ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿਹਾਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 25 ਹੋੋਈ

03:59 PM Oct 17, 2024 IST
ਕਥਿਤ ਤੌਰ ’ਤੇ ਜ਼ਹਿਰੀਲੀ ਸ਼ਰਾਬ ਪੀਣ ਤੋਂ ਬਾਅਦ ਹਸਪਤਾਲ ਵਿਚ ਭਰਤੀ ਵਿਅਕਤੀ। ਫੋਟੋ ਪੀਟੀਆਈ

ਸੀਵਾਨ/ਸਾਰਨ, 17 ਅਕਤੂਬਰ
ਬਿਹਾਰ ਦੇ ਸੀਵਾਨ ਅਤੇ ਸਾਰਨ ਜ਼ਿਲ੍ਹਿਆਂ ਵਿੱਚ ਕਥਿਤ ਤੌਰ ’ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ 25 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਉੱਧਰ, ਇਸ ਸਬੰਧੀ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸਬੰਧਤ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਖ਼ਬਰ ਲਿਖੇ ਜਾਣ ਤੱਕ ਪੁਲੀਸ ਨੇ ਇਸ ਸਬੰਧੀ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

Advertisement

ਸਾਰਨ ਰੇਂਜ ਦੇ ਡੀਆਈਜੀ ਨੀਲੇਸ਼ ਕੁਮਾਰ ਨੇ ਪੀਟੀਆਈ ਨੂੰ ਦੱਸਿਆ ਕਿ ਸੀਵਾਨ ਜ਼ਿਲ੍ਹੇ ਵਿੱਚ ਮੱਘਰ ਅਤੇ ਔਰੀਆ ਪੰਚਾਇਤਾਂ ਵਿੱਚ ਹੁਣ ਤੱਕ 20 ਲੋਕਾਂ ਦੀ ਸ਼ੱਕੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਹੋ ਚੁੱਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਰਨ ਜ਼ਿਲ੍ਹੇ ਦੇ ਮਸ਼ਰਖ ਥਾਣੇ ਦੇ ਅਧਿਕਾਰ ਖੇਤਰ ਅਧੀਨ ਇਬਰਾਹਿਮਪੁਰ ਖੇਤਰ ਵਿੱਚ ਪੰਜ ਲੋਕਾਂ ਦੀ ਵੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਹਾਲਾਂਕਿ, ਸਥਾਨਕ ਲੋਕਾਂ ਨੇ ਦਾਅਵਾ ਕੀਤਾ ਕਿ ਚਾਰੋਂ ਜਣਿਆਂ ਨੇ ਸ਼ਰਾਬ ਪੀਣ ਕਾਰਨ ਆਪਣੀ ਜਾਨ ਗੁਆ ​​ਦਿੱਤੀ।
ਸਥਾਨਕ ਪੁਲੀਸ ਅਧਿਕਾਰੀਆਂ ਦੇ ਅਨੁਸਾਰ ਦੋਵਾਂ ਜ਼ਿਲ੍ਹਿਆਂ ਦੇ 25 ਤੋਂ ਵੱਧ ਲੋਕ ਸੀਵਾਨ, ਸਾਰਨ ਅਤੇ ਪਟਨਾ ਜ਼ਿਲ੍ਹਿਆਂ ਦੇ ਵੱਖ-ਵੱਖ ਹਸਪਤਾਲਾਂ ਵਿੱਚ ਗੰਭੀਰ ਹਾਲਤ ਵਿਚ ਦਾਖ਼ਲ ਹਨ।
ਸਾਰਨ ਜ਼ਿਲ੍ਹਾ ਪ੍ਰਸ਼ਾਸਨ ਨੇ ਵੀਰਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ ਹੈ ਕਿ ਸਾਰਨ ਜ਼ਿਲ੍ਹੇ ਦੇ ਘੱਟੋ-ਘੱਟ ਸੱਤ ਲੋਕਾਂ ਨੂੰ ਬਿਹਤਰ ਇਲਾਜ ਲਈ ਪਟਨਾ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ। ਡੀਆਈਜੀ ਨੇ ਕਿਹਾ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਮਿਲਣ ਤੋਂ ਬਾਅਦ ਹੀ ਲੱਗ ਸਕੇਗਾ।
ਮੱਘਰ ਅਤੇ ਔੜੀਆ ਪਿੰਡਾਂ ਦੇ ਲੋਕਾਂ ਨੇ ਦੋਸ਼ ਲਾਇਆ ਕਿ ਮੰਗਲਵਾਰ ਰਾਤ ਨੂੰ ਨਕਲੀ ਸ਼ਰਾਬ ਪੀਣ ਨਾਲ ਪੀੜਤ ਬਿਮਾਰ ਹੋ ਗਏ ਸਨ। ਅਧਿਕਾਰੀਆਂ ਨੇ ਮ੍ਰਿਤਕਾਂ ਅਤੇ ਇਲਾਜ ਅਧੀਨ ਵਿਅਕਤੀਆਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਹੈ।

ਇਕ ਹੋਰ ਸੀਨੀਅਰ ਅਧਿਕਾਰੀ ਨੇ ਵੀਰਵਾਰ ਨੂੰ ਦੱਸਿਆ ਕਿ ਦੋਵਾਂ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨੇ ਇਸ ਘਟਨਾ ਤੋਂ ਬਾਅਦ ਮੱਘਰ, ਔਰੀਆ ਅਤੇ ਇਬਰਾਹਿਮਪੁਰ ਖੇਤਰਾਂ ਦੇ ਤਿੰਨ ਚੌਕੀਦਾਰਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਕ ਹੋਰ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਘੱਟੋ-ਘੱਟ ਪੰਜ ਪੁਲੀਸ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।
ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਅਨੁਸਾਰ ਮੁੱਖ ਮੰਤਰੀ ਨੇ ਬਿਹਾਰ ਪੁਲੀਸ ਦੇ ਡੀਜੀਪੀ ਨੂੰ ਨਿੱਜੀ ਤੌਰ ’ਤੇ ਸਥਿਤੀ ਦੀ ਨਿਗਰਾਨੀ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਅਪਰਾਧ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

Advertisement

ਉਧਰ, ਇਸ ਘਟਨਾ ’ਤੇ ਟਿੱਪਣੀ ਕਰਦੇ ਹੋਏ ਰਾਸ਼ਟਰੀ ਜਨਤਾ ਦਲ ਦੇ ਆਗੂ ਤੇਜਸਵੀ ਯਾਦਵ ਨੇ ‘ਐਕਸ’ ’ਤੇ ਪਾਈ ਇਕ ਪੋਸਟ ’ਚ ਲਿਖਿਆ, ''ਜ਼ਹਿਰੀਲੀ ਸ਼ਰਾਬ ਪੀਣ ਕਾਰਨ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ...ਦਰਜ਼ਨਾਂ ਲੋਕਾਂ ਦੀਆਂ ਅੱਖਾਂ ਦੀ ਰੌਸ਼ਨੀ ਚਲੀ ਗਈ ਹੈ। ਬਿਹਾਰ ’ਚ ਸ਼ਰਾਬ ਦੇ ਕਾਰੋਬਾਰ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ ਪਰ ਗੱਠਜੋੜ ਕਾਰਨ ਸੱਤਾਧਾਰੀ ਪਾਰਟੀ ਦੇ ਨੇਤਾਵਾਂ, ਪੁਲੀਸ ਅਤੇ ਮਾਫੀਆ ਵਿਚਾਲੇ ਰਾਜ ਵਿੱਚ ਹਰ ਜਗ੍ਹਾ ਸ਼ਰਾਬ ਉਪਲਬਧ ਹੈ।’’ ਉਨ੍ਹਾਂ ਕਿਹਾ ਕਿ ਐਨੇ ਲੋਕਾਂ ਦੀ ਮੌਤ ਹੋ ਗਈ ਪਰ ਮੁੱਖ ਮੰਤਰੀ ਨੇ ਦੁੱਖ ਦਾ ਪ੍ਰਗਟਾਵਾ ਵੀ ਨਹੀਂ ਕੀਤਾ। -ਪੀਟੀਆਈ

 

Advertisement