ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭੂਰੀ ਵਾਲਿਆਂ ਦਾ ਸਿੱਖਿਆ ਤੇ ਸਿਹਤ ਖੇਤਰ ’ਚ ਅਹਿਮ ਯੋਗਦਾਨ: ਮਾਨ

08:40 AM May 02, 2024 IST
ਬਰਸੀ ਸਮਾਗਮ ’ਚ ਸ਼ਮੂਲੀਅਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।

ਗੁਰਦੇਵ ਸਿੰਘ ਗਹੂੰਣ
ਬਲਾਚੌਰ, 1 ਮਈ
ਪੋਜੇਵਾਲ ਵਿੱਚ ਭੂਰੀ ਵਾਲੇ ਸੰਪਰਦਾ ਦੇ ਬ੍ਰਹਮਲੀਨ ਮੁਖੀ ਬ੍ਰਹਮਾ ਨੰਦ ਜੀ ਭੂਰੀ ਵਾਲਿਆਂ ਦੇ ਬਰਸੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਸੰਤਾਂ-ਮਹਾਪੁਰਸ਼ਾਂ ਦੇ ਦਰਸ਼ਨ ਕਰ ਕੇ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਭੂਰੀ ਵਾਲੇ ਸੰਪਰਦਾ ਦਾ ਸਿੱਖਿਆ, ਸਿਹਤ ਅਤੇ ਵਾਤਾਵਰਨ ਸੰਭਾਲ ਸਬੰਧੀ ਸਮਾਜਸੇਵੀ ਕੰਮਾਂ ਵਿੱਚ ਅਹਿਮ ਯੋਗਦਾਨ ਹੈ ਜਿਸ ਲਈ ਪੰਜਾਬ ਸਰਕਾਰ ਭੂਰੀ ਵਾਲੇ ਸੰਪਰਦਾ ਦੀ ਰਿਣੀ ਹੈ। ਉਨ੍ਹਾਂ ਕਿਹਾ ਕਿ ਗਰੀਬ ਦੀ ਗਰੀਬੀ ਨੀਲੇ ਜਾਂ ਪੀਲੇ ਕਾਰਡ ਬਣਾ ਕੇ ਦੂਰ ਨਹੀਂ ਕੀਤੀ ਜਾ ਸਕਦੀ। ਇਹ ਉਨ੍ਹਾਂ ਦੇ ਬੱਚਿਆਂ ਨੂੰ ਚੰਗੀ ਸਿੱਖਿਆ ਅਤੇ ਚੰਗੇ ਸੰਸਕਾਰ ਦੇ ਕੇ ਹੀ ਦੂਰ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅਜੋਕਾ ਸਮੇਂ ਵਿੱਚ ਬੱਚੇ ਆਪਣੇ ਮਾਤਾ-ਪਿਤਾ ਨੂੰ ਰੋਟੀ-ਪਾਣੀ ਵੀ ਨਹੀਂ ਪੁੱਛਦੇ, ਜਿਸ ਕਾਰਨ ਸਮਾਜ ਅੰਦਰ ਬਿਰਧ ਅਤੇ ਅਨਾਥ ਆਸ਼ਰਮ ਖੁੱਲ੍ਹ ਰਹੇ ਹਨ ਜਦੋਂ ਕਿ ਭੂਰੀ ਵਾਲੇ ਸੰਪਰਦਾ ਗਰੀਬਾਂ ਅਤੇ ਪੀਜੀਆਈ ਚੰਡੀਗੜ੍ਹ ਦੇ ਮਰੀਜ਼ਾਂ ਨੂੰ ਮੁਫਤ ਖਾਣਾ ਪਹੁੰਚਾਉਣ ਦਾ ਕੰਮ ਨਿਰੰਤਰ ਕਰ ਰਹੀ ਹੈ।
ਜਾਣਕਾਰੀ ਅਨੁਸਾਰ ਸੰਪਰਦਾ ਦੇ ਮੌਜੂਦਾ ਮੁਖੀ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਦੀ ਅਗਵਾਈ ਹੇਠ ਕਰਵਾਏ ਗਏ ਤਿੰਨ ਰੋਜ਼ਾ ਸਮਾਗਮਾਂ ਅੱਜ ਸਮਾਪਤ ਹੋ ਗਏ। ਇਸ ਦੌਰਾਨ ਉਨ੍ਹਾਂ ਬ੍ਰਹਮਾ ਨੰਦ ਜੀ ਦੇ ਜੀਵਨ ’ਤੇ ਚਾਨਣਾ ਪਾਇਆ ਅਤੇ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਿਤ ਕੀਤਾ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਮਲਵਿੰਦਰ ਸਿੰਘ ਕੰਗ, ਬਲਾਚੌਰ ਹਲਕੇ ਦੀ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ, ਵਿਧਾਇਕ ਦਿਨੇਸ਼ ਚੱਢਾ, ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ, ਅਸ਼ੋਕ ਕਟਾਰੀਆ, ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਕਾਂਗਰਸੀ ਆਗੂ ਵਿਜੈ ਇੰਦਰ ਸਿੰਗਲਾ, ਦਰਸ਼ਨ ਲਾਲ ਮੰਗੂਪੁਰ, ਭਾਜਪਾ ਆਗੂ ਅਵਿਨਾਸ਼ ਰਾਏ ਖੰਨਾ, ਇਕਬਾਲ ਸਿੰਘ ਲਾਲਪੁਰਾ ਤੇ ਹੋਰਾਂ ਨੇ ਵੀ ਸ਼ਿਰਕਤ ਕੀਤੀ।

Advertisement

ਪੁਲੀਸ ਨੇ ਸਾਂਝਾ ਮੰਚ ਦੇ ਆਗੂ ਹਿਰਾਸਤ ’ਚ ਲਏ

ਘਨੌਲੀ (ਪੱਤਰ ਪ੍ਰੇਰਕ): ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਪਿੰਡ ਪੋਜੇਵਾਲ ਦੀ ਫੇਰੀ ਦੇ ਮੱਦੇਨਜ਼ਰ ਪੁਲੀਸ ਨੇ ਬੀਤੇ ਦਿਨੀਂ ਰੂਪਨਗਰ ਵਿੱਚ ਮਾਨ ਦੇ ਰੋਡ ਸ਼ੋਅ ਮੌਕੇ ਹੰਗਾਮਾ ਕਰਨ ਵਾਲੇ ਸਾਂਝਾ ਮੰਚ ਜਥੇਬੰਦੀ ਦੇ ਚਾਰ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਤੇ ਦੇਰ ਸ਼ਾਮ ਤੱਕ ਘਨੌਲੀ ਚੌਕੀ ਵਿੱਚ ਬਿਠਾਈ ਰੱਖਿਆ। ਜਾਣਕਾਰੀ ਅਨੁਸਾਰ ਅੱਜ ਸਾਂਝਾ ਮੰਚ ਦੇ ਆਗੂ ਜਿਵੇਂ ਹੀ ਥਰਮਲ ਪਲਾਂਟ ਰੂਪਨਗਰ ਦੇ ਮੇਨ ਗੇਟ ਅੱਗੇ ਮਜ਼ਦੂਰ ਦਿਵਸ ਮਨਾਉਣ ਦਾ ਪ੍ਰੋਗਰਾਮ ਸਮਾਪਤ ਕਰ ਕੇ ਹਟੇ, ਸਹਾਇਕ ਥਾਣੇਦਾਰ ਰਾਜ ਕੁਮਾਰ ਦੀ ਅਗਵਾਈ ਅਧੀਨ ਘਨੌਲੀ ਚੌਕੀ ਦੀ ਪੁਲੀਸ ਨੇ ਜਥੇਬੰਦੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਨੀਲੋਂ, ਉਪ ਪ੍ਰਧਾਨ ਜਸਕਰਨਜੀਤ ਸਿੰਘ, ਜਨਰਲ ਸਕੱਤਰ ਬਲਵਿੰਦਰ ਸਿੰਘ ਸੈਣੀ ਤੇ ਪ੍ਰੈੱਸ ਸਕੱਤਰ ਪਰਗਟ ਸਿੰਘ ਘਨੌਲੀ ਨੂੰ ਚੌਕੀ ਲਿਆਂਦਾ ਤੇ ਦੇਰ ਸ਼ਾਮ ਤੱਕ ਇੱਥੇ ਹੀ ਬਿਠਾਈ ਰੱਖਿਆ।

Advertisement
Advertisement
Advertisement