ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਠਿੰਡਾ ਵਿੱਚ ਐੱਸਐੱਸਪੀ ਦੀ ਗੇਂਦ ’ਤੇ ਏਡੀਜੀਪੀ ਨੇ ਜੜਿਆ ਚੌਕਾ

08:52 AM Jun 23, 2024 IST
ਬਠਿੰਡਾ ਵਿੱਚ ਕ੍ਰਿਕਟ ਮੈਚ ਖੇਡਦੇ ਹੋਏ ਸੀਨੀਅਰ ਪੁਲੀਸ ਅਧਿਕਾਰੀ।

ਸ਼ਗਨ ਕਟਾਰੀਆ
ਬਠਿੰਡਾ, 22 ਜੂਨ
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਪੰਜਾਬ ਪੁਲੀਸ ਵੱਲੋਂ ਇਥੇ ਸਟੇਡੀਅਮ ਵਿੱਚ ਕ੍ਰਿਕਟ ਲੀਗ ਕਰਵਾਈ ਜਾ ਰਹੀ ਹੈ। ਲੀਗ ਦੀ ਸ਼ੁਰੂਆਤ ਬਠਿੰਡਾ ਰੇਂਜ ਦੇ ਏਡੀਜੀਪੀ ਸੁਰਿੰਦਰਪਾਲ ਸਿੰਘ ਪਰਮਾਰ ਅਤੇ ਐੱਸਐੱਸਪੀ ਬਠਿੰਡਾ ਦੀਪਕ ਪਾਰੀਕ ਵੱਲੋਂ ਸਾਂਝੇ ਤੌਰ ’ਤੇ ਕਰਵਾਈ ਗਈ। ਮੈਚ ਦੀ ਸ਼ੁਰੂਆਤ ਤੋਂ ਪਹਿਲਾਂ ਖਿਡਾਰੀਆਂ ਅਤੇ ਦਰਸ਼ਕਾਂ ਨੂੰ ਨਸ਼ਿਆਂ ਖ਼ਿਲਾਫ਼ ਸਹੁੰ ਚੁਕਵਾਈ ਗਈ। ਇਸ ਤੋਂ ਬਾਅਦ ਏਡੀਜੀਪੀ ਪਰਮਾਰ ਨੇ ਬੱਲੇਬਾਜ਼ੀ ਅਤੇ ਐੱਸਐੱਸਪੀ ਨੇ ਗੇਂਦਬਾਜ਼ੀ ਕਰਕੇ ਲੀਗ ਦਾ ਉਦਘਾਟਨ ਕੀਤਾ ਅਤੇ ਏਡੀਜੀਪੀ ਪਰਮਾਰ ਨੇ ਐੱਸਐੱਸਪੀ ਦੀ ਗੇਂਦ ’ਤੇ ਚੌਕਾ ਮਾਰਿਆ। ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਆਮ ਲੋਕ ਨਸ਼ੇ ਨੂੰ ਰੋਕਣ ਲਈ ਪੁਲੀਸ ਦਾ ਸਹਿਯੋਗ ਕਰਨ ਅਤੇ ਨਸ਼ਿਆਂ ਵਿਰੁੱਧ ਇਹ ਜੰਗ ਪੰਜਾਬ ਵਿੱਚੋਂ ਨਸ਼ਾ ਖਤਮ ਹੋਣ ਤਕ ਜਾਰੀ ਰਹੇਗੀ।
ਐੱਸਐੱਸਪੀ ਨੇ ਦੱਸਿਆ ਕਿ ਇਹ ਲੀਗ 21 ਤੋਂ 23 ਜੂਨ ਤੱਕ ਸ਼ਾਮ 6 ਤੋਂ ਰਾਤ 11 ਵਜੇ ਤੱਕ ਚੱਲਦੀ ਰਹੇਗੀ। ਉਨ੍ਹਾਂ ਦੱਸਿਆ ਕਿ ਮੁਕਾਬਲੇ ’ਚ ਭਾਗ ਲੈਣ ਲਈ ਕੁੱਲ 131 ਟੀਮਾਂ ਵੱਲੋਂ ਆਨ-ਲਾਈਨ ਰਜਿਸਟ੍ਰੇਸ਼ਨ ਕਰਵਾਈ ਗਈ। ਇਨ੍ਹਾਂ ਵਿੱਚੋਂ 16 ਟੀਮਾਂ ਦੀ ਚੋਣ ਮੀਡੀਆ ਅਤੇ ਆਮ ਲੋਕਾਂ ਦੀ ਹਾਜ਼ਰੀ ਵਿਚ ਕੀਤੀ ਗਈ। ਖੇਡ ਦੇ ਪਹਿਲੇ ਦਿਨ 4 ਟੀਮਾਂ ਨੂੰ ਰਿਜ਼ਰਵ ਰੱਖਿਆ ਗਿਆ ਸੀ, ਜਿਸ ਵਿਚ 8 ਟੀਮਾਂ ਨੇ ਇਕ ਦੂਜੇ ਨਾਲ ਮੁਕਾਬਲਾ ਕੀਤਾ। ਉਨ੍ਹਾਂ ਦੱਸਿਆ ਕਿ ਲੀਗ ਦੌਰਾਨ ਪ੍ਰਸਿੱਧ ਪੰਜਾਬੀ ਗਾਇਕਾਂ ਵੱਲੋਂ ਨਸ਼ਾ ਵਿਰੋਧੀ ਗੀਤ ਪੇਸ਼ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਜੇਤੂ ਟੀਮ ਨੂੰ 11 ਹਜ਼ਾਰ ਰੁਪਏ ਨਕਦ, ਟਰਾਫ਼ੀ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ।

Advertisement

Advertisement