਾਇਜ਼ ਕਬਜ਼ਾ।

ਸੰਜੀਵ ਤੇਜਪਾਲ
ਮੋਰਿੰਡਾ, 3 ਨਵੰਬਰ
ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਰੇਹੜੀ-ਫੜੀ ਅਤੇ ਦੁਕਾਨਦਾਰਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਨਗਰ ਕੌਂਸਲ ਦੇ ਅਧਿਕਾਰੀਆਂ ਵੱਲੋਂ ਸ਼ਹਿਰ ਦੇ ਬਾਜ਼ਾਰਾਂ ਵਿੱਚੋਂ ਨਾਜਾਇਜ਼ ਕਬਜ਼ੇ ਹਟਵਾਉਣ ਲਈ ਕੀਤੀਆਂ ਕੋਸ਼ਿਸ਼ਾਂ ਨੂੰ ਵੀ ਬੂਰ ਨਹੀਂ ਹੈ ਸਕਿਆ। ਇਥੋਂ ਤੱਕ ਕਿ ਨਗਰ ਕੌਂਸਲ ਦੇ ਦਫ਼ਤਰ ਦੇ ਬਾਹਰ ਵੀ ਬਹੁਤ ਸਾਰੇ ਲੋਕਾਂ ਵੱਲੋਂ ਮੁੱਖ ਸੜਕ ਦੇ ਕਿਨਾਰਿਆਂ ਤੇ ਸਾਮਾਨ ਰੱਖ ਕੇ ਨਾਜਾਇਜ਼ ਕਬਜ਼ੇ ਕੀਤੇ ਗਏ ਹਨ, ਜਿਨ੍ਹਾਂ ਨੂੰ ਰੋਕਣ ਲਈ ਨਗਰ ਕੌਂਸਲ ਦੇ ਅਧਿਕਾਰੀ ਅਤੇ ਕਰਮਚਾਰੀ ਬੇਵੱਸ ਜਾਪ ਰਹੇ ਹਨ। ਇਸ ਕਾਰਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਟ੍ਰੈਫਿਕ ਜਾਮ ਵਾਲੀ ਸਥਿਤੀ ਬਣੀ ਰਹਿੰਦੀ, ਜਿਸ ਦਾ ਖਮਿਆਜ਼ਾ ਬਾਹਰੋਂ ਆਉਣ ਵਾਲੇ ਲੋਕਾਂ ਨੂੰ ਭੁਗਤਣਾ ਪੈਂਦਾ ਹੈ। ਨਗਰ ਕੌਂਸਲ ਦੇ ਸਾਬਕਾ ਕੌਂਸਲਰ ਜਗਪਾਲ ਸਿੰਘ ਜੌਲੀ, ਸੁਖਦੀਪ ਸਿੰਘ ਭੰਗੂ, ਬਲਦੇਵ ਸਿੰਘ ਚੱਕਲ, ਭਾਜਪਾ ਆਗੂ ਜਤਿੰਦਰ ਕੁਮਾਰ ਗੁੰਬਰ ਅਤੇ ਹਰਸ਼ ਕੋਹਲੀ, ਸੁਰਜੀਤ ਸਿੰਘ ਤਾਜਪੁਰ ਨੇ ਦੱਸਿਆ ਕਿ ਮਿਉਂਸਿਪਲ ਐਕਟ ਅਨੁਸਾਰ ਕੋਈ ਵੀ ਦੁਕਾਨਦਾਰ ਆਪਣੀ ਦੁਕਾਨ ਤੋਂ ਬਾਹਰ ਸੜਕ ਉੱਪਰ ਸਾਮਾਨ ਨਹੀਂ ਰੱਖ ਸਕਦਾ। ਉਨ੍ਹਾਂ ਮੰਗ ਕੀਤੀ ਹੈ ਕਿ ਨਗਰ ਕੌਂਸਲ ਸਖ਼ਤੀ ਨਾਲ ਕਾਰਵਾਈ ਕਰਕੇ ਪੂਰੇ ਸ਼ਹਿਰ ਨੂੰ ਕਬਜ਼ਾ ਮੁਕਤ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇ ਅਤੇ ਕਾਰਵਾਈ ਦੀ ਸਮਾਂ ਸੀਮਾ ਐਲਾਨ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਤੁਰੰਤ ਮੁਨਿਆਦੀ ਕਰਵਾਏ ਤਾਂ ਜੋ ਕੋਈ ਵੀ ਕਬਜ਼ਾਧਾਰੀ ਕਿਸੇ ਵੀ ਤਰ੍ਹਾਂ ਦੀ ਬਹਾਨੇਬਾਜ਼ੀ ਨਾ ਕਰ ਸਕੇ। ਉਧਰ ਇਸ ਸਬੰਧੀ ਜਦੋਂ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਪਰਵਿੰਦਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਫੋਨ ਨਹੀਂ ਚੁੱਕਿਆ ਪਰੰਤੂ ਨਗਰ ਕੌਂਸਲ ਦੇ ਪ੍ਰਧਾਨ ਜਗਦੇਵ ਸਿੰਘ ਬਿੱਟੂ ਨੇ ਕਿਹਾ ਕਿ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਨਾਜਾਇਜ਼ ਕਬਜ਼ੇ ਹਟਾਉਣ ਅਤੇ ਬਾਜ਼ਾਰਾਂ ਵਿੱਚ ਖੜਦੀਆਂ ਗੱਡੀਆਂ ਰੋਕਣ ਲਈ ਤੁਰੰਤ ਕਾਰਵਾਈ ਕਰਨ ਲਈ ਹਦਾਇਤ ਕੀਤੀ ਜਾਵੇਗੀ ਤਾਂ ਜੋ ਆਮ ਜਨਤਾ ਨੂੰ ਆਉਣ ਜਾਣ ਸਮੇਂ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

Advertisement

Advertisement