For the best experience, open
https://m.punjabitribuneonline.com
on your mobile browser.
Advertisement

ਆਈਐੱਮਐੱਫ ਵੱਲੋਂ ਪਾਕਿਸਤਾਨ ਲਈ 1.1 ਅਰਬ ਡਾਲਰ ਦੇ ਕਰਜ਼ੇ ਨੂੰ ਮਨਜ਼ੂਰੀ

08:03 AM May 01, 2024 IST
ਆਈਐੱਮਐੱਫ ਵੱਲੋਂ ਪਾਕਿਸਤਾਨ ਲਈ 1 1 ਅਰਬ ਡਾਲਰ ਦੇ ਕਰਜ਼ੇ ਨੂੰ ਮਨਜ਼ੂਰੀ
Advertisement

ਵਾਸ਼ਿੰਗਟਨ, 30 ਅਪਰੈਲ
ਕੌਮਾਂਤਰੀ ਮੁਦਰਾ ਕੋਸ਼ (ਆਈਐੱਮਐੱਫ) ਨੇ ਪਾਕਿਸਤਾਨ ਨੂੰ ਰਾਹਤ ਪੈਕੇਜ ਤਹਿਤ 1.1 ਅਰਬ ਅਮਰੀਕੀ ਡਾਲਰ ਦੀ ਤੁਰੰਤ ਮਦਦ ਨੂੰ ਮਨਜ਼ੂਰੀ ਦੇ ਦਿੱਤੀ ਹੈ। ਆਈਐੱਮਐੱਫ ਨੇ ਕਿਹਾ ਕਿ ਦੇਸ਼ ਨੂੰ ਆਪਣੇ ਅਰਥਚਾਰੇ ਨੂੰ ਲੀਹ ’ਤੇ ਲਿਆਉਣ ਲਈ ਸਖਤ ਕਦਮ ਚੁੱਕਣ ਦੀ ਲੋੜ ਹੈ। ਇਸ ਸਬੰਧ ਵਿੱਚ ਕੌਮਾਂਤਰੀ ਮੁਦਰਾ ਕੋਸ਼ ਦੇ ਕਾਰਜਕਾਰੀ ਬੋਰਡ ਨੇ ਫ਼ੈਸਲਾ ਲਿਆ ਹੈ। ਆਈਐੱਮਐੱਫ ਦੇ ਕਾਰਜਕਾਰੀ ਬੋਰਡ ਨੇ ਪਾਕਿਸਤਾਨ ਦੇ ਵਿੱਤੀ ਸੁਧਾਰ ਪ੍ਰੋਗਰਾਮ ਦੀ ਦੂਜੀ ਤੇ ਆਖਰੀ ਸਮੀਖਿਆ ਪੂਰੀ ਕਰਨ ਤੋਂ ਬਾਅਦ ਇਹ ਫ਼ੈਸਲਾ ਲਿਆ ਹੈ। ਇਸ ਦੇ ਨਾਲ ਆਈਐੱਮਐੱਫ ਦੇ ਵਿਸ਼ੇਸ਼ ਪ੍ਰਬੰਧ ਤਹਿਤ ਦਿੱਤੀ ਜਾਣ ਵਾਲੀ ਰਾਸ਼ੀ ਤਕਰੀਬਨ ਤਿੰਨ ਅਰਬ ਡਾਲਰ ਹੋ ਗਈ ਹੈ। ਬੋਰਡ ਦੇ ਸਾਰੇ ਮੈਂਬਰਾਂ ਨੇ ਆਖਰੀ ਕਿਸ਼ਤ ਜਾਰੀ ਕਰਨ ਦੀ ਹਮਾਇਤ ਕੀਤੀ। ਹਾਲਾਂਕਿ ਭਾਰਤ ਵੋਟਿੰਗ ’ਚ ਸ਼ਾਮਲ ਨਹੀਂ ਹੋਇਆ। ਆਈਐੱਮਐੱਫ ਦੀ ਡਿਪਟੀ ਮੈਨੇਜਿੰਗ ਡਾਇਰੈਕਟਰ ਐਂਟੋਨੇਟ ਸਾਯੇਹ ਨੇ ਕਿਹਾ ਕਿ ਆਉਣ ਵਾਲੀਆਂ ਚੁਣੌਤੀਆਂ ਨੂੰ ਦੇਖਦੇ ਹੋਏ ਪਾਕਿਸਤਾਨ ਨੂੰ ਸਖਤ ਮਿਹਨਤ ਨਾਲ ਹਾਸਲ ਹੋਈ ਸਥਿਰਤਾ ਦਾ ਲਾਭ ਉਠਾਉਣਾ ਚਾਹੀਦਾ ਹੈ ਅਤੇ ਮੌਜੂਦਾ ਪ੍ਰਬੰਧ ਤੋਂ ਅੱਗੇ ਵੱਧ ਕੇ ਠੋਸ ਆਰਥਿਕ ਨੀਤੀਆਂ ਤੇ ਸੁਧਾਰਾਂ ਨਾਲ ਅੱਗੇ ਵਧਣਾ ਚਾਹੀਦਾ ਹੈ। -ਪੀਟੀਆਈ

Advertisement

Advertisement
Author Image

Advertisement
Advertisement
×