ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਦਲ ਨੂੰ ਖੜ੍ਹਾ ਕਰਨ ’ਚ ਮਲੂਕਾ ਪਰਿਵਾਰ ਦਾ ਅਹਿਮ ਯੋਗਦਾਨ: ਪਰਮਪਾਲ

07:38 AM Apr 17, 2024 IST
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਰਮਪਾਲ ਕੌਰ ਮਲੂਕਾ। -ਫੋਟੋ: ਪਵਨ ਸ਼ਰਮਾ

ਮਨੋਜ ਸ਼ਰਮਾ
ਬਠਿੰਡਾ, 16 ਅਪਰੈਲ
ਸਾਬਕਾ ਆਈਏਐੱਸ ਅਫਸਰ ਪਰਮਪਾਲ ਕੌਰ ਮਲੂਕਾ ਨੇ ਬਠਿੰਡਾ ਤੋਂ ਉਮੀਦਵਾਰ ਐਲਾਨਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਦੀ ਸਥਾਨਕ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ। ਮੀਡੀਆ ਦੇ ਰੂਬਰੂ ਹੁੰਦਿਆਂ ਉਨ੍ਹਾਂ ਕਿਹਾ ਕਿ ਬਠਿੰਡਾ ਸੀਟ ਤੋਂ ਭਾਜਪਾ ਦੇ ਮੁਕਾਬਲੇ ਵਿੱਚ ਕੋਈ ਪਾਰਟੀ ਨਹੀਂ ਹੈ। ਉਨ੍ਹਾਂ ਦੀ ਜਿੱਤ ਯਕੀਨੀ ਹੈ। ਉਨ੍ਹਾਂ ਕਿਹਾ ਕਿ ਕੰਨਿਆ ਕੁਮਾਰੀ ਤੋਂ ਲੈ ਕੇ ਜੰਮੂ ਕਸ਼ਮੀਰ ਤੱਕ ਭਾਜਪਾ ਸਰਕਾਰ ਵੱਲੋਂ ਵਿਕਾਸ ਕਰਵਾਇਆ ਗਿਆ ਹੈ ਪਰ ਪੰਜਾਬ ਵਿਕਾਸ ਪੱਖੋਂ ਬੁਰੀ ਤਰ੍ਹਾਂ ਪੱਛੜਦਾ ਜਾ ਰਿਹਾ ਹੈ। ਹਾਸੇ-ਹਾਸੇ ’ਚ ਸਰਕਾਰਾਂ ਬਣਾਉਣੀਆਂ ਬੰਦ ਕਰ ਕੇ ਪੰਜਾਬ ਵਿੱਚ ਡਬਲ ਇੰਜਣ ਸਰਕਾਰ ਬਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਗਈ ਹੈ। ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਸਮਰਥਨ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਸ ਬਾਰੇ ਉਹ ਬਿਹਤਰ ਦੱਸ ਸਕਦੇ ਹਨ ਪਰ ਫਿਰ ਵੀ ਪਰਿਵਾਰਕ ਮੈਂਬਰ ਹੋਣ ਦੇ ਨਾਤੇ ਉਹ ਉਨ੍ਹਾਂ ਦਾ ਜ਼ਰੂਰ ਸਹਿਯੋਗ ਕਰਨਗੇ। ਹਰਸਿਮਰਤ ਬਾਦਲ ਦੀ ਇੱਕ ਟਿੱਪਣੀ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਖੜ੍ਹੀ ਕਰਨ ਵਿੱਚ ਮਲੂਕਾ ਪਰਿਵਾਰ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਬਠਿੰਡਾ ਵਾਸੀਆਂ ਨੂੰ ਪੰਜਾਬ ’ਚ ਕੇਂਦਰੀ ਸਕੀਮਾਂ ਲਾਗੂ ਕਰਨ ਲਈ ਭਾਜਪਾ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਤੋਂ ਇਲਾਵਾ ਹੋਰ ਆਗੂ ਵੀ ਹਾਜ਼ਰ ਸਨ।

Advertisement

Advertisement
Advertisement