ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੰਨਾ ਵਿੱਚ ਨਾਜਾਇਜ਼ ਕਬਜ਼ਿਆਂ ’ਤੇ ਪੀਲਾ ਪੰਜਾ ਚੱਲਿਆ

08:10 AM Jun 22, 2024 IST
ਖੰਨਾ ’ਚ ਢਾਹੀ ਗਈ ਨਾਜਾਇਜ਼ ਉਸਾਰੀ।

ਜੋਗਿੰਦਰ ਸਿੰਘ ਓਬਰਾਏ
ਖੰਨਾ, 21 ਜੂਨ
ਇਥੋਂ ਦੇ ਅਮਲੋਹ ਰੋਡ ’ਤੇ ਪਿਛਲੇ ਸਮੇਂ ਤੋਂ ਕਬਜ਼ਾ ਕਰ ਕੇ ਬੈਠੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਜ਼ੋਰਦਾਰ ਮੁਹਿੰਮ ਵਿੱਢੀ ਗਈ। ਨਗਰ ਕੌਂਸਲ ਦੀ ਟੀਮ ਨੇ ਅਮਲੋਹ ਰੋਡ ਚੌਕ ਤੋਂ ਗਰਲਜ਼ ਕਾਲਜ ਤੱਕ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਜੇਸੀਬੀ ਨਾਲ ਕਬਜ਼ੇ ਹਟਾਏ ਅਤੇ ਦੁਕਾਨਦਾਰਾਂ ਵੱਲੋਂ ਸੜਕ ’ਤੇ ਖੜ੍ਹੇ ਦੁਕਾਨਦਾਰਾਂ ਦਾ ਬਾਹਰ ਰੱਖਿਆ ਸਾਮਾਨ ਕਬਜ਼ੇ ਵਿੱਚ ਲੈ ਲਿਆ ਗਿਆ। ਇਸ ਦੌਰਾਨ ਦਰਜਨਾਂ ਦੁਕਾਨਾਂ ਅਤੇ ਰੇਹੜੀ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਗਈ ਤਾਂ ਕੁਝ ਦੁਕਾਨਦਾਰਾਂ ਨਾਲ ਬਹਿਸ ਵੀ ਹੋਈ ਪਰ ਨਗਰ ਕੌਂਸਲ ਦੀ ਟੀਮ ਨੇ ਆਪਣੀ ਕਾਰਵਾਈ ਜਾਰੀ ਰੱਖੀ। ਨਗਰ ਕੌਂਸਲ ਦੇ ਪ੍ਰਧਾਨ ਕਮਲਜੀਤ ਸਿੰਘ ਲੱਧੜ ਅਤੇ ਈਓ ਚਰਨਜੀਤ ਸਿੰਘ ਨੇ ਕਿਹਾ ਕਿ ਅਮਲੋਹ ਰੋਡ ’ਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਕਈ ਵਾਰ ਚਿਤਾਵਨੀ ਦਿੱਤੀ ਜਾ ਚੁੱਕੀ ਹੈ ਪਰ ਇਨ੍ਹਾਂ ’ਤੇ ਕੋਈ ਅਸਰ ਨਾ ਹੋਣ ਕਾਰਨ ਕਾਰਵਾਈ ਕੀਤੀ ਗਈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਸ ਥਾਂ ’ਤੇ ਮੁੜ ਕਬਜ਼ਾ ਕੀਤਾ ਗਿਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਸੜਕਾਂ ’ਤੇ ਟਰੈਫ਼ਿਕ ਜਾਮ ਤੇ ਹਾਦਸਿਆਂ ਦੇ ਮੱਦੇਨਜ਼ਰ ਆਮ ਲੋਕਾਂ ਵਿੱਚ ਪ੍ਰਸ਼ਾਸਨ ਪ੍ਰਤੀ ਗੁੱਸਾ ਪਾਇਆ ਜਾ ਰਿਹਾ ਹੈ। ਲੋਕਾਂ ਨੇ ਕਿਹਾ ਕਿ ਅਮਲੋਹ ਰੋਡ ’ਤੇ ਨਾਜਾਇਜ਼ ਕਬਜ਼ੇ ਕਾਰਨ ਲੰਮਾ ਜਾਮ ਲੱਗਾ ਰਹਿੰਦਾ ਹੈ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਮੌਕੇ ਸ਼ਹਿਰ ਵਿੱਚ ਨਗਰ ਕੌਂਸਲ ਦੀ ਸੈਨੀਟੇਸ਼ਨ ਸ਼ਾਖਾ ਦੀਆਂ ਟੀਮਾਂ ਨੇ ਰੇਲਵੇ ਰੋਡ ’ਤੇ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫਾਫੇ ਵੇਚਣ ਵਾਲੇ ਤਿੰਨ ਦੁਕਾਨਦਾਰਾਂ ਦੇ ਚਲਾਨ ਕੱਟੇ। ਇਸੇ ਤਰ੍ਹਾਂ ਜੀਟੀਬੀ ਮਾਰਕੀਟ ਵਿੱਚ ਗੰਦਗੀ ਫੈਲਾਉਣ ਵਾਲੇ 9 ਵਿਅਕਤੀਆਂ ਚੈਕਿੰਗ ਕਰਦਿਆਂ ਚਲਾਨ ਕੱਟੇ। ਉਨ੍ਹਾਂ ਦੁਕਾਨ ਲਾਉਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਆਲੇ ਦੁਆਲੇ ਸਫ਼ਾਈ ਰੱਖਣ ਅਤੇ ਗਿੱਲੇ ਤੇ ਸੁੱਕੇ ਕੂੜੇ ਲਈ ਵੱਖ-ਵੱਖ ਕੂੜੇਦਾਨ ਰੱਖਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਲੋਕਾਂ ਨੂੰ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਲਿਫਾਫੇ, ਡਿਸਪੋਜ਼ੇਬਲ, ਚਮਚ, ਪਲਾਸਟਿਕ ਪਾਈਪ ਆਦਿ ਦੀ ਵਰਤੋਂ ਨਾ ਕਰਨ ਲਈ ਕਿਹਾ। ਇਸ ਮੌਕੇ ਸਵਿਤਾ ਜੋਸ਼ੀ, ਹਿੰਮਤ ਸਿੰਘ, ਮਨਿੰਦਰ ਸਿੰਘ, ਅਜੈ ਕੁਮਾਰ, ਗੁਰਜੀਤ ਸਿੰਘ, ਰੋਬਿਨ ਆਦਿ ਹਾਜ਼ਰ ਸਨ।

Advertisement

Advertisement