ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਈਚਾਰਕ ਸਾਂਝ ਮਜ਼ਬੂਤ ਕਰਨ ’ਚ ਮੇਲਿਆਂ ਦੀ ਅਹਿਮ ਭੂਮਿਕਾ: ਭਗਵੰਤ ਮਾਨ

07:45 AM Jul 05, 2024 IST
ਦਾਨੇਵਾਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਸਨਮਾਨ ਕਰਦੇ ਹੋਏ ਮੇਲੇ ਪ੍ਰਬੰਧਕ। -ਫੋਟੋ: ਖੋਸਲਾ

ਪੱਤਰ ਪ੍ਰੇਰਕ
ਸ਼ਾਹਕੋਟ, 4 ਜੁਲਾਈ
ਪਿੰਡ ਦਾਨੇਵਾਲ ਵਿੱਚ ਬਾਬਾ ਮਸਤ ਵਲੀ ਦੀ ਯਾਦ ’ਚ ਕਰਵਾਏ ਦੋ ਰੋਜ਼ਾ ਜੋੜ ਮੇਲੇ ਦੇ ਪਹਿਲੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਹਾਜ਼ਰੀ ਲਗਾਈ। ਮੁੱਖ ਮੰਤਰੀ ਨੇ ਸਭ ਤੋਂ ਪਹਿਲਾਂ ਬਾਬਾ ਜੀ ਦੇ ਦਰਬਾਰ ’ਤੇ ਚਾਦਰ ਚੜ੍ਹਾਈ। ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਲੱਗਣ ਵਾਲੇ ਧਾਰਮਿਕ ਤੇ ਸੱਭਿਆਚਾਰਿਕ ਮੇਲੇ ਪੰਜਾਬ ਦੀ ਸ਼ਾਨ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮੇਲੇ ਮਨੁੱਖਤਾ ਨੂੰ ਆਪਸ ਵਿਚ ਪਿਆਰ ਦੀ ਲੜੀ ਵਿਚ ਪਰੋ ਕੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਵੀ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮਹਾਂਪੁਰਸ਼ਾਂ ਦੀ ਯਾਦ ਵਿਚ ਲਗਾਏ ਜਾਣ ਵਾਲੇ ਮੇਲੇ ਨੌਜਵਾਨ ਪੀੜ੍ਹੀ ਨੂੰ ਸੱਭਿਆਚਾਰ ਨਾਲ ਜੋੜਦੇ ਹਨ। ਮੇਲੇ ਦੇ ਪ੍ਰਬੰਧਕਾਂ ਵੱਲੋਂ ਉਠਾਈਆਂ ਮੰਗਾਂ ’ਚੋਂ ਉਨ੍ਹਾਂ ਪਿੰਡ ਦੇ ਸਰਕਾਰੀ ਹਾਈ ਸਕੂਲ ਨੂੰ ਬਾਰ੍ਹਵੀ ਤੱਕ ਅਪਗ੍ਰੇਡ ਕਰਨ ਦਾ ਐਲਾਨ ਕੀਤਾ। ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਉਹ ਇਸ ਸਬੰਧੀ ਫਾਈਲ ਤਿਆਰ ਕਰਕੇ ਲਿਆਉਣ ਤਾਂ ਕਿ ਇਸ ਉੱਪਰ ਜਲਦ ਕਾਰਵਾਈ ਆਰੰਭੀ ਜਾ ਸਕੇ। ਮੇਲੇ ਦੇ ਪ੍ਰਬੰਧਕਾਂ ਵੱਲੋਂ ਮੁੱਖ ਮੰਤਰੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਮੁੱਖ ਮੰਤਰੀ ਨੇ ਬਿਨਾਂ ਕੋਈ ਰਾਜਨੀਤਿਕ ਗੱਲ ਕੀਤਿਆਂ ਸੰਗਤ ਨੂੰ ਮੇਲੇ ਦੀ ਵਧਾਈ ਦਿੱਤੀ ਅਤੇ ਸੂਬੇ ਵਿਚੋਂ ਜੁਰਮ ਨੂੰ ਖਤਮ ਕਰਨ ਅਤੇ ਵਿਕਾਸ ਵੱਲ ਲਿਜਾਣ ਲਈ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ‘ਆਪ’ ਦੇ ਹਲਕਾ ਸ਼ਾਹਕੋਟ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ (ਪਿੰਦਰ) ਪੰਡੋਰੀ ਤੋਂ ਇਲਾਵਾ ਪਾਰਟੀ ਦੇ ਅਨੇਕਾਂ ਵਰਕਰ, ਮੇਲਾ ਪ੍ਰਬੰਧਕ, ਪਿੰਡ ਦੀ ਸਾਬਕਾ ਪੰਚਾਇਤ ਤੇ ਪਤਵੰਤੇ ਹਾਜ਼ਰ ਸਨ।

Advertisement

Advertisement
Advertisement