ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਰਵਾਸੀ ਪੰਜਾਬੀ ਪਰਿਵਾਰ ਦੀ ਕੁੱਟਮਾਰ

10:16 AM Jun 16, 2024 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 15 ਜੂਨ
ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਨੇੜੇ ਖਜਿਆਰ ਵਿੱਚ ਕੁੱਝ ਲੋਕਾਂ ਨੇ ਸਪੇਨ ਵਾਸੀ ਪਰਵਾਸੀ ਪੰਜਾਬੀ ਪਰਿਵਾਰ ਦੀ ਕੁੱਟਮਾਰ ਕਰ ਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਜ਼ਖਮੀ ਪਰਿਵਾਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀਆਂ ਸਰਕਾਰਾਂ ਨੂੰ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਪਰਵਾਸੀ ਕੰਵਲਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੀ ਸਪੇਨ ਵਾਸੀ ਪਤਨੀ ਅਤੇ ਭਰਾ ਨਾਲ ਦੋ ਦਿਨ ਪਹਿਲਾਂ ਡਲਹੌਜ਼ੀ ਗਏ ਸਨ। ਉਹ ਅਤੇ ਉਸ ਦਾ ਪਰਿਵਾਰ ਪਿਛਲੇ 25 ਸਾਲਾਂ ਤੋਂ ਪੱਕੇ ਤੌਰ ’ਤੇ ਸਪੇਨ ਵਿੱਚ ਰਹਿ ਰਿਹਾ ਹੈ। ਇੱਥੇ ਅੰਮ੍ਰਿਤਸਰ ਵਿੱਚ ਤਹਿਸੀਲ ਬਾਬਾ ਬਕਾਲਾ ’ਚ ਉਨ੍ਹਾਂ ਦਾ ਜੱਦੀ ਘਰ ਹੈ। ਉਹ ਪੰਜਾਬ ਵਿੱਚ ਕਾਰੋਬਾਰ ਸ਼ੁਰੂ ਕਰਨ ਵਾਸਤੇ ਆਇਆ ਸੀ। ਉਸ ਦੇ ਪਰਿਵਾਰ ਨੇ ਇਸ ਘਟਨਾ ਦਾ ਮੀਡੀਆ ਨਾਲ ਅੱਜ ਖੁਲਾਸਾ ਕੀਤਾ। ਕੰਵਲਜੀਤ ਸਿੰਘ ਅਤੇ ਉਸ ਦੇ ਭਰਾ ਨੇ ਮੀਡੀਆ ਨੂੰ ਦੱਸਿਆ ਕਿ ਉਹ ਤਿੰਨੋਂ ਕੁਝ ਦਿਨ ਪਹਿਲਾਂ ਡਲਹੌਜ਼ੀ ਗਏ ਸਨ ਤੇ ਉੱਥੋਂ ਉਹ ਖਜਿਆਰ ਚਲੇ ਗਏ। ਖਜਿਆਰ ਵਿੱਚ ਪਾਰਕਿੰਗ ’ਚ ਕਾਰ ਖੜ੍ਹੀ ਕਰਨ ਦੇ ਮਾਮਲੇ ਨੂੰ ਲੈ ਕੇ ਉਨ੍ਹਾਂ ਦੀ ਉੱਥੋਂ ਦੇ ਪ੍ਰਧਾਨ ਨਾਲ ਝਗੜਾ ਹੋ ਗਿਆ। ਉਸ ਨੇ ਦਾਅਵਾ ਕੀਤਾ ਕਿ ਉੱਥੇ ਵੱਡੀ ਗਿਣਤੀ ਲੋਕ ਇਕੱਠੇ ਹੋ ਗਏ ਤੇ ਤੇਜ਼ਧਾਰ ਹਥਿਆਰਾਂ ਨਾਲ ਉਸ ’ਤੇ ਹਮਲਾ ਕਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ਵਿੱਚ ਹਿਮਾਚਲ ਪੁਲੀਸ ਨੇ ਵੀ ਉਨ੍ਹਾਂ ਦੀ ਮਦਦ ਨਹੀਂ ਕੀਤੀ ਸਗੋਂ ਉਸ ਦੀ ਪਤਨੀ ਵੱਲੋਂ ਬਣਾਈ ਗਈ ਵੀਡੀਓ ਵੀ ਡਿਲੀਟ ਕਰ ਦਿੱਤੀ। ਇਸ ਦੌਰਾਨ ਜ਼ਖ਼ਮੀ ਦੇ ਭਰਾ ਨੇ ਆਖਿਆ ਕਿ ਇਹ ਸਾਰੀ ਘਟਨਾ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਨੂੰ ਇਕ ਪੰਜਾਬੀ ਕੁੜੀ ਵੱਲੋਂ ਥੱਪੜ ਮਾਰਨ ਦੇ ਸਿੱਟੇ ਵਜੋਂ ਵਾਪਰੀ ਹੈ।

Advertisement

ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵੱਲੋਂ ਘਟਨਾ ਦੀ ਨਿਖੇਧੀ

ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਿਮਾਚਲ ਪ੍ਰਦੇਸ਼ ਵਿੱਚ ਪਰਵਾਸੀ ਭਾਰਤੀ ਜੋੜੇ ਉੱਪਰ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਪਰਵਾਸੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦਾ ਮੁੱਢਲਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸੂਬੇ ਜਾਂ ਸੂਬੇ ਤੋਂ ਬਾਹਰ ਹੁੰਦੀ ਅਜਿਹੀ ਕਿਸੇ ਵੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Advertisement
Advertisement
Advertisement