ਕੇਰਲ ਵਿੱਚ ਜ਼ਮੀਨ ਖਿਸਕਣ ਕਾਰਨ ਭਾਰੀ ਤਬਾਹੀ ਦੀਆਂ ਤਸਵੀਰਾਂ ਸਾਹਮਣੇ ਆਈਆਂ
02:55 PM Jul 30, 2024 IST
ਪੰਜਾਬੀ ਟ੍ਰਿਬਿਊਨ, ਵੈੱਬ ਡੈੱਸਕ
Advertisement
ਚੰਡੀਗੜ੍ਹ, 30 ਜੁਲਾਈ
ਕੇਰਲ ਵਿੱਚ ਪਏ ਭਾਰੀ ਮੀਂਹ ਦੌਰਾਨ ਵਾਇਨਾਡ ਦੇ ਖੇਤਰ ਵਿੱਚ ਜ਼ਮੀਨ ਖਿਸਕਣ ਕਾਰਨ ਮੌਤਾਂ ਦਾ ਅੰਕੜਾ ਅਰਧ ਸੈਂਕੜੇ ਤੋਂ ਪਾਰ ਹੋ ਗਿਆ ਹੈ। ਇਸ ਦੌਰਾਨ ਸਵੇਰ ਤੋਂ ਹੀ ਐਨਡੀਆਰਐੱਫ਼ ਅਤੇ ਫਾਇਰ ਸਰਵਿਸ ਦੀਆਂ ਟੀਮਾਂ ਵੱਲੋਂ ਵੱਡੇ ਪੱਧਰ ’ਤੇ ਰਾਹਤ ਕਾਰਜ ਜਾਰੀ ਹਨ, ਉਧਰ ਸੂਬਾ ਸਰਕਾਰ ਨੇ ਰਾਹਤ ਕਾਰਜਾਂ ਲਈ ਫੌਜ ਦੀ ਮਦਦ ਮੰਗੀ ਹੈ ।
Advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜ਼ਮੀਨ ਖਿਸਕਣ ਕਾਰਨ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਰਾਹਤ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਐਨਡੀਆਰਐੱਫ਼ ਦੀਆਂ 4 ਟੀਮਾਂ ਨੂੰ ਕੰਮ ’ਤੇ ਲਾਇਆ ਗਿਆ ਹੈ
ਉਧਰ ਲੋਕ ਸਭਾ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਲੋਕ ਸਭਾ ਵਿਚ ਆਪਣੇ ਸੰਬੋਧਨ ਦੌਰਾਨ ਕਿਹਾ ਹੈ ਕਿ ਕੇਂਦਰ ਸਰਕਾਰ ਕੇਰਲ ਨੂੰ ਹਰ ਸੰਭਵ ਮਦਦ ਕਰੇ।
Advertisement