ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਖ ਧਰਮ ਦੇ ਪ੍ਰਚਾਰ ’ਚ ਸੰਤ ਈਸ਼ਰ ਸਿੰਘ ਦਾ ਅਹਿਮ ਯੋਗਦਾਨ: ਧਾਮੀ

08:24 AM Aug 26, 2024 IST
ਰਾੜਾ ਸਾਹਿਬ ’ਚ ਸੰਬੋਧਨ ਕਰਦੇ ਹੋਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ।

ਦੇਵਿੰਦਰ ਸਿੰਘ ਜੱਗੀ
ਪਾਇਲ, 25 ਅਗਸਤ
ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਬਰਸੀ ਮੌਕੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦੀ ਦੇਖ ਰੇਖ ਹੇਠ ਦੂਜੇ ਦਿਨ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਚ ਸਮਾਗਮ ਹੋਏ ਜਿਸ ਦੌਰਾਨ ਸੰਤ ਮਹਾਪੁਰਸ਼ਾਂ, ਵਿਦਵਾਨਾਂ, ਪ੍ਰਚਾਰਕਾਂ, ਕਥਾਵਾਚਕਾਂ, ਕੀਰਤਨੀ ਜਥਿਆਂ, ਧਾਰਮਿਕ, ਸਮਾਜਿਕ, ਰਾਜਨੀਤਕ ਆਗੂਆਂ ਨੇ ਸ਼ਿਰਕਤ ਕਰ ਕੇ ਸ਼ਰਧਾ ਤੇ ਸਤਿਕਾਰ ਭੇਟ ਕੀਤਾ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਪੁਰਸ਼ਾਂ ਦੇ ਜੀਵਨ ਨਾਲ ਸਬੰਧਤ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸੰਸਾਰ ਦੇ ਹਰੇਕ ਧਰਮ ਦੇ ਪ੍ਰਸਾਰ ਵਿੱਚ ਉਸ ਦੇ ਪ੍ਰਚਾਰਕਾਂ ਦਾ ਖਾਸ ਰੋਲ ਰਿਹਾ ਹੈ। ਸੰਤ ਈਸ਼ਰ ਸਿੰਘ ਨੇ ਨਿਸ਼ਕਾਮ ਸਿੱਖ ਪ੍ਰਚਾਰਕ ਵਜੋਂ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਵਿੱਚ ਜੀਵਨ ਦੇ ਕੀਮਤੀ ਵਰ੍ਹੇ ਲਾ ਦਿੱਤੇ। ਉਨ੍ਹਾਂ ਸੀਮਤ ਸਾਧਨਾਂ ਨਾਲ ਦੇਸ਼ ਦੇ ਵੱਖ ਵੱਖ ਖਿੱਤਿਆਂ ਤੋਂ ਇਲਾਵਾ ਪ੍ਰਦੇਸ਼ਾਂ ਤੱਕ ਪਹੁੰਚ ਕਰਕੇ ਸਿੱਖ ਧਰਮ ਦੇ ਪ੍ਰਚਾਰ ਹਿੱਤ ਆਪਾ ਵਾਰਿਆ ਜੋ ਆਪਣੇ ਆਪ ਵਿਚ ਮਿਸਾਲ ਹੈ। ਸ੍ਰੀ ਧਾਮੀ ਨੇ ਮੌਜੂਦਾ ਮੁਖੀ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਇੱਕ ਹੀ ਐਪ ਵਿਚ ਗੁਰਬਾਣੀ ਅਤੇ ਦਸਮ ਗ੍ਰੰਥ, ਸੂਰਜ ਪ੍ਰਕਾਸ਼, ਗੁਰਦਾਸ ਦੀਆਂ ਵਾਰਾਂ ਆਦਿ ਤੋਂ ਇਲਾਵਾ ਸਿੱਖ ਇਤਿਹਾਸ ਨੂੰ ਈਸ਼ਰ ਮਾਈਕਰੋਮੀਡੀਆ ਵਿੱਚ ਪਰੋ ਕੇ ਗੁਰਬਾਣੀ ਪ੍ਰਚਾਰ ਪ੍ਰਸਾਰ ਦਾ ਨਿਵੇਕਲਾ ਕਾਰਜ ਕੀਤਾ ਹੈ। ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਕਥਾ ਵਚਕ ਭਾਈ ਪਿੰਦਰਪਾਲ ਸਿੰਘ, ਬਾਬਾ ਸਰਬਜੋਤ ਸਿੰਘ ਬੇਦੀ, ਸੰਤ ਜਗਜੀਤ ਸਿੰਘ ਹਰਖੋਵਾਲ, ਸੰਤ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਵਿਸਾਖਾ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਬਾਬਾ ਅਮਰ ਸਿੰਘ ਭੋਰਾ ਸਾਹਿਬ, ਸੰਤ ਰਣਜੀਤ ਸਿੰਘ ਢੀਂਗੀ, ਭਾਈ ਮੋਹਕਮ ਸਿੰਘ ਪਟਿਆਲਾ, ਬਾਬਾ ਅਮਰ ਸਿੰਘ ਕਥਾਵਾਚਕ, ਗਿਆਨੀ ਰਾਜਿੰਦਰਪਾਲ ਸਿੰਘ ਨਾਭਾ, ਭਾਈ ਗਗਨਦੀਪ ਸਿੰਘ, ਬਾਬਾ ਰਛਪਾਲ ਸਿੰਘ ਕੁਠਾਲੇ ਵਾਲੇ, ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਮੈਂਬਰ ਪਾਰਲੀਮੈਂਟ ਡਾ.ਅਮਰ ਸਿੰਘ ਬੋਪਾਰਾਏ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਨੇ ਮਹਾਪੁਰਸ਼ਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਮੰਚ ਸੰਚਾਲਨ ਭਾਈ ਰਣਧੀਰ ਸਿੰਘ ਢੀਂਡਸਾ ਨੇ ਕੀਤਾ।

Advertisement

Advertisement