ਸ਼ਰਾਬ ਪੀਣ ਦੌਰਾਨ ਹੋਏ ਝਗੜੇ ਵਿੱਚ ਪਰਵਾਸੀ ਦੀ ਹੱਤਿਆ
06:40 AM Sep 20, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 19 ਸਤੰਬਰ
ਇੱਥੋਂ ਦੇ ਪੋਸ਼ ਇਲਾਕੇ ਕੈਨੇਡੀ ਐਵੇਨਿਊ ਵਿੱਚ ਬੀਤੀ ਰਾਤ ਸ਼ਰਾਬ ਪੀਣ ਦੌਰਾਨ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਹੋਏ ਝਗੜੇ ਵਿੱਚ ਇੱਕ ਪਰਵਾਸੀ ਨੇ ਉੱਤਰ ਪ੍ਰਦੇਸ਼ ਦੇ ਇੱਕ ਹੋਰ ਪਰਵਾਸੀ ਦੀ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਮਿੰਕੂ (40) ਵਜੋਂ ਹੋਈ ਹੈ ਜੋ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਦਾ ਰਹਿਣ ਵਾਲਾ ਸੀ ਜਦਕਿ ਮੁਲਜ਼ਮ ਸੁਨੀਲ ਕੁਮਾਰ (35) ਵੀ ਯੂ.ਪੀ. ਦਾ ਰਹਿਣ ਵਾਲਾ ਹੈ। ਸਹਾਇਕ ਪੁਲੀਸ ਕਮਿਸ਼ਨਰ ਮਨਿੰਦਰਪਾਲ ਸਿੰਘ ਨੇ ਦੱਸਿਆ ਕਿ ਕੇਸ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ ਉਹ ਇਕੱਠੇ ਸ਼ਰਾਬ ਪੀ ਰਹੇ ਸਨ ਤਾਂ ਦੋਵਾਂ ਵਿਚਾਲੇ ਝਗੜਾ ਹੋ ਗਿਆ। ਸੁਨੀਲ ਕੁਮਾਰ ਨੇ ਮਿੰਕੂ ਨੂੰ ਰਾਡ ਨਾਲ ਮਾਰਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ।
Advertisement
Advertisement
Advertisement