ਖ਼ਰਚਾ ਅਬਜ਼ਰਵਰ ਵੱਲੋਂ ਅਧਿਕਾਰੀਆਂ ਨਾਲ ਅਹਿਮ ਮੀਟਿੰਗ
06:53 AM May 16, 2024 IST
ਪੱਤਰ ਪ੍ਰੇਰਕ
ਮਾਨਸਾ, 15 ਮਈ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬਠਿੰਡਾ ਲੋਕ ਸਭਾ ਹਲਕਾ ਲਈ ਨਿਯੁਕਤ ਖਰਚਾ ਅਬਜ਼ਰਵਰ ਨੰਦਨੀ ਆਰ ਨਾਇਰ ਵੱਲੋਂ ਅੱਜ ਮਾਨਸਾ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ, ਜਿੱਥੇ ਉਨ੍ਹਾਂ ਨੇ ਜ਼ਿਲ੍ਹਾ ਚੋਣ ਅਫ਼ਸਰ ਪਰਮਵੀਰ ਸਿੰਘ, ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਰਮਲ ਓਸੇਪਚਨ, ਐਸ.ਪੀ ਜਸਕੀਰਤ ਸਿੰਘ ਅਤੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਖ਼ਰਚਾ ਨਿਗਰਾਨ ਟੀਮਾਂ ਨਾਲ ਬੈਠਕ ਕੀਤੀ।
ਮੈਡਮ ਨਾਇਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਚੋਣ ਖਰਚ ’ਤੇ ਤਿੱਖੀ ਨਜ਼ਰ ਰੱਖੀ ਜਾਵੇ ਅਤੇ ਹਰ ਪ੍ਰਕਾਰ ਦਾ ਖਰਚਾ ਸ਼ੈਡੋ ਰਜਿਸਟਰ ਵਿਚ ਨਿਯਮਾਂ ਅਨੁਸਾਰ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੀ ਹਰ ਗਤੀਵਿਧੀ ਅਤੇ ਉਨ੍ਹਾਂ ਵੱਲੋਂ ਚੋਣਾਂ ਦੌਰਾਨ ਕੀਤੇ ਜਾਂਦੇ ਖ਼ਰਚਿਆਂ ਉੱਤੇ ਚੌਕਸੀ ਨਾਲ ਨਜ਼ਰ ਰੱਖਣ ਦੀ ਲੋੜ ਹੈ। ਇਸ ਤੋਂ ਇਲਾਵਾ ਉਮੀਦਵਾਰਾਂ ਦੇ ਖ਼ਰਚਿਆਂ ਦਾ ਸ਼ੈਡੋ ਰਜਿਸਟਰਾਂ ਨਾਲ ਮਿਲਾਣ ਕਰਨ ਨੂੰ ਯਕੀਨੀ ਬਣਾਇਆ ਜਾਵੇ।
Advertisement
Advertisement