ਇਮਰਾਨ ਖਾਨ ਵੱਲੋਂ ਜ਼ਮਾਨਤ ਲਈ ਲਾਹੌਰ ਹਾਈ ਕੋਰਟ ’ਚ ਅਰਜ਼ੀ ਦਾਇਰ
06:40 AM Jan 13, 2025 IST
Advertisement
ਲਾਹੌਰ, 12 ਜਨਵਰੀ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਲਾਹੌਰ ਹਾਈ ਕੋਰਟ ’ਚ ਇੱਕ ਪਟੀਸ਼ਨ ਦਾਇਰ ਕਰਕੇ ਨੌਂ ਮਈ ਦੀ ਹਿੰਸਾ ਨਾਲ ਜੁੜੇ ਅੱਠ ਮਾਮਲਿਆਂ ’ਚ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ। ਜੇਲ੍ਹ ’ਚ ਬੰਦ ਖਾਨ (72) ਨੇ ਆਪਣੀ ਪਟੀਸ਼ਨ ’ਚ ਦਲੀਲ ਦਿੱਤੀ ਹੈ ਕਿ ਉਹ ਘਟਨਾਵਾਂ ਸਮੇਂ ਇਸਲਾਮਾਬਾਦ ’ਚ ਕੌਮੀ ਜਵਾਬਦੇਹੀ ਬਿਊਰੋ ਦੀ ਹਿਰਾਸਤ ਵਿੱਚ ਸਨ ਅਤੇ ਉਨ੍ਹਾਂ ਨੂੰ ਰੰਜਿਸ਼ ਤਹਿਤ ਫਸਾਇਆ ਗਿਆ ਹੈ। ਖਾਨ ਨੇ ਕਿਹਾ ਕਿ ਉਹ ਪਿਛਲੇ ਦੋ ਸਾਲਾਂ ਤੋਂ ਇਨ੍ਹਾਂ ਮਾਮਲਿਆਂ ਨਾਲ ਸਬੰਧਤ ਕਾਨੂੰਨੀ ਕਾਰਵਾਈਆਂ ਦਾ ਸਾਹਮਣਾ ਕਰ ਰਹੇ ਹਨ। ਖਾਨ ਨੇ ਅਦਾਲਤ ਨੂੰ ਅਗਾਊਂ ਜ਼ਮਾਨਤ ਦੇਣ ਦੀ ਮੰਗ ਕੀਤੀ ਹੈ। -ਪੀਟੀਆਈ
Advertisement
Advertisement