For the best experience, open
https://m.punjabitribuneonline.com
on your mobile browser.
Advertisement

ਪਾਕਿ ਦੀ ਤਰੱਕੀ ਲਈ ਇਮਰਾਨ ਨੂੰ ਪੰਜ ਸਾਲ ਜੇਲ੍ਹ ’ਚ ਰੱਖਿਆ ਜਾਵੇ: ਅਹਿਸਾਨ ਇਕਬਾਲ

08:32 AM Jun 17, 2024 IST
ਪਾਕਿ ਦੀ ਤਰੱਕੀ ਲਈ ਇਮਰਾਨ ਨੂੰ ਪੰਜ ਸਾਲ ਜੇਲ੍ਹ ’ਚ ਰੱਖਿਆ ਜਾਵੇ  ਅਹਿਸਾਨ ਇਕਬਾਲ
ਇਮਰਾਨ ਖਾਨ, ਅਹਿਸਾਨ ਇਕਬਾਲ
Advertisement

ਲਾਹੌਰ, 16 ਜੂਨ
ਪਾਕਿਸਤਾਨ ਦੇ ਯੋਜਨਾ ਤੇ ਵਿਕਾਸ ਮੰਤਰੀ ਅਹਿਸਾਨ ਇਕਬਾਲ ਨੇ ਦਾਅਵਾ ਕਿ ਦੇਸ਼ ਦੇ ਲੋਕਾਂ ਦਾ ਮੰਨਣਾ ਹੈ ਕਿ ਮੁਲਕ ਦੀ ਆਰਥਿਕ ਸਥਿਰਤਾ ਲਈ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ 2029 ਤੱਕ ਕੈਦ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਚਿੰਤਾ ਜਤਾਈ ਕਿ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਸੰਸਥਾਪਕ ਇਮਰਾਨ (71) ਦੀ ਰਿਹਾਈ ਕਾਰਨ ਰੋਸ ਮੁਜ਼ਾਹਰੇ ਮੁੜ ਸ਼ੁਰੂ ਹੋਣ ਤੇ ਬਦਅਮਨੀ ਫੈਲਣ ਦਾ ਖਦਸ਼ਾ ਹੈ ਜਿਸ ਨੂੰ ਮੁਲਕ ਸਹਿਣ ਨਹੀਂ ਕਰ ਸਕਦਾ।
ਪਾਕਿਸਤਾਨ ਮੁਸਲਿਮ ਲੀਗ (ਐੱਨ) ਦੇ ਜਨਰਲ ਸਕੱਤਰ ਇਕਬਾਲ ਨੇ ਸ਼ਨਿਚਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਲੋਕ ਸਾਡੇ ਕੋਲ ਆਉਂਦੇ ਹਨ ਅਤੇ ਕਹਿੰਦੇ ਹਨ ਕਿ ਜੇਕਰ ਪਾਕਿਸਤਾਨ ਨੇ ਤਰੱਕੀ ਕਰਨੀ ਹੈ ਤਾਂ ਇਮਰਾਨ ਖ਼ਾਨ ਨੂੰ ਪੰਜ ਸਾਲ ਜੇਲ੍ਹ ਵਿੱਚ ਰੱਖਣਾ ਪਵੇਗਾ।’’ ਦੱਸਣਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਵੱਖ-ਵੱਖ ਮਾਮਲਿਆਂ ਵਿੱਚ ਪਿਛਲੇ ਸਾਲ ਅਗਸਤ ਮਹੀਨੇ ਤੋਂ ਜੇਲ੍ਹ ਵਿੱਚ ਬੰਦ ਹਨ। ਇਕਬਾਲ ਨੇ ਕਿਹਾ ਕਿ ਇਮਰਾਨ ਖ਼ਾਨ ਇੱਕ ‘ਗੁੱਸੇਖੋਰ ਵਿਅਕਤੀ’ ਹੈ। -ਪੀਟੀਆਈ

Advertisement

Advertisement
Advertisement
Author Image

Advertisement