ਰਾਸਾ ਦੀ ਸੂਬਾ ਪੱਧਰੀ ਮੀਟਿੰਗ ’ਚ ਅਹਿਮ ਵਿਚਾਰਾਂ
07:52 AM Jun 18, 2024 IST
Advertisement
ਪੱਤਰ ਪ੍ਰੇਰਕ
ਬਠਿੰਡਾ, 17 ਜੂਨ
ਮਾਨਤਾ ਪ੍ਰਾਪਤ ਸਕੂਲਜ ਐਸੋਸੀਏਸ਼ਨ (ਰਾਸਾ) ਪੰਜਾਬ ਦੀ ਇੱਕ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਸਕੱਤਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨ ਬਠਿੰਡਾ ਵਿੱਚ ਹੋਈ। ਮੀਟਿੰਗ ਦੀ ਸ਼ੁਰੂਆਤ ਮੌਕੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਨੁਮਾਇੰਦਿਆਂ ਨੇ ਪਿਛਲੇ ਦਿਨੀਂ ਵਿਛੜੇ ਰਾਸਾ ਦੇ ਸਰਪ੍ਰਸਤ ਡਾਕਟਰ ਰਵਿੰਦਰ ਸਿੰਘ ਮਾਨ ਨੂੰ ਚੇਤੇ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮੁੱਚੇ ਹਾਊਸ ਨੇ ਡਾਕਟਰ ਰਵਿੰਦਰ ਸਿੰਘ ਮਾਨ ਦੇ ਪੁੱਤਰ ਤਸਵਿੰਦਰ ਸਿੰਘ ਮਾਨ ਨੂੰ ਰਾਸਾ ਦਾ ਮੈਂਬਰ ਨਿਯੁਕਤ ਕਰਦਿਆਂ ਡਾਕਟਰ ਮਾਨ ਦੀਆਂ ਜ਼ਿੰਮੇਵਾਰੀਆਂ ਸੰਭਾਲਣ ਦੀ ਅਪੀਲ ਕੀਤੀ।
Advertisement
Advertisement