ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਕਾਰ ਬਣਾਉਣ ਤੋਂ ਪਹਿਲਾਂ ਭਾਜਪਾ ਲੀਡਰਸ਼ਿਪ ਦੀ ਅਹਿਮ ਮੀਟਿੰਗ

12:33 PM Jun 06, 2024 IST

ਨਵੀਂ ਦਿੱਲੀ, 6 ਜੂਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸੱਤਾਧਾਰੀ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਵੱਲੋਂ ਸਰਕਾਰ ਬਣਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰਦਿਆਂ ਹੀ ਕੇਂਦਰੀ ਮੰਤਰੀ ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਸਮੇਤ ਭਾਜਪਾ ਦੇ ਸੀਨੀਅਰ ਆਗੂਆਂ ਨੇ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਅੱਜ  ਮੀਟਿੰਗ ਕੀਤੀ। ਇਹ ਮੀਟਿੰਗ ਭਾਜਪਾ ਪ੍ਰਧਾਨ ਜੇਪੀ ਨੱਢਾ ਦੇ ਨਿਵਾਸ 'ਤੇ ਹੋ ਰਹੀ ਹੈ। ਪਾਰਟੀ ਆਗੂਆਂ ਅਨੁਸਾਰ ਮੀਟਿੰਗ ਵਿੱਚ ਭਵਿੱਖੀ ਮੰਤਰੀ ਮੰਡਲ ਵਿੱਚ ਐੱਨਡੀਏ ਦੇ ਹਿੱਸੇਦਾਰਾਂ ਦੀ ਸ਼ਮੂਲੀਅਤ ਸਮੇਤ ਹੋਰ ਮੁੱਦਿਆਂ ’ਤੇ ਚਰਚਾ ਕੀਤੀ ਜਾ ਰਹੀ ਹੈ। ਐੱਨਡੀਏ ਦੇ ਸੰਸਦ ਮੈਂਬਰਾਂ ਦੀ ਸ਼ੁੱਕਰਵਾਰ ਨੂੰ ਬੈਠਕ ਹੋਣ ਦੀ ਸੰਭਾਵਨਾ ਹੈ, ਜਿਸ 'ਚ ਸ੍ਰੀ ਨਰਿੰਦਰ ਮੋਦੀ ਨੂੰ ਰਸਮੀ ਤੌਰ 'ਤੇ ਨੇਤਾ ਚੁਣਿਆ ਜਾਵੇਗਾ। ਸ੍ਰੀ ਮੋਦੀ ਦੇ ਇਸ ਹਫਤੇ ਦੇ ਅੰਤ 'ਚ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਦੀ ਸੰਭਾਵਨਾ ਹੈ।

Advertisement

Advertisement
Advertisement