For the best experience, open
https://m.punjabitribuneonline.com
on your mobile browser.
Advertisement

ਬਠਿੰਡਾ ਵਿੱਚ ਨੌਜਵਾਨ ਨੇ ਪੱਖੇ ਨਾਲ ਲਟਕ ਕੇ ਫਾਹਾ ਲਿਆ

11:08 AM May 20, 2024 IST
ਬਠਿੰਡਾ ਵਿੱਚ ਨੌਜਵਾਨ ਨੇ ਪੱਖੇ ਨਾਲ ਲਟਕ ਕੇ ਫਾਹਾ ਲਿਆ
Advertisement

ਪੱਤਰ ਪ੍ਰੇਰਕ
ਬਠਿੰਡਾ, 19 ਮਈ
ਸਥਾਨਕ ਧੋਬੀਆਣਾ ਰੋਡ ’ਤੇ ਇੱਕ ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਮੈਂਬਰ ਰਾਜਿੰਦਰ ਕੁਮਾਰ, ਸੰਦੀਪ ਗਿੱਲ ਅਤੇ ਵਿੱਕੀ ਕੁਮਾਰ ਮੌਕੇ ’ਤੇ ਪੁੱਜੇ। ਟੀਮ ਵੱਲੋਂ ਪੁਲੀਸ ਦੀ ਹਾਜ਼ਰੀ ਵਿੱਚ ਲਾਸ਼ ਨੂੰ ਥੱਲੇ ਉਤਾਰਿਆ ਗਿਆ। ਥਾਣਾ ਸਿਵਲ ਲਾਈਨ ਦੀ ਪੁਲੀਸ ਵੱਲੋਂ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ। ਮ੍ਰਿਤਕ ਨੌਜਵਾਨ ਦੀ ਸ਼ਨਾਖ਼ਤ ਜੀਵਨ ਸਿੰਘ (23) ਪੁੱਤਰ ਗੁਰਦਿੱਤਾ ਸਿੰਘ ਵਾਸੀ ਕਰਾਈ ਵਾਲਾ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

Advertisement

Advertisement
Author Image

sukhwinder singh

View all posts

Advertisement
Advertisement
×