ਇਮਰਾਨ ਨੇ ਪਤਨੀ ਬੁਸ਼ਰਾ ਨੂੰ ਜ਼ਹਿਰ ਦਿੱਤੇ ਜਾਣ ਦਾ ਕੀਤਾ ਦਾਅਵਾ
07:42 AM Apr 03, 2024 IST
Advertisement
ਇਸਲਾਮਾਬਾਦ, 2 ਅਪਰੈਲ
ਜੇਲ੍ਹ ’ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਇੱਥੇ ਉਨ੍ਹਾਂ ਦੀ ਨਿੱਜੀ ਰਿਹਾਇਸ਼ ’ਤੇ ਬਣਾਈ ਗਈ ਸਬ-ਜੇਲ੍ਹ ’ਚ ਕੈਦ ਦੌਰਾਨ ਜ਼ਹਿਰ ਦਿੱਤਾ ਗਿਆ ਹੈ। ਇਮਰਾਨ ਨੇ ਕਿਹਾ ਕਿ ਜੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਪਹੁੰਚਦਾ ਹੈ ਤਾਂ ਇਸ ਲਈ ਫੌਜ ਮੁਖੀ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਆਗੂ ਨੇ ਅਦਿਆਲਾ ਜੇਲ੍ਹ ਵਿੱਚ ਤੋਸ਼ਾਖਾਨਾ ਮਾਮਲੇ ਦੀ ਸੁਣਵਾਈ ਦੌਰਾਨ ਜੱਜ ਨਾਸਿਰ ਜਾਵੇਦ ਰਾਣਾ ਨੂੰ ਸੂਚਿਤ ਕੀਤਾ ਕਿ ਉਸ ਦੀ ਪਤਨੀ ਨੂੰ ਜ਼ਹਿਰ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ‘ਉਸ ਦੀ ਚਮੜੀ ਅਤੇ ਜੀਭ ’ਤੇ ਨਿਸ਼ਾਨ ਦੇਖੇ ਜਾ ਸਕਦੇ ਹਨ।’’ ਸੁਣਵਾਈ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਬੁਸ਼ਰਾ ਨੇ ਕਿਹਾ ਕਿ ਉਸ ਨੂੰ ‘ਟੌਇਲਟ ਕਲੀਨਰ’ ਰਾਹੀਂ ਜ਼ਹਿਰ ਦਿੱਤਾ ਗਿਆ ਹੈ। -ਪੀਟੀਆਈ
Advertisement
Advertisement
Advertisement