ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਾਇਤ ਦੀ ਪਲੇਠੀ ਮੀਟਿੰਗ ਦੌਰਾਨ ਕੀਤੇ ਅਹਿਮ ਫ਼ੈਸਲੇ

10:15 AM Nov 28, 2024 IST
ਮੀਟਿੰਗ ਦੌਰਾਨ ਪਤਵੰਤਿਆਂ ਨੂੰ ਸੰਬੋਧਨ ਕਰਦੇ ਹੋਏ ਸਰਪੰਚ ਨਿਰਮਲ ਸਿੰਘ ਢੋਟੀ।

ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 27 ਨਵੰਬਰ
ਇਤਿਹਾਸਕ ਨਗਰ ਗੋਇੰਦਵਾਲ ਸਾਹਿਬ ਦੀ ਨਵੀ ਬਣੀ ਪੰਚਾਇਤ ਵੱਲੋਂ ਨਗਰ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਵਿਚਾਰਨ ਲਈ ਸਰਪੰਚ ਨਿਰਮਲ ਸਿੰਘ ਢੋਟੀ ਵੱਲੋਂ ਨਗਰ ਦੇ ਪਤਵੰਤਿਆ ਨਾਲ ਪਲੇਠੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸ਼ਮੂਲੀਅਤ ਕਰਦਿਆਂ ਭੁਪਿੰਦਰ ਸਿੰਘ ਪੰਪ ਵਾਲਿਆਂ ਵੱਲੋਂ ਨਗਰ ਨੂੰ ਦਰਪੇਸ਼ ਮੁਸ਼ਕਲਾਂ ਦੇ ਸਥਾਈ ਹੱਲ ਲਈ ਵਿਚਾਰਾਂ ਦੀ ਆਰੰਭਤਾ ਕੀਤੀ। ਇਸ ਮੀਟਿੰਗ ਵਿੱਚ ਸ਼ਾਮਲ ਬਾਵਾ ਹਰਪ੍ਰੀਤ ਸਿੰਘ ਮਿੰਨਾ, ਰਣਜੀਤ ਸਿੰਘ ਭੁੱਲਰ, ਮੋਹਨ ਸਿੰਘ ਬੱਲਾ, ਹਰਦਿਆਲ ਸਿੰਘ ਕੰਗ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਨਗਰ ਵਿੱਚ ਨਸ਼ਿਆ ਦੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਨਵੀ ਪੰਚਾਇਤ ਅੱਗੇ ਪ੍ਰਸਤਾਵ ਰੱਖਿਆ। ਉੱਥੇ ਹੀ ਨਗਰ ਦੇ ਗੰਦੇ ਪਾਣੀ ਦੇ ਨਿਕਾਸ ਲਈ ਅਧੂਰੇ ਟਰੀਰਟਮੈਂਟ ਪਲਾਂਟ ਨੂੰ ਸੁਚਾਰੂ ਢੰਗ ਨਾਲ ਮੁੜ ਚਲਾਉਣ ’ਤੇ ਚਰਚਾ ਕੀਤੀ ਗਈ। ਇਸ ਦੌਰਾਨ ਕੂੜੇ-ਕਰਕਟ ਦੀ ਸਮੱਸਿਆ ਲਈ ਯੋਗ ਸਥਾਨ ਦਾ ਪ੍ਰਬੰਧ ਕਰਨ ਅਤੇ ਖੇਡ ਸਟੇਡੀਅਮ ਲਈ ਏਜੰਡਾ ਵਿਚਾਰਿਆ ਗਿਆ। ਇਸ ਮੌਕੇ ਨਵੇਂ ਬਣੇ ਸਰਪੰਚ ਨਿਰਮਲ ਸਿੰਘ ਢੋਟੀ ਵਿਚਾਰਾਂ ਨਾਲ ਸਹਿਮਤੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਗੁਰੂ ਨਗਰੀ ਦੀ ਬਿਹਤਰੀ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਨਗਰ ਦੇ ਕੂੜੇ ਦੀ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਰਿਹਾ। ਉੱਥੇ ਹੀ ਸਮੁੱਚੇ ਨਗਰ ਵਿੱਚ ਸੁਰੱਖਿਆ ਪੱਖੋਂ ਸੀਸੀਟੀਵੀ ਕੈਮਰੇ ਅਤੇ ਲਾਈਟਾਂ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਇਲਾਕਾ ਵਾਸੀਆਂ ਨੂੰ ਵਿਸ਼ਵਾਸ ਦੁਆਇਆ ਕਿ ਉਹ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੌਕੇ ਮਨਦੀਪ ਸਿੰਘ, ਜਸਵੰਤ ਸਿੰਘ ਹਾਜ਼ਰ ਸਨ।

Advertisement

Advertisement