ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇਮਰਾਨ ਨੂੰ 19 ਕਰੋੜ ਪੌਂਡ ਦੇ ਭ੍ਰਿਸ਼ਟਾਚਾਰ ਮਾਮਲੇ ’ਚ ਜ਼ਮਾਨਤ

07:19 AM May 16, 2024 IST

ਇਸਲਾਮਾਬਾਦ, 15 ਮਈ
ਪਾਕਿਸਤਾਨ ਦੇ ਇਸਲਾਮਾਬਾਦ ਹਾਈ ਕੋਰਟ ਨੇ ਅੱਜ 19 ਕਰੋੜ ਪੌਂਡ ਦੇ ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖਾਨ ਨੂੰ ਜ਼ਮਾਨਤ ਦੇ ਦਿੱਤੀ ਹੈ। ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਤੇ ਉਨ੍ਹਾਂ ਦੀ ਪਤਨੀ ’ਤੇ ਰੀਅਲ ਅਸਟੇਟ ਦੇ ਇੱਕ ਵੱਡੇ ਕਾਰੋਬਾਰੀ ਵਿਅਕਤੀ ਤੋਂ ਰਿਸ਼ਵਤ ਦੇ ਰੂਪ ’ਚ ਅਰਬਾਂ ਰੁਪਏ ਦੀ ਜ਼ਮੀਨ ਲੈਣ ਦਾ ਦੋਸ਼ ਹੈ। ਇਸਲਾਮਾਬਾਦ ਹਾਈ ਕੋਰਟ ਦੇ ਦੋ ਜੱਜਾਂ ਦੇ ਬੈਂਚ ਨੇ ਬਹਿਸ ਪੂਰੀ ਹੋਣ ਮਗਰੋਂ ਬੀਤੇ ਦਿਨ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਅਦਾਲਤ ਨੇ ਅੱਜ ਖਾਨ ਨੂੰ ਜ਼ਮਾਨਤ ਲਈ 10 ਲੱਖ ਦਾ ਮੁਚੱਲਕਾ ਦਾਖਲ ਕਰਨ ਲਈ ਕਿਹਾ। ਅਦਾਲਤ ਦੇ ਇਸ ਫ਼ੈਸਲੇ ਨਾਲ ਹਾਲਾਂਕਿ ਸਾਬਕਾ ਪ੍ਰਧਾਨ ਮੰਤਰੀ ਦੀ ਅਡਿਆਲਾ ਜੇਲ੍ਹ ਤੋਂ ਰਿਹਾਈ ਹੋਣ ਜਾਂ ਨਾ ਹੋਣ ’ਤੇ ਕੋਈ ਖਾਸ ਫਰਕ ਨਹੀਂ ਪਵੇਗਾ ਕਿਉਂਕਿ ਗੁਪਤ ਦਸਤਾਵੇਜ਼ਾਂ ਤੇ ਇੱਦਤ ਮਾਮਲਿਆਂ ’ਚ ਉਨ੍ਹਾਂ ਦੀ ਸਜ਼ਾ ਫਿਲਹਾਲ ਮੁਅੱਤਲ ਕੀਤੀ ਹੋਈ ਹੈ।
ਇਸੇ ਦੌਰਾਨ ਪਾਕਿਸਤਾਨ ਦੀ ਇੱਕ ਇਹਤਸਾਬ ਅਦਾਲਤ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ 19 ਕਰੋੜ ਪੌਂਡ ਦੇ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਤੱਕ ਮੁਲਤਵੀ ਕਰ ਦਿੱਤੀ ਹੈ। ਅਦਾਲਤ ਨੇ ਇਹ ਸੁਣਵਾਈ ਉੱਚ ਸੁਰੱਖਿਆ ਵਾਲੀ ਅਡਿਆਲਾ ਜੇਲ੍ਹ ਜਿੱਥੇ ਇਮਰਾਨ ਖ਼ਾਨ ਬੰਦ ਹਨ, ਵਿੱਚ ‘ਸੁਰੱਖਿਆ ਖ਼ਦਸ਼ਿਆਂ’ ਦਾ ਹਵਾਲਾ ਦਿੰਦਿਆਂ ਮੁਲਤਵੀ ਕੀਤੀ ਹੈ। ਮੀਡੀਆ ਦੀਆਂ ਖ਼ਬਰਾਂ ’ਚ ਇਹ ਜਾਣਕਾਰੀ ਦਿੱਤੀ ਗਈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਦੇ ਬਾਨੀ ਇਮਰਾਨ ਖ਼ਾਨ (71) ਪਿਛਲੇ ਸਾਲ ਅਗਸਤ ਮਹੀਨੇ ਤੋਂ ਰਾਵਲਪਿੰਡੀ ਦੀ ਉੱਚ ਸੁਰੱਖਿਆ ਵਾਲੀ ਜੇਲ੍ਹ ਵਿੱਚ ਬੰਦ ਹਨ। ਅਖ਼ਬਾਰ ‘ਦਿ ਐਕਸਪ੍ਰੈੱਸ ਟ੍ਰਿਬਿਊਨ’ ਦੀ ਖ਼ਬਰ ਮੁਤਾਬਕ ਇਸਲਾਮਾਬਾਦ ਇਹਤਸਾਬ ਅਦਾਲਤ ਨੇ ‘ਸੁਰੱਖਿਆ ਚਿੰਤਾਵਾਂ’ ਦੇ ਮੱਦੇਨਜ਼ਰ ਅਡਿਆਲਾ ਜੇਲ੍ਹ ਦੇ ਸੁਪਰਡੈਂਟ ਦੀ ਇਮਰਾਨ ਖ਼ਾਨ ਖ਼ਿਲਾਫ਼ ਕੇਸ ਦੀ ਸੁਣਵਾਈ ਮੁਲਤਵੀ ਕਰਨ ਸਬੰਧੀ ਅਰਜ਼ੀ ਮਨਜ਼ੂਰ ਕਰ ਲਈ। ਖ਼ਬਰ ਮੁਤਾਬਕ ਅਦਾਲਤ ਨੇ ਕੇਸ ਦੀ ਸੁਣਵਾਈ 17 ਮਈ ਤੱਕ ਮੁਲਤਵੀ ਕਰ ਦਿੱਤੀ ਹੈ। ਜੇਲ੍ਹ ਸੁਪਰਡੈਂਟ ਨੇ ਆਪਣੀ ਅਰਜ਼ੀ ਵਿੱਚ ਪੰਜਾਬ ਗ੍ਰਹਿ ਵਿਭਾਗ ਵੱਲੋਂ ਪਾਬੰਦੀਸ਼ੁਦਾ ਸੰਗਠਨਾਂ ਤੋਂ ਪੰਜਾਬ ਸਥਿਤ ਜੇਲ੍ਹਾਂ ਨੂੰ ਖ਼ਤਰੇ ਦੀਆਂ ਚਿਤਾਵਨੀਆਂ ਸਬੰਧੀ ਰਿਪੋਰਟਾਂ ਦਾ ਹਵਾਲਾ ਦਿੱਤਾ ਹੈ। ਅਧਿਕਾਰੀ ਨੇ ਕਿਹਾ ਕਿ ਅਡਿਆਲਾ ਜੇਲ੍ਹ ਸੂਬੇ ’ਚ ਸਭ ਤੋਂ ਸੰਵੇਦਨਸ਼ੀਲ ਜੇਲ੍ਹ ਹੈ ਅਤੇ ਇੱਥੇ 7000 ਤੋਂ ਵੱਧ ਕੈਦੀ ਬੰਦ ਹਨ, ਜਿਨ੍ਹਾਂ ਵਿੱਚ ਸੰਗੀਨ ਜੁਰਮਾਂ ਵਾਲੇ ਕੈਦੀ ਵੀ ਸ਼ਾਮਲ ਹਨ। ਅਰਜ਼ੀ ਵਿੱਚ ਕਿਹਾ ਗਿਆ ਕਿ ਮੀਆਂਵਾਲੀ, ਡੇਰਾ ਗਾਜ਼ੀ ਖ਼ਾਨ, ਰਾਵਲਪਿੰਡੀ (ਅਡਿਆਲਾ) ਅਤੇ ਅਟਕ ਜੇਲ੍ਹਾਂ ਦੀ ਸੁਰੱਖਿਆ ਸਬੰਧੀ ਵੀ ਧਮਕੀਆਂ ਮਿਲੀਆਂ ਹਨ। -ਪੀਟੀਆਈ

Advertisement

Advertisement