ਇਮਰਾਨ ਖ਼ਾਨ ਨੋਬੇਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ
07:20 AM Apr 01, 2025 IST
ਇਸਲਾਮਾਬਾਦ: ਜੇਲ੍ਹ ’ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਮੁਲਕ ’ਚ ਮਨੁੱਖੀ ਹੱਕਾਂ ਅਤੇ ਜਮਹੂਰੀਅਤ ਲਈ ਕੀਤੀਆਂ ਗਈਆਂ ਕੋਸ਼ਿਸ਼ਾਂ ਲਈ ਨੋਬੇਲ ਸ਼ਾਂਤੀ ਪੁਰਸਕਾਰ ਵਾਸਤੇ ਨਾਮਜ਼ਦ ਕੀਤਾ ਗਿਆ ਹੈ। ਪਿਛਲੇ ਸਾਲ ਦਸੰਬਰ ’ਚ ਬਣੇ ਅਤੇ ਨੌਰਵੇ ਦੀ ਸਿਆਸੀ ਧਿਰ ‘ਪਾਰਟੀਏਟ ਸੈਂਟਰਮ’ ਨਾਲ ਜੁੜੇ ਗਰੁੱਪ ‘ਪਾਕਿਸਤਾਨ ਵਰਲਡ ਐਲਾਇੰਸ’ ਨੇ ਇਸ ਦਾ ਐਲਾਨ ਕੀਤਾ ਹੈ। ਪਾਰਟੀਏਟ ਸੈਂਟਰਮ ਨੇ ਐਤਵਾਰ ਨੂੰ ‘ਐਕਸ’ ’ਤੇ ਕਿਹਾ, ‘‘ਸਾਨੂੰ ਪਾਰਟੀਏਟ ਸੈਂਟਰਮ ਵੱਲੋਂ ਇਹ ਐਲਾਨ ਕਰਦਿਆਂ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਅਸੀਂ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਨੋਬੇਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕੀਤਾ ਹੈ।’’ -ਪੀਟੀਆਈ
Advertisement
Advertisement