ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਇਮਰਾਨ ਵੱਲੋਂ ਨੌਂ ਮਈ ਦੇ ਦੰਗਿਆਂ ਲਈ ਮੁਆਫੀ ਮੰਗਣ ਤੋਂ ਇਨਕਾਰ

07:09 AM May 10, 2024 IST

ਇਸਲਾਮਾਬਾਦ: ਜੇਲ੍ਹ ’ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪਿਛਲੇ ਸਾਲ ਨੌਂ ਮਈ ਨੂੰ ਹੋਏ ਦੰਗਿਆਂ ਲਈ ਮੁਆਫੀ ਮੰਗਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਇੱਕ ਦਿਨ ਪਹਿਲਾਂ ਫੌਜੀ ਸ਼ਾਸਨ ਨੇ ਉਨ੍ਹਾਂ ਦੀ ਪਾਰਟੀ ਨਾਲ ਉਦੋਂ ਤੱਕ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਜਦੋਂ ਤੱਕ ਖਾਨ ਇਨ੍ਹਾਂ ਦੰਗਿਆਂ ਲਈ ਜਨਤਕ ਤੌਰ ’ਤੇ ਮੁਆਫੀ ਨਹੀਂ ਮੰਗਦੇ। ਮੀਡੀਆ ਰਿਪੋਰਟਾਂ ਅਨੁਸਾਰ ਬੀਤੇ ਦਿਨ 19 ਕਰੋੜ ਪੌਂਡ ਦੇ ਅਲ ਕਾਦਿਰ ਭ੍ਰਿਸ਼ਟਾਚਾਰ ਮਾਮਲੇ ’ਚ ਅਦਾਲਤ ਵਿੱਚ ਪੇਸ਼ ਹੋਣ ਮਗਰੋਂ ਇਮਰਾਨ ਨੇ ਮੀਡੀਆ ਕਰਮੀਆਂ ਨੂੰ ਕਿਹਾ ਕਿ ਉਹ 2014 ’ਚ ਆਪਣੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ (ਪੀਟੀਆਈ) ਵੱਲੋਂ ਕੀਤੇ ਗਏ ਧਰਨੇ-ਪ੍ਰਦਰਸ਼ਨ ਦੀ ਜਾਂਚ ਦਾ ਸਾਹਮਣਾ ਕਰਨ ਲਈ ਵੀ ਤਿਆਰ ਹਨ। -ਪੀਟੀਆਈ

Advertisement

Advertisement
Advertisement