For the best experience, open
https://m.punjabitribuneonline.com
on your mobile browser.
Advertisement

ਈਮਾਨ ਸਿੰਘ ਮਾਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

10:22 AM Apr 13, 2024 IST
ਈਮਾਨ ਸਿੰਘ ਮਾਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ
ਸ੍ਰੀ ਅਕਾਲ ਤਖ਼ਤ ਦੇ ਸਾਹਮਣੇ ਅਰਦਾਸ ਕਰਦੇ ਹੋਏ ਈਮਾਨ ਸਿੰਘ ਮਾਨ ਤੇ ਵਰਕਰ।
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 12 ਅਪਰੈਲ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਈਮਾਨ ਸਿੰਘ ਮਾਨ ਨੇ ਅੱਜ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਸ਼ੁਕਰਾਨਾ ਕੀਤਾ।
ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਬੇਟੇ ਈਮਾਨ ਸਿੰਘ ਮਾਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸ੍ਰੀ ਅਕਾਲ ਤਖ਼ਤ ਦੇ ਸਨਮੁੱਖ ਆਪਣੀਂ ਚੋਣ ਮੁਹਿੰਮ ਦੇ ਆਗਾਜ਼ ਲਈ ਅਰਦਾਸ ਕੀਤੀ। ਪ੍ਰੈੱਸ ਨਾਲ ਗੱਲ ਕਰਦਿਆ ਸ੍ਰੀ ਮਾਨ ਨੇ ਕਿਹਾ ਕਿ ਸੰਸਦੀ ਚੋਣਾਂ ਤੋਂ ਬਾਅਦ ਜਥੇਬੰਦੀ ਦਾ ਮੁੱਖ ਟੀਚਾ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਹਨ ਅਤੇ ਪਾਰਟੀ ਨਾਲ ਦੀ ਨਾਲ ਉਸ ਦੀ ਤਿਆਰੀ ਵਿੱਚ ਵੀ ਜੁੱਟ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਰਐੱਸਐੱਸ ਅਸਿੱਧੇ ਤੌਰ ’ਤੇ ਗੁਰੂ ਘਰਾਂ ਤੇ ਕਾਬਜ਼ ਹੋ ਚੁੱਕੀ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਗੁਰੂ ਘਰਾਂ ਨੂੰ ਅਜ਼ਾਦ ਕਰਾਉਣਾ ਹਰ ਸਿੱਖ ਦਾ ਪਹਿਲਾ ਫਰਜ਼ ਹੈ, ਜਿਸ ਵਾਸਤੇ ਉਨ੍ਹਾਂ ਦੀ ਪਾਰਟੀ ਪੂਰੀ ਮਿਹਨਤ ਨਾਲ ਕੰਮ ਕਰ ਰਹੀ ਹੈ। ਇਸ ਮਗਰੋਂ ਉਹ ਡਿਬਰੂਗੜ ਜੇਲ੍ਹ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਦੇ ਪਰਿਵਾਰਾਂ ਵੱਲੋਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਦੇ ਬਾਹਰ ਲਾਏ ਧਰਨੇ ’ਚ ਵੀ ਸ਼ਾਮਲ ਹੋਏ।

Advertisement

ਬੁੰਗਲ ਵਾਸੀਆਂ ਨੇ ਭਾਜਪਾ ਉਮੀਦਵਾਰ ਨੂੰ ਪਾਣੀ ਦੀ ਕਿੱਲਤ ਦਾ ਦੁੱਖੜਾ ਦੱਸਿਆ

ਪਠਾਨਕੋਟ (ਪੱਤਰ ਪ੍ਰੇਰਕ): ਨੀਮ ਪਹਾੜੀ ਧਾਰ ਕਲਾਂ ਬਲਾਕ ਦੇ ਪਿੰਡ ਬੁੰਗਲ ਵਿੱਚ ਚੋਣ ਪ੍ਰਚਾਰ ਕਰਨ ਗਏ ਗੁਰਦਾਸਪੁਰ ਹਲਕੇ ਦੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦਿਨੇਸ਼ ਸਿੰਘ ਬੱਬੂ ਨੂੰ ਪਿੰਡ ਦੇ ਲੋਕਾਂ ਨੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਆਪਣਾ ਰੋਣਾ ਰੋਇਆ ਅਤੇ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ। ਪਿੰਡ ਵਾਸੀਆਂ ਨੇ ਦਿਨੇਸ਼ ਸਿੰਘ ਬੱਬੂ ਨੂੰ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਗਰਮੀਆਂ ਦੇ ਦਿਨਾਂ ਵਿੱਚ ਪਾਣੀ ਦੀ ਵਿਵਸਥਾ ਨਾ ਹੋਣ ਕਰਕੇ ਉਨ੍ਹਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਮੱਸਿਆ ਨੂੰ ਦੂਰ ਕਰਨ ਲਈ ਉਥੇ ਇੱਕ ਨਵੇਂ ਟਿਊਬਵੈਲ ਨੂੰ ਲਗਾਉਣ ਦੀ ਜ਼ਰੂਰਤ ਹੈ। ਉਨ੍ਹਾਂ ਪਿੰਡ ਵਿੱਚ ਇੱਕ ਅਲੱਗ ਵਾਟਰ ਸਪਲਾਈ ਬਣਾਉਣ ਦੀ ਮੰਗ ਕੀਤੀ।

Advertisement
Author Image

joginder kumar

View all posts

Advertisement
Advertisement
×