ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੰਗ ਦੀ ਸਥਿਤੀ ’ਚ ਉੱਤਰੀ ਕੋਰੀਆ ਤੇ ਰੂਸ ਕਰਨਗੇ ਇਕ-ਦੂਜੇ ਦੀ ਤੁਰੰਤ ਮਦਦ

12:02 PM Jun 20, 2024 IST

ਸਿਓਲ, 20 ਜੂਨ
ਰੂਸ ਅਤੇ ਉੱਤਰੀ ਕੋਰੀਆ ਦੇ ਨੇਤਾਵਾਂ ਵਿਚਾਲੇ ਹੋਏ ਨਵੇਂ ਸਮਝੌਤੇ ਤਹਿਤ ਦੋਵੇਂ ਦੇਸ਼ ਹਮਲੇ ਦੀ ਸਥਿਤੀ 'ਚ ਇਕ-ਦੂਜੇ ਨੂੰ ਤੁਰੰਤ ਫੌਜੀ ਸਹਾਇਤਾ ਪ੍ਰਦਾਨ ਕਰਨ ਲਈ ਸਾਰੇ ਸਾਧਨਾਂ ਦੀ ਵਰਤੋਂ ਕਰਨਗੇ। ਦੇਸ਼ ਦੇ ਨੇਤਾ ਕਿਮ ਜੋਂਗ ਉਨ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਵਿਚਾਲੇ ਬੁੱਧਵਾਰ ਨੂੰ ਹੋਏ ਵਿਆਪਕ ਰਣਨੀਤਕ ਸਾਂਝੇਦਾਰੀ ਸਮਝੌਤੇ ਵਿੱਚ ਇਹ ਮੱਦ ਦਰਜ ਹੈ। ਸਮਝੌਤੇ ਦੀ ਧਾਰਾ 4 ਅਨੁਸਾਰ ਜੇ ਦੋਵਾਂ ਵਿਚੋਂ ਕਿਸੇ ਵੀ ਦੇਸ਼ ’ਤੇ ਹਮਲਾ ਹੁੰਦਾ ਹੈ ਜਾਂ ਯੁੱਧ ਦੀ ਸਥਿਤੀ ਪੈਦਾ ਹੁੰਦੀ ਹੈ ਤਾਂ ਦੂਜੇ ਦੇਸ਼ ਨੂੰ ਬਿਨਾਂ ਕਿਸੇ ਦੇਰੀ ਦੇ ਫੌਜੀ ਅਤੇ ਹੋਰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨੀ ਪਵੇਗੀ। ਇਸ ਸਮਝੌਤੇ ਨੂੰ ਠੰਢੀ ਜੰਗ ਦੀ ਸਮਾਪਤੀ ਤੋਂ ਬਾਅਦ ਮਾਸਕੋ ਅਤੇ ਪਿਓਂਗਯਾਂਗ ਵਿਚਾਲੇ ਸਭ ਤੋਂ ਸ਼ਕਤੀਸ਼ਾਲੀ ਸਮਝੌਤਾ ਮੰਨਿਆ ਜਾ ਰਿਹਾ ਹੈ।

Advertisement

Advertisement
Advertisement