For the best experience, open
https://m.punjabitribuneonline.com
on your mobile browser.
Advertisement

ਰਾਜਨੀਤਕ ਬਦਲਾਅ ਵਿੱਚ ਕਿਸਾਨੀ ਅੰਦੋਲਨ ਦੀ ਅਹਿਮ ਭੂਮਿਕਾ: ਰਾਜਾ ਰਾਮ

07:45 AM Aug 04, 2024 IST
ਰਾਜਨੀਤਕ ਬਦਲਾਅ ਵਿੱਚ ਕਿਸਾਨੀ ਅੰਦੋਲਨ ਦੀ ਅਹਿਮ ਭੂਮਿਕਾ  ਰਾਜਾ ਰਾਮ
ਕੁੱਲ ਹਿੰਦ ਕਿਸਾਨ ਸਭਾ ਦੀ ਮਹਾਸਭਾ ਦੌਰਾਨ ਮੰਚ ’ਤੇ ਬੈਠੇ ਕਿਸਾਨ ਆਗੂ। -ਫੋਟੋ: ਸੁਰੇਸ਼
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 3 ਅਗਸਤ
ਕੁੱਲ ਹਿੰਦ ਕਿਸਾਨ ਸਭਾ ਦੀ ਦੋ ਰੋਜ਼ਾ ਕੇਂਦਰੀ ਕਮੇਟੀ ਮੀਟਿੰਗ ਅੱਜ ਮਾਨਸਾ ਵਿੱਚ ਸ਼ੁਰੂ ਹੋ ਗਈ ਹੈ। ਇਸ ਵਿੱਚ ਦੇਸ਼ ਭਰ ਦੇ 17 ਸੂਬਿਆਂ ਤੋਂ 135 ਡੈਲੀਗੇਟਾਂ ਨੇ ਹਿੱਸਾ ਲਿਆ। ਇਸ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਦਿੱਲੀ ਦੇ ਕਿਸਾਨ ਅੰਦੋਲਨ ਦਾ ਲੋਕ ਸਭਾ ਚੋਣਾਂ ’ਤੇ ਅਜਿਹਾ ਅਸਰ ਪਿਆ ਕਿ ਲਗਾਤਾਰ ਦੋ ਵਾਰ ਬਹੁਮਤ ਹਾਸਲ ਕਰਨ ਵਾਲੀ ਭਾਜਪਾ ਸਰਕਾਰ ਇਸ ਵਾਰ ਇਕੱਲਿਆਂ ਸਰਕਾਰ ਬਣਾਉਣ ਵਿੱਚ ਕਾਮਯਾਬ ਨਹੀਂ ਹੋਈ। ਬੁਲਾਰਿਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਬੇਸ਼ੱਕ ਪੰਜਾਬ ਦਾ ਵੱਡਾ ਯੋਗਦਾਨ ਹੈ।
ਕੁੱਲ ਹਿੰਦ ਕਿਸਾਨ ਮਹਾਸਭਾ ਦੀ ਇਸ ਕੇਂਦਰੀ ਕਮੇਟੀ ਮੀਟਿੰਗ ਦੌਰਾਨ ਆਲ ਇੰਡੀਆ ਕਿਸਾਨ ਮਹਾਸਭਾ ਦੇ ਜਨਰਲ ਸਕੱਤਰ ਅਤੇ ਬਿਹਾਰ ਦੇ ਲੋਕ ਸਭਾ ਹਲਕਾ ਕਾਰਕਟ ਤੋਂ ਸੰਸਦ ਮੈਂਬਰ ਰਾਜ ਰਾਮ ਨੇ ਕਿਹਾ ਕਿ ਦੇਸ਼ ਦੀ ਜਨਤਾ ਨੇ ਕੇਂਦਰ ਸਰਕਾਰ ਨੂੰ ਪਹਿਲਾਂ ਨਾਲੋਂ ਕਮਜ਼ੋਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਅਤੇ ਪੰਜਾਬ ਵਿੱਚ ਹੋਏ ਵੱਡੇ ਰਾਜਨੀਤਕ ਬਦਲਾਅ ਵਿੱਚ ਕਿਸਾਨੀ ਅੰਦੋਲਨ ਦੀ ਅਹਿਮ ਭੂਮਿਕਾ ਰਹੀ ਹੈ।
ਬਿਹਾਰ ਦੇ ਹਲਕਾ ਆਰਾ ਤੋਂ ਸੰਸਦ ਮੈਂਬਰ ਸੁਦਾਮਾ ਪ੍ਰਸਾਦ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸੀਪੀਆਈ (ਐੱਮਐੱਲ) ਨੇ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਜਲ, ਜੰਗਲ ਅਤੇ ਜ਼ਮੀਨ ਕਿਸਾਨਾਂ ਤੇ ਆਦਿਵਾਸੀਆਂ ਹੱਥ ਸੀ, ਉਦੋਂ ਤੱਕ ਇਹ ਸਰੁੱਖਿਅਤ ਸੀ ਪਰ ਹੁਣ ਕਾਰਪੋਰੇਟਾਂ ਹੱਥ ਪਹੁੰਚਦਿਆਂ ਹੀ ਤਬਾਹੀ ਦਾ ਮੰਜ਼ਰ ਬਣ ਚੁੱਕੀ ਹੈ। ਸਭਾ ਦੇ ਕੌਮੀ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਐੱਮਐੱਸਪੀ ਕਾਨੂੰਨ ਬਣਾਉਣ ਦੀ ਮੰਗ ’ਤੇ ਜ਼ੋਰ ਦਿੱਤਾ। ਇਸ ਮੌਕੇ ਕੇਂਦਰੀ ਕਮੇਟੀ ਮੈਂਬਰ ਕਾਰਤਿਕਪਾਲ, ਪ੍ਰੇਮ ਸਿੰਘ ਗਹਿਲਾਵਤ, ਸੁਭਾਸ਼ ਕਾਕੁਸਤੇ, ਕੇਡੀ ਯਾਦਵ, ਮੰਜੂ ਪ੍ਰਕਾਸ਼, ਸ਼ਿਵ ਸਾਗਰ ਸ਼ਰਮਾ, ਅਰੁਣ ਸਿੰਘ ਅਤੇ ਹੋਰਾਂ ਨੇ ਸੰਬੋਧਨ ਕੀਤਾ। ਇਸ ਤੋਂ ਬਾਅਦ ਰਾਜਾ ਰਾਮ ਸਿੰਘ ਅਤੇ ਕਾਮਰੇਡ ਸੁਦਾਮਾ ਪ੍ਰਸਾਦ ਨੇ ਕਾਮਰੇਡ ਨਛੱਤਰ ਸਿੰਘ ਖੀਵਾ, ਸੁਖਦਰਸ਼ਨ ਸਿੰਘ ਨੱਤ, ਰੁਲਦੂ ਸਿੰਘ ਮਾਨਸਾ, ਗੁਰਮੀਤ ਸਿੰਘ ਨੰਦਗੜ੍ਹ ਅਤੇ ਬਿਹਾਰ ਔਰਤ ਕਮਿਸ਼ਨ ਦੀ ਮੈਂਬਰ ਸਾਬਕਾ ਵਿਧਾਇਕਾ ਮੰਜੂ ਪ੍ਰਕਾਸ਼ ਵਰਮਾ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਸਮਾਗਮ ਵਿੱਚ ਵੀ ਸ਼ਮੂਲੀਅਤ ਕੀਤੀ। ਇਸ ਦੌਰਾਨ ਸਦਾਮਾ ਪ੍ਰਸਾਦ ਨੇ ਕਿਹਾ ਕਿ ਉਨ੍ਹਾਂ ਨੂੰ ਸਿਰਫ਼ ਬਿਹਾਰ ਦਾ ਸੰਸਦ ਮੈਂਬਰ ਨਾ ਸਮਝਿਆ ਜਾਵੇ ਕਿਉਂਕਿ ਪੰਜਾਬ ਸਣੇ ਦੇਸ਼ ਭਰ ਦੇ ਜਮਹੂਰੀਅਤ ਪਸੰਦ ਅਤੇ ਸੰਘਰਸ਼ਸ਼ੀਲ ਮਜ਼ਦੂਰਾਂ, ਕਿਸਾਨਾਂ, ਔਰਤਾਂ, ਨੌਜਵਾਨਾਂ ਤੇ ਆਦਿਵਾਸੀਆਂ ਨੇ 20-20 ਰੁਪਏ ਦੇ ਚੰਦੇ ਰਾਹੀਂ ਉਨ੍ਹਾਂ ਦੀ ਚੋਣ ਮੁਹਿੰਮ ਵਿਚ ਯੋਗਦਾਨ ਪਾਇਆ ਹੈ।

Advertisement
Advertisement
Author Image

sukhwinder singh

View all posts

Advertisement