ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਵੀਂ ਸਰਕਾਰ ’ਚ ਅਹਿਮ ਮੰਤਰਾਲੇ ਭਾਜਪਾ ਦੀ ਝੋਲੀ

10:20 PM Jun 10, 2024 IST
featuredImage featuredImage

ਨਵੀਂ ਦਿੱਲੀ, 10 ਜੂਨ

Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਨਵੀਂ ਐੱਨਡੀਏ ਸਰਕਾਰ ਵਿਚ ਭਾਜਪਾ ਨੇ ਗ੍ਰਹਿ, ਰੱਖਿਆ, ਵਿੱਤ, ਵਿਦੇਸ਼ ਮੰਤਰਾਲੇ ਤੇ ਰੇਲਵੇ ਸਣੇ ਕਈ ਅਹਿਮ ਮੰਤਰਾਲੇ ਆਪਣੇ ਕੋਲ ਰੱਖੇ ਹਨ। ਪਾਰਟੀ ਨੇ ਆਪਣੇ ਸਿਖਰਲੇ ਚਾਰ ਆਗੂਆਂ- ਅਮਿਤ ਸ਼ਾਹ, ਰਾਜਨਾਥ ਸਿੰਘ, ਨਿਰਮਲਾ ਸੀਤਾਰਮਨ ਤੇ ਐੱਸ.ਜੈਸ਼ੰਕਰ ਨੂੰ ਨਵੀਂ ਕੈਬਨਿਟ ਵਿਚ ਕ੍ਰਮਵਾਰ ਪੁਰਾਣੇ ਮੰਤਰਾਲਿਆਂ- ਗ੍ਰਹਿ, ਰੱਖਿਆ, ਵਿੱਤ, ਵਿਦੇਸ਼ ਮਾਮਲੇ ਨਾਲ ਨਿਵਾਜਿਆ ਹੈ। ਅਸ਼ਵਨੀ ਵੈਸ਼ਨਵ ਰੇਲ ਮੰਤਰੀ ਅਤੇ ਮਨਸੁਖ ਮਾਂਡਵੀਆ ਕਿਰਤ ਤੇ ਰੁਜ਼ਗਾਰ ਦੇ ਨਾਲ ਖੇਡ ਮੰਤਰੀ ਹੋਣਗੇ। ਕੇਂਦਰੀ ਕੈਬਨਿਟ ਵਿਚ ਨਵੇਂ ਚਿਹਰਿਆਂ ਵਜੋਂ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਭਾਜਪਾ ਪ੍ਰਧਾਨ ਜੇਪੀ ਨੱਢਾ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਸ਼ਾਮਲ ਕੀਤਾ ਗਿਆ ਹੈ। ਚੌਹਾਨ ਨੂੰ ਖੇਤੀ ਤੇ ਪੇਂਡੂ ਵਿਕਾਸ, ਨੱਢਾ ਨੂੰ ਸਿਹਤ ਜਦੋਂਕਿ ਖੱਟਰ ਨੂੰ ਮਕਾਨ ਉਸਾਰੀ ਤੇ ਸ਼ਹਿਰੀ ਮਾਮਲੇ ਅਤੇ ਬਿਜਲੀ ਮੰਤਰਾਲੇ ਮਿਲੇ ਹਨ। ਨੱਢਾ ਮੋਦੀ ਸਰਕਾਰ ਦੇ ਪਹਿਲੇ ਕਾਰਜਕਾਲ ਦੌਰਾਨ ਵੀ ਸਿਹਤ ਮੰਤਰੀ ਰਹਿ ਚੁੱਕੇ ਹਨ। ਲੁਧਿਆਣਾ ਤੋਂ ਭਾਜਪਾ ਦੀ ਟਿਕਟ ’ਤੇ ਚੋਣ ਹਾਰਨ ਵਾਲੇ ਰਵਨੀਤ ਸਿੰਘ ਬਿੱਟੂ ਨੂੰ ਰਾਜ ਮੰਤਰੀ ਵਜੋਂ ਫੂਡ ਪ੍ਰੋਸੈਸਿੰਗ ਤੇ ਰੇਲ ਮੰਤਰਾਲੇ ਦਾ ਚਾਰਜ ਦਿੱਤਾ ਗਿਆ ਹੈ। -ਪੱਤਰ ਪ੍ਰੇਰਕ

Advertisement
Advertisement