ਸਿਹਤ ਕੇਂਦਰਾਂ ’ਚ ਗਰਭਵਤੀਆਂ ਤੇ ਬੱਚਿਆਂ ਦਾ ਟੀਕਾਕਰਨ
08:29 AM Sep 28, 2024 IST
Advertisement
ਮਾਨਸਾ: ਸਿਵਲ ਸਰਜਨ ਡਾ. ਹਰਦੇਵ ਸਿੰਘ ਦੇ ਨਿਰਦੇਸ਼ਾਂ ’ਤੇ ਮਮਤਾ ਦਿਵਸ ਮੌਕੇ ਜ਼ਿਲ੍ਹੇ ਦੇ ਸਿਹਤ ਕੇਂਦਰਾਂ ’ਚ ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਟੀਕਾਕਰਨ ਕੀਤਾ ਗਿਆ। ਪਿੰਡ ਭੈਣੀਬਾਘਾ ਅਤੇ ਰੜ ਵਿੱਚ ਮਮਤਾ ਦਿਵਸ ਦੌਰਾਨ ਸਪੋਰਟਿੰਗ ਸੁਪਰਵੀਜ਼ਨ ਕਰਦਿਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਕੰਵਲਪ੍ਰੀਤ ਕੌਰ ਬਰਾੜ ਨੇ ਦੱਸਿਆ ਕਿ ਗਰਭ ਅਵਸਥਾ ਦੌਰਾਨ ਵੱਖ-ਵੱਖ ਕਾਰਨਾਂ ਕਰ ਕੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਖਤਰਾ ਹੋ ਸਕਦਾ ਹੈ ਅਤੇ ਜੇ ਗਰਭਵਤੀ ਔਰਤਾਂ ਸਮੇਂ-ਸਿਰ ਆਪਣੀ ਜਾਂਚ ਨਹੀਂ ਕਰਵਾਉਂਦੀਆਂ ਤਾਂ ਇਸਦੇ ਗੰਭੀਰ ਸਿੱਟੇ ਨਿਕਲ ਸਕਦੇ ਹਨ। ਸੀਨੀਅਰ ਸਿਹਤ ਸੁਪਰਵਾਈਜ਼ਰ ਜਗਦੀਸ਼ ਸਿੰਘ ਰੜ ਨੇ ਦੱਸਿਆ ਕਿ ਹਰ ਬੁੱਧਵਾਰ ਨੂੰ ਗਰਭਵਤੀ ਔਰਤਾਂ ਦਾ ਟੀਕਾਕਰਨ ਅਤੇ ਸਾਰੇ ਟੈਸਟ ਬਿਲਕੁਲ ਮੁਫਤ ਕੀਤੇ ਜਾਂਦੇ ਹਨ। ਇਸ ਮੌਕੇ ਸੁਖਪਾਲ ਸਿੰਘ, ਵੀਰਪਾਲ ਕੌਰ, ਸਰਬਜੀਤ ਕੌਰ,ਪਰਵਿੰਦਰ ਕੁਮਾਰ, ਮਨਦੀਪ ਕੌਰ ਮੌਜੂਦ ਸਨ। -ਪੱਤਰ ਪ੍ਰੇਰਕ
Advertisement
Advertisement
Advertisement