ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਨੁੱਖੀ ਜੀਵਨ ’ਚ ਰੁੱਖਾਂ ਦਾ ਅਹਿਮ ਯੋਗਦਾਨ: ਗੁਰਪ੍ਰੀਤ ਬਣਾਂਵਾਲੀ

07:47 AM Jul 22, 2024 IST
ਪਿੰਡ ਕੋਟਧਰਮੂ ਵਿੱਚ ਬੂਟੇ ਲਾਉਂਦੇ ਹੋਏ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਤੇ ਹੋਰ।

ਪੱਤਰ ਪ੍ਰੇਰਕ
ਮਾਨਸਾ, 21 ਜੁਲਾਈ
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਰੁੱਖ ਸਾਡੇ ਜੀਵਨ ਦੇ ਹਰ ਪਹਿਲੂ ਦਾ ਵਿਸ਼ੇਸ਼ ਅੰਗ ਹਨ, ਜੋ ਜਨਮ ਤੋਂ ਮਰਨ ਤੱਕ ਮਨੁੱਖ ਦੇ ਅੰਗ-ਸੰਗ ਨਿੱਭਦੇ ਹਨ ਅਤੇ ਸਾਡੇ ਜੀਵਨ ਦੀ ਹੋਂਦ ਲਈ ਵੀ ਅਹਿਮ ਹਨ। ਉਨ੍ਹਾਂ ਕਿਹਾ ਕਿ ਰੁੱਖ ਲਾਉਣ ਦੇ ਨਾਲ-ਨਾਲ ਉਸ ਦੀ ਸਾਂਭ ਸੰਭਾਲ ਵੀ ਜ਼ਰੂਰੀ ਹੈ। ਉਹ ਅੱਜ ਮਾਨਸਾ ਨੇੜਲੇ ਪਿੰਡ ਕੋਟਧਰਮੂ ਵਿਚ ਪੰਜਾਬ ਸਰਕਾਰ ਦੀ ਵਿਸ਼ੇਸ਼ ਮੁਹਿੰਮ ‘ਪੰਜਾਬ ਹਰਿਆਲੀ ਸਕੀਮ’ ਤਹਿਤ ਪੌਦੇ ਲਗਾਉਣ ਦੀ ਸ਼ੁਰੂਆਤ ਕਰਨ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਅਤੇ ਐੱਸਡੀਐੱਮ ਮਾਨਸਾ ਮਨਜੀਤ ਸਿੰਘ ਰਾਜਲਾ ਵੀ ਮੌਜੂਦ ਸਨ। ਵਿਧਾਇਕ ਨੇ ਕਿਹਾ ਕਿ ਲੋਕ ਰੁੱਖਾਂ ਦੀ ਅਹਿਮੀਅਤ ਨੂੰ ਸਮਝਣ ਲੱਗੇ ਹਨ ਅਤੇ ਇਹ ਨਿਵੇਕਲਾ ਤੇ ਬਹੁਤ ਹੀ ਚੰਗਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਰਲ ਕੇ ਵਾਤਾਵਰਨ ਲਈ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਖੇਤਾਂ ਦੀਆਂ ਮੋਟਰਾਂ ਅਤੇ ਪਿੰਡਾਂ ਦੀਆਂ ਹੋਰ ਸਾਂਝੀਆਂ ਥਾਵਾਂ ’ਤੇ ਪੌਦੇ ਲਾਉਣੇ ਚਾਹੀਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡ ਕੋਟ ਧਰਮੂ ਅਤੇ ਝੇਰਿਆਂਵਾਲੀ ਵਿਖੇ 100-100 ਏਕੜ ਅਧੀਨ ਜੰਗਲ ਤਿਆਰ ਕੀਤੇ ਜਾਣਗੇ।

Advertisement

Advertisement