ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫਤਿਹਾਬਾਦ ਵਿੱਚ ਕੱਟੇ ਜਾਣਗੇ ਪਾਣੀ ਦੇ ਗੈਰਕਾਨੂੰਨੀ ਕੁਨੈਕਸ਼ਨ

08:54 AM Jun 24, 2024 IST
ਰਤੀਆ ਵਿੱਚ ਜਲ ਸੰਭਾਲ ਮੁਹਿੰਮ ਦੌਰਾਨ ਜਾਇਜ਼ਾ ਲੈਂਦੀ ਹੋਈ ਟੀਮ।

ਕੇਕੇ ਬਾਂਸਲ
ਰਤੀਆ, 23 ਜੂਨ
ਜਨ ਸਿਹਤ ਇੰਜਨੀਅਰਿੰਗ ਵਿਭਾਗ ਫਤਿਹਾਬਾਦ ਦੇ ਜ਼ਿਲ੍ਹਾ ਸਲਾਹਕਾਰ ਸ਼ਰਮਾ ਚੰਦ ਲਾਲੀ ਨੇ ਅੱਜ ਕਰਮਚਾਰੀ ਕਲੋਨੀ ਰਤੀਆ ਵਿੱਚ ਜਲ ਸੰਭਾਲ ਮੁਹਿੰਮ ਦੌਰਾਨ ਦੱਸਿਆ ਕਿ ਜਨ ਸਿਹਤ ਇੰਜਨੀਅਰਿੰਗ ਵਿਭਾਗ ਵੱਲੋਂ ਸਾਰੇ ਸ਼ਹਿਰ ਵਿੱਚ ਇੱਕ ਟੀਮ ਤਾਇਨਾਤ ਕਰ ਕੇ ਘਰ-ਘਰ ਜਾ ਕੇ ਸਰਵੇਖਣ ਕੀਤਾ ਜਾ ਰਿਹਾ ਹੈ। ਜ਼ਿਲ੍ਹੇ ਵਿੱਚ ਜਿਨ੍ਹਾਂ ਘਰਾਂ ਨੇ ਪੀਣ ਵਾਲੇ ਪਾਣੀ ਦੇ ਕੁਨੈਕਸ਼ਨ ’ਤੇ ਸਰਵਿਸ ਸਟੇਸ਼ਨ ਲਗਾਏ ਗਏ ਹਨ, ਉਨ੍ਹਾਂ ਦੇ ਕੁਨੈਕਸ਼ਨ ਵੀ ਤੁਰੰਤ ਕੱਟੇ ਜਾ ਰਹੇ ਹਨ ਤੇ ਜਿਨ੍ਹਾਂ ਦੇ ਬਿੱਲ ਬਕਾਇਆ ਹਨ, ਉਨ੍ਹਾਂ ਨੂੰ ਵੀ ਨੋਟਿਸ ਦਿੱਤੇ ਜਾਣਗੇ। ਜਨ ਸਿਹਤ ਇੰਜਨੀਅਰਿੰਗ ਵਿਭਾਗ ਦੇ ਜੂਨੀਅਰ ਇੰਜਨੀਅਰ ਅਮਨਦੀਪ ਸਿੰਘ ਨੇ ਅੱਜ ਗ੍ਰਾਮ ਪੰਚਾਇਤ ਮੁਲਾਜ਼ਮ ਕਲੋਨੀ ਰਤੀਆ ਵਿੱਚ ਅਜਿਹੇ 31 ਕੁਨੈਕਸ਼ਨ ਕੱਟ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਸਬੰਧੀ ਇਹ ਮੁਹਿੰਮ ਜ਼ਿਲ੍ਹੇ ਦੇ ਸਾਰੇ ਸ਼ਹਿਰਾਂ ਅਤੇ ਗ੍ਰਾਮ ਪੰਚਾਇਤਾਂ ਵਿੱਚ ਚਲਾਈ ਜਾਵੇਗੀ ਤਾਂ ਜੋ ਪੀਣ ਵਾਲੇ ਪਾਣੀ ਨਾਲ ਸਬੰਧਤ ਸਾਰੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰ ਵਿੱਚ ਕੁਝ ਘਰਾਂ ਵੱਲੋਂ ਪੀਣ ਵਾਲੇ ਪਾਣੀ ’ਤੇ ਹਰਾ ਚਾਰਾ, ਸਬਜ਼ੀਆਂ ਅਤੇ ਸਰਵਿਸ ਸਟੇਸ਼ਨ ਲਗਾਏ ਗਏ ਹਨ, ਜਿਸ ਕਾਰਨ ਪਿੰਡ ਦੇ ਕੁਝ ਘਰਾਂ ਵਿੱਚ ਪੀਣ ਵਾਲਾ ਪਾਣੀ ਨਹੀਂ ਪਹੁੰਚ ਰਿਹਾ ਹੈ। ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਜ਼ਿਲ੍ਹੇ ਦੇ ਸਾਰੇ ਘਰਾਂ ਦਾ ਸਰਵੇ ਵੀ ਕੀਤਾ ਜਾਵੇਗਾ ਤਾਂ ਜੋ ਫਤਿਹਾਬਾਦ ਜ਼ਿਲ੍ਹੇ ਦੇ ਸਾਰੇ ਘਰਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਇਸ ਦੇ ਨਾਲ ਹੀ ਵਿਭਾਗ ਦੇ ਕਰਮਚਾਰੀ ਘਰ-ਘਰ ਜਾ ਕੇ ਉਨ੍ਹਾਂ ਘਰਾਂ ਦੀ ਨਿਸ਼ਾਨਦੇਹੀ ਕਰਨਗੇ, ਜਿਨ੍ਹਾਂ ’ਚ ਪੀਣ ਵਾਲੇ ਪਾਣੀ ਦੀਆਂ ਟੂਟੀਆਂ ਨਹੀਂ ਲੱਗੀਆਂ ਹਨ ਤਾਂ ਜੋ ਉਨ੍ਹਾਂ ਸਾਰੇ ਘਰਾਂ ’ਚ ਟੂਟੀਆਂ ਲਗਾਈਆਂ ਜਾ ਸਕਣ ਅਤੇ ਉਨ੍ਹਾਂ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਦਿੱਤੀ ਜਾਵੇ। ਇਸ ਮੁਹਿੰਮ ਦੌਰਾਨ ਪਿੰਡ ਦੇ ਸਾਰੇ ਲੀਕੇਜਾਂ ਦੀ ਪਛਾਣ ਕਰਕੇ ਘਰਾਂ ਤੱਕ ਪੀਣ ਵਾਲਾ ਪਾਣੀ ਪਹੁੰਚਾਇਆ ਜਾਵੇਗਾ। ਇਸ ਦੌਰਾਨ ਅਮਨਦੀਪ ਸਿੰਘ ਜੂਨੀਅਰ ਇੰਜਨੀਅਰ, ਸ਼ਮਸ਼ੇਰ ਸਿੰਘ, ਨੈਫੇ ਸਿੰਘ, ਦਲਵੀਰ ਸਿੰਘ, ਰਵੀ ਕੁਮਾਰ, ਅਮਨਦੀਪ ਸਿੰਘ, ਸੁਖਪਾਲ, ਈਸ਼ਵਰ ਸਿੰਘ, ਰਾਜਪਾਲ ਸਿੰਘ, ਚਿਮਨ ਲਾਲ, ਕੁਲਦੀਪ, ਗੁਰਦੇਵ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement