For the best experience, open
https://m.punjabitribuneonline.com
on your mobile browser.
Advertisement

ਨਵੇਂ ਫ਼ੌਜਦਾਰੀ ਕਾਨੂੰਨਾਂ ’ਤੇ ਅਮਲ ਟਾਲਿਆ ਜਾਵੇ: ਜੈਰਾਮ ਰਮੇਸ਼

07:41 AM Jun 23, 2024 IST
ਨਵੇਂ ਫ਼ੌਜਦਾਰੀ ਕਾਨੂੰਨਾਂ ’ਤੇ ਅਮਲ ਟਾਲਿਆ ਜਾਵੇ  ਜੈਰਾਮ ਰਮੇਸ਼
Advertisement

ਨਵੀਂ ਦਿੱਲੀ, 22 ਜੂਨ
ਕਾਂਗਰਸ ਨੇ ਅੱਜ ਕਿਹਾ ਕਿ ਤਿੰਨ ਨਵੇਂ ਫ਼ੌਜਦਾਰੀ ਕਾਨੂੰਨਾਂ ’ਤੇ ਅਮਲ ਟਾਲਿਆ ਜਾਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਤਿੰਨੋਂ ਕਾਨੂੰਨਾਂ ਦੀ ਗ੍ਰਹਿ ਮਾਮਲਿਆਂ ਨਾਲ ਸਬੰਧਤ ਸੰਸਦ ਦੀ ਪੁਨਰਗਠਿਤ ਸਥਾਈ ਕਮੇਟੀ ਵੱਲੋਂ ਡੂੰਘਾਈ ਨਾਲ ਸਮੀਖਿਆ ਕੀਤੀ ਜਾ ਸਕੇ। ਇਹ ਨਵੇਂ ਕਾਨੂੰਨ ਪਹਿਲੀ ਜੁਲਾਈ ਤੋਂ ਲਾਗੂ ਹੋਣੇ ਹਨ। ਰਮੇਸ਼ ਨੇ ‘ਐਕਸ’ ਉੱਤੇ ਪੋਸਟ ਕੀਤਾ, ‘‘25 ਦਸੰਬਰ 2023 ਨੂੰ ਰਾਸ਼ਟਰਪਤੀ ਨੇ ਭਾਰਤੀ ਨਿਆਂ ਸੰਹਿਤਾ 2023, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਅਤੇ ਭਾਰਤੀ ਸਾਕਸ਼ਯ ਅਧੀਨਿਯਮ 2023 ਨੂੰ ਆਪਣੀ ਸਹਿਮਤੀ ਦਿੱਤੀ ਸੀ। ਇਨ੍ਹਾਂ ਤਿੰਨ ਬਿੱਲਾਂ ਨੂੰ ਬਿਨਾ ਉਚਿਤ ਬਹਿਸ ਅਤੇ ਚਰਚਾ ਤੋਂ ਸੰਸਦ ’ਚ ਮਨਮਰਜ਼ੀ ਨਾਲ ਪਾਸ ਕਰ ਦਿੱਤਾ ਗਿਆ ਸੀ।’’ ਉਨ੍ਹਾਂ ਕਿਹਾ ਕਿ ਜਦੋਂ ਇਹ ਬਿੱਲ ਪਾਸ ਕੀਤੇ ਜਾ ਰਹੇ ਸਨ ਤਾਂ 146 ਸੰਸਦ ਮੈਂਬਰਾਂ ਨੂੰ ਲੋਕ ਸਭਾ ਅਤੇ ਰਾਜ ਸਭਾ ’ਚੋਂ ਮੁਅੱਤਲ ਕਰ ਦਿੱਤਾ ਗਿਆ ਸੀ। ਰਮੇਸ਼ ਨੇ ਦਾਅਵਾ ਕੀਤਾ, ‘‘ਇਸ ਤੋਂ ਪਹਿਲਾਂ ਇਨ੍ਹਾਂ ਬਿੱਲਾਂ ਨੂੰ ਦੇਸ਼ ਭਰ ਦੇ ਭਾਈਵਾਲਾਂ ਨਾਲ ਵਿਸਥਾਰ ਨਾਲ ਗੱਲਬਾਤ ਤੋਂ ਬਿਨਾ ਅਤੇ ਕਾਂਗਰਸ ਸਣੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਕਈ ਸੰਸਦ ਮੈਂਬਰਾਂ (ਜੋ ਕਮੇਟੀ ਦੇ ਮੈਂਬਰ ਸਨ) ਦੇ ਲਿਖਤ ਅਤੇ ਵੱਡੀ ਪੱਧਰ ’ਤੇ ਅਸਹਿਮਤੀ ਨਾਲ ਭਰਪੂਰ ਨੋਟ ਨੂੰ ਨਜ਼ਰਅੰਦਾਜ਼ ਕਰਦੇ ਹੋਏ ਗ੍ਰਹਿ ਮਾਮਲਿਆਂ ਬਾਰੇ ਸਥਾਈ ਕਮੇਟੀ ਰਾਹੀਂ ਜਬਰੀ ਪਾਸ ਕਰਵਾ ਦਿੱਤਾ ਗਿਆ ਸੀ।’’ -ਪੀਟੀਆਈ

Advertisement

‘ਬੇਰੁਜ਼ਗਾਰੀ ਤੇ ਮਹਿੰਗਾਈ ਦੀ ਦੋਹਰੀ ਮਾਰ ਝੱਲ ਰਹੇ ਨੇ ਲੋਕ’

ਨਵੀਂ ਦਿੱਲੀ: ਕਾਂਗਰਸੀ ਆਗੂ ਜੈਰਾਮ ਰਮੇਸ਼ ਨੇ ਅੱਜ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਦਾਅਵਾ ਕੀਤਾ ਕਿ ਇਹ ਸਰਕਾਰ ਬੇਰੁਜ਼ਗਾਰੀ ਅਤੇ ਮਹਿੰਗਾਈ ਦੇ ਮੁੱਦੇ ’ਤੇ ਬੇਪ੍ਰਵਾਹ ਹੈ ਅਤੇ ਬਿਲਕੁਲ ਵੀ ਚਿੰਤਤ ਨਹੀਂ ਹੈ। ‘ਐਕਸ’ ਉੱਤੇ ਇਕ ਪੋਸਟ ਵਿੱਚ ਰਮੇਸ਼ ਨੇ ਖੁਰਾਕੀ ਵਸਤਾਂ ਦੀਆਂ ਕੀਮਤਾਂ ’ਚ ਵਾਧੇ ਸਬੰਧੀ ਮੀਡੀਆ ਦੀ ਇਕ ਰਿਪੋਰਟ ਸਾਂਝੀ ਕੀਤੀ ਅਤੇ ਕਿਹਾ ਕਿ ਲੋਕ ਬੇਰੁਜ਼ਗਾਰੀ ਤੇ ਮਹਿੰਗਾਈ ਦੀ ਦੋਹਰੀ ਮਾਰ ਝੱਲ ਰਹੇ ਹਨ।

Advertisement

Advertisement
Author Image

sukhwinder singh

View all posts

Advertisement