ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ’ਚ ਮੀਡੀਆ ਦਾ ਅਹਿਮ ਯੋਗਦਾਨ: ਅਗਰਵਾਲ

10:18 AM Mar 29, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਪੱਤਰ ਪ੍ਰੇਰਕ
ਪੰਚਕੂਲਾ, 28 ਮਾਰਚ
ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਵਿੱਚ ਮੀਡੀਆ ਦਾ ਅਹਿਮ ਯੋਗਦਾਨ ਹੁੰਦਾ ਹੈ। ਇਸ ਲਈ ਚੋਣ ਜ਼ਾਬਤੇ ਦੌਰਾਨ ਪ੍ਰਿੰਟ ਮੀਡੀਆ ਨੂੰ ਭਾਰਤੀ ਪ੍ਰੈੱਸ ਪ੍ਰੀਸ਼ਦ ਅਤੇ ਇਲੈਕਟ੍ਰੋਨਿਕ ਮੀਡੀਆ ਨੂੰ ਨੈਸ਼ਨਲ ਬ੍ਰਾਡਕਾਸਟਿੰਗ ਸਟੈਂਡਰਡ ਅਥਾਰਿਟੀ (ਐੱਨਬੀਐੱਸਏ) ਵੱਲੋਂ ਤੈਅ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਸਮਾਚਾਰ ਅਤੇ ਇਸ਼ਤਿਹਾਰ ਪ੍ਰਕਾਸ਼ਿਤ ਅਤੇ ਪ੍ਰਸਾਰਣ ਕਰਨਾ ਜ਼ਰੂਰੀ ਹੈ। ਸ੍ਰੀ ਅਗਰਵਾਲ ਅੱਜ ਇੱਥੇ ਲੋਕ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਮਗਰੋਂ ਕਿਸੇ ਵੀ ਉਮੀਦਵਾਰ ਜਾਂ ਰਾਜਸੀ ਪਾਰਟੀ ਵੱਲੋਂ ਇਸ਼ਤਿਹਾਰ ਸਮੱਗਰੀ ਪ੍ਰਿੰਟ ਜਾਂ ਇਲੈਕਟ੍ਰੋਨਿਕ ਮੀਡੀਆ ਵਿੱਚ ਛਪਵਾਉਣ ਜਾਂ ਪ੍ਰਸਾਰਨ ਲਈ ਦਿੱਤੀ ਜਾਵੇਗੀ ਤਾਂ ਉਸ ਨੂੰ ਪ੍ਰਿੰਟ ਜਾਂ ਇਲੈਕਟ੍ਰੋਨਿਕ ਮੀਡੀਆ ਸੰਸਥਾ ਨੂੰ ਇਸ ਸਬੰਧੀ ਇਹ ਜਾਂਚ ਕਰਨੀ ਪਵੇਗੀ ਕਿ ਸਬੰਧਤ ਉਮੀਦਵਾਰ ਤੇ ਪਾਰਟੀ ਵੱਲੋਂ ਇਸ਼ਤਿਹਾਰ ਨੂੰ ਛਪਵਾਉਣ ਦਾ ਸਰਟੀਫਿਕੇਟ ਮੀਡੀਆ ਸਰਟੀਫਿਕੇਸ਼ਨ ਐਂਡ ਮਾਨੀਟਰਿੰਗ ਕਮੇਟੀ (ਐੱਮਸੀਐੱਮਸੀ) ਵੱਲੋਂ ਪ੍ਰਾਪਤ ਕੀਤਾ ਗਿਆ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਇਹ ਐੱਮਸੀਐੱਮਸੀ ਕਮੇਟੀ ਕੇਂਦਰੀ, ਰਾਜ ਅਤੇ ਜ਼ਿਲ੍ਹਾ ਪੱਧਰ ’ਤੇ ਬਣੀ ਹੋਈ ਹੈ ਅਤੇ ਉਮੀਦਵਾਰ ਜਾਂ ਰਾਜਸੀ ਪਾਰਟੀਆਂ ਲਈ ਇਹ ਬਿਲਕੁਲ ਵੀ ਜ਼ਰੂਰੀ ਨਹੀਂ ਹੈ ਕਿ ਉਹ ਸਿਰਫ ਹਰਿਆਣਾ ਦੀ ਐੱਮਸੀਐੱਮਸੀ ਕਮੇਟੀ ਤੋਂ ਹੀ ਸਰਟੀਫਿਕੇਟ ਪ੍ਰਾਪਤ ਕਰਨ। ਉਮੀਦਵਾਰ ਜਾਂ ਰਾਜਸੀ ਪਾਰਟੀਆਂ ਦਿੱਲੀ ਵਿੱਚ ਸਥਿਤ ਐੱਮਸੀਐੱਮਸੀ ਕਮੇਟੀ ਤੋਂ ਵੀ ਸਰਟੀਫਿਕੇਟ ਪ੍ਰਾਪਤ ਕਰ ਸਕਦੀਆਂ ਹਨ, ਜਿਨ੍ਹਾਂ ਨੂੰ ਹਰਿਆਣਾ ਵਿੱਚ ਮਾਨਤਾ ਮਿਲੇਗੀ।

Advertisement

Advertisement